ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More

    ਬਲਾਕ ਅਰਨੀ ਵਾਲਾ ਦੇ ਡੇਰਾ ਸ਼ਰਧਾਲੂਆਂ ਵੱਲੋਂ ਕੋਰੋਨਾ ਯੋਧਿਆਂ ਨੂੰ ਫਰੂਟ ਤੇ ਸਲੂਟ

    ਬਲਾਕ ਅਰਨੀ ਵਾਲਾ ਦੇ ਡੇਰਾ ਸ਼ਰਧਾਲੂਆਂ ਵੱਲੋਂ ਕੋਰੋਨਾ ਯੋਧਿਆਂ ਨੂੰ ਫਰੂਟ ਤੇ ਸਲੂਟ

    ਰਜਿੰਦਰਅਰਨੀ ਵਾਲਾ।
    ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਭੇਜੀ ਰੂਹਾਨੀ ਚਿੱਠੀ ’ਚ ਕਰੋਨਾ ਯੋਧਿਆਂ ਨੂੰ ਸਨਮਾਨਿਤ ਕਰਨ ਦੇ ਫਰਮਾਏ ਬਚਨਾਂ ’ਤੇ ਅਮਲ ਕਰਦਿਆਂ ਬਲਾਕ ਅਰਨੀ ਵਾਲਾ ਵੱਲੋਂ ਫਰੰਟ ਲਾਈਨ ਤੇ ਕੰਮ ਕਰ ਰਹੇ ਯੋਧਿਆਂ ਨੂੰ ਫਰੂਟ ਦੀਆਂ ਟੋਕਰੀਆਂ ਤੇ ਨਿੰਬੂ ਪਾਣੀ ਵੰਡ ਕੇ ਮਾਨ ਸਨਮਾਨ ਦੇ ਕੇ ਸਲੂਟ ਕੀਤਾ ਇਸ ਮੌਕੇ ਸੇਵਾਦਾਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੂਜਨੀਕ ਗੁਰੂ ਜੀ ਦੇ ਪਵਿੱਤਰ ਬਚਨਾਂ ’ਤੇ ਫੁੱਲ ਚੜ੍ਹਾਉਂਦਿਆਂ ਬਲਾਕ ਅਰਨੀਵਾਲਾ ਦੇ ਸ਼ਾਹ ਸਤਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਵੱਲੋਂ ਕੋਰੋਨਾ ਕਾਲ ’ਚ ਲਗਾਤਾਰ ਸੇਵਾ ਨਿਭਾ ਰਹੇ ਪੁਲਿਸ ਮੁਲਾਜ਼ਮ, ਡਾਕਟਰ, ਨਰਸ, ਪੱਤਰਕਾਰਾਂ ਨੂੰ ਸਲੂਟ ਮਾਰ ਕੇ ਫਲ ਦੀਆਂ ਟੋਕਰੀਆਂ ਭੇਟ ਕਰਕੇ ਸਨਮਾਨ ਕੀਤਾ ਗਿਆ ਹੈ ।

    ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਸੇਵਾ ਕਰ ਰਹੇ ਸੇਵਾਦਾਰਾਂ ਦੇ ਜਜ਼ਬੇ ਨੂੰ ਦੇਖਦਿਆਂ ਥਾਣਾ ਅਰਨੀਵਾਲਾ ਦੇ ਐਸਐਚਓ ਸੁਨੀਲ ਕੁਮਾਰ ਨੇ ਕਿਹਾ ਕਿ ਧੰਨ ਹਨ ਇਨ੍ਹਾਂ ਦੇ ਗੁਰੂ ਜਿਨ੍ਹਾਂ ਨੇ ਇਨ੍ਹਾਂ ਸੇਵਾਦਾਰਾਂ ਨੂੰ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਹੋ ਕੇ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਸਾਡਾ ਇਨ੍ਹਾਂ ਸੇਵਾਦਾਰਾਂ ਦੇ ਸੇਵਾ ਦੇ ਜਜ਼ਬੇ ਨੂੰ ਦੇਖਿਆ ਸਲੂਟ ਹੈ । ਇਸ ਤਰ੍ਹਾਂ ਸਿਹਤ ਸੇਵਾਵਾਂ ਨਿਭਾਅ ਰਹੇ ਸੀ ਐੱਚਸੀ ਡੱਬਵਾਲਾ ਕਲਾਂ ਦੇ ਐੱਸਐੱਮਓ ਪੰਕਜ ਚੌਹਾਨ ਨੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਦੀ ਸੇਵਾ ਨੂੰ ਦੇਖਦਿਆਂ ਸੇਵਾਦਾਰਾਂ ਦੀ ਸ਼ਲਾਘਾ ਕੀਤੀ ਤੇ ਦਿਲੋਂ ਧੰਨਵਾਦ ਕੀਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।