ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ 

Gangster Deepak Tinu

ਰਾਜਸਥਾਨ ਦੇ ਅਜਮੇਰ ਤੋਂ ਫੜਿਆ ਗਿਆ ਦਿੱਲੀ ਸੀ.ਆਈ.ਏ. ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ ਸੀ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ‘ਚ ਪੁਲਿਸ ਹਿਰਾਸਤ ‘ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਟੀਨੂੰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਫੜਿਆ ਸੀ। ਪੁਲਿਸ ਨੇ ਗੁਪਤਾ ਸੂਚਨਾ ਦੇ ਆਧਾਰ ‘ਤੇ ਸਪੈਸ਼ਲ ਸੈੱਲ ਦੀ ਟੀਮ ਨੇ ਅਜਮੇਰ ‘ਚ ਛਾਪਾ ਮਾਰ ਕੇ ਗੈਂਗਸਟਰ ਟੀਨੂੰ ਨੂੰ ਫੜ ਲਿਆ ਸੀ। ਟੀਨੂੰ ਨੂੰ ਜਲਦ ਹੀ ਪੰਜਾਬ ਵਾਪਸ ਲਿਆਂਦਾ ਜਾ ਰਿਹਾ ਹੈ। ਲਾਰੈਂਸ ਦਾ ਖਾਸ ਟੀਨੂੰ ਏ ਸ਼੍ਰੇਣੀ ਦਾ ਗੈਂਗਸਟਰ ਹੈ। ਗੈਂਗਸਟਰ ਟੀਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਹੈ। ਉਸ ਦੀ ਗ੍ਰਿਫ਼ਤਾਰੀ ਲਈ ਸਪੈਸ਼ਲ ਸੈੱਲ ਦੀਆਂ 5 ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਸਨ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰ

ਜਿਕਰਯੋਗ ਹੈ ਗੋਲੀਆਂ ਮਾਰਕੇ ਬੇਰਹਿਮੀ ਨਾਲ ਕਤਲ ਕੀਤੇ ਗਏ ਗਾਇਕ ਸਿੱਧੂ ਮੂਸੇਵਾਲਾ ਮਾਮਲੇ ਵਿੱਚ ਗ੍ਰਿਫਤਾਰ ਮੁਲਜ਼ਮ ਦੀਪਕ ਟੀਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ । ਇਸ ਮਾਮਲੇ ਵਿੱਚ ਪੁਲਿਸ ਨੇ ਭੇਦਭਰੀ ਚੁੱਪ ਧਾਰੀ ਹੋਈ ਹੈ, ਕੋਈ ਵੀ ਅਧਿਕਾਰੀ ਇਸਦੀ ਪੁਸ਼ਟੀ ਨਹੀਂ ਕਰ ਰਿਹਾ। ਟੀਨੂੰ ਦੇ ਫਰਾਰ ਹੋਣ ਨਾਲ ਪੁਲਿਸ ਵਿਭਾਗ ਵਿੱਚ ਵੀ ਹੜਕੰਪ ਮੱਚ ਗਿਆ ਹੈ ।

ਪਤਾ ਲੱਗਿਆ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਰਗਨਾ ਦੀਪਕ ਟੀਨੂੰ (Gangster Deepak Tinu) ਮਾਨਸਾ ਦੇ ਸੀਆਈਏ ਸਟਾਫ਼ ਦੀ ਹਿਰਾਸਤ ਵਿੱਚੋਂ ਫਰਾਰ ਹੋਇਆ ਹੈ । ਮਾਨਸਾ ਸੀਆਈਏ ਸਟਾਫ਼ ਦੀ ਟੀਮ ਉਸ ਨੂੰ ਕਪੂਰਥਲਾ ਜੇਲ੍ਹ ਤੋਂ ਰਿਮਾਂਡ ’ਤੇ ਲਿਆ ਰਹੀ ਸੀ, ਇਸ ਦੌਰਾਨ ਉਹ ਪੁਲਿਸ ਟੀਮ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।ਇਸ ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ