ਪੰਜਾਬੀ ਯੂਨੀਵਰਸਿਟੀ ਵਿਖੇ ਮੁੱਖ ਗੇਟ ਦਾ ਲਾਇਆ ਤਾਲਾ
- ਸੰਗਰੂਰ ‘ਚ ਵੀ ਬੰਦ ਦਾ ਅਸਰ ਦਿਖਾਈ ਦਿੱਤਾ
ਪਟਿਆਲਾ (ਖੁਸ਼ਵੀਰ ਤੂਰ)। ਦੱਖਣੀ ਦਿੱਲੀ ‘ਚ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਰ ਢਾਹੁਣ ਦੇ ਵਿਰੋਧ ‘ਚ ਰਵਿਦਾਸ ਸਮਾਜ ਨੇ ਅੱਜ ਪੰਜਾਬ ਬੰਦ ਦਾ ਸੱਦਾ ਦੇ ਕੇ ਨਾਅਰੇਬਾਜ਼ੀ ਕੀਤੀ। ਇਸ ਬੰਦ ਦੌਰਾਨ ਪਟਿਆਲਾ ਸ਼ਹਿਰ ‘ਚ ਅੱਜ ਪ੍ਰਦਰਸ਼ਕਾਰੀਆਂ ਨੇ ਦੁਕਾਨਾਂ ਬੰਦ ਕਰਵਾਈਆਂ ਅਤੇ ਕਾਲੀਆਂ ਝੰਡੀਆਂ ਨਾਲ ਲੈ ਕੇ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਦਲਿਤ ਭਾਈਚਾਰੇ ਦੇ ਮੁਲਾਜ਼ਮਾਂ ਨੇ ਦਿੱਲੀ ਵਿਖੇ ਰਵਿਦਾਸ ਮੰਦਰ ਢਾਹੁਣ ਦੇ ਰੋਸ ‘ਚ ਸਵੇਰੇ ਤਕਰੀਬਨ 9 ਵਜੇ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ਨੂੰ ਤਾਲਾ ਜੜ ਦਿੱਤਾ। ਉਨ੍ਹਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਰਵਿਦਾਸ ਮੰਦਰ ਨੂੰ ਢਾਹੁਣ ਲਈ ਜੋ ਫੈਸਲਾ ਲਿਆ ਗਿਆ ਹੈ, ਨੂੰ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾਂ ਰਵਿਦਾਸ ਸਮਾਜ ਵੱਲੋਂ ਇਸ ਤੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਦੂਜੇ ਪਾਸੇ ਯੂਨੀਵਰਸਿਟੀ ‘ਚ ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਇੱਕ-ਦੋ ਘੰਟੇ ਇੰਤਜ਼ਾਰ ਕਰਨਾ ਪਿਆ।