ਕੋਰੋਨਾ ਦੇ ਮ੍ਰਿਤਕਾਂ ਦਾ ਸਸਕਾਰ ਕਰਨ ਨਾਲ ਕੋਈ ਹੋਰ ਖਤਰਾ ਪੈਦਾ ਨਹੀਂ ਹੁੰਦਾ : ਬਲਬੀਰ ਸਿੰਘ ਸਿੱਧੂ

ਕੋਰੋਨਾ ਦੇ ਮ੍ਰਿਤਕਾਂ ਦਾ ਸਸਕਾਰ ਕਰਨ ਨਾਲ ਕੋਈ ਹੋਰ ਖਤਰਾ ਪੈਦਾ ਨਹੀਂ ਹੁੰਦਾ : ਬਲਬੀਰ ਸਿੰਘ ਸਿੱਧੂ

ਮੋਹਾਲੀ, (ਸੱਚ ਕਹੂੰ ਨਿਊਜ਼) ਬੀਤੇ ਦਿਨੀਂ ਪ੍ਰਸਿੱਧ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ਹੋਣ ਜਾਣ ਤੋਂ ਬਾਅਦ ਪਿੰਡ ਵੇਰਕਾ ਵੱਲੋਂ ਉਨ੍ਹਾਂ ਦਾ ਸਸਕਾਰ ਰੋਕਣ ਦਾ ਮਾਮਲਾ ਸਾਹਮਣੇ ਆਇਆ ਸੀ ਇਸ ਨੂੰ ਲੈ ਕੇ ਵੱਡੀ ਪੱਧਰ ‘ਤੇ ਰਾਜਨੀਤਿਕ ਪਾਰਟੀਆਂ, ਸੋਸਲ ਮੀਡੀਆ ‘ਤੇ ਲੋਕਾਂ ਵੱਲੋਂ ਸਸਕਾਰ ਰੋਕਣ ਦੀ ਆਲੋਚਨਾ ਕੀਤੀ ਗਈ ਅੱਜ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਇਸ ਸਬੰਧੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵੀਡ-19 ਪਾਜੇਟਿਵ ਮਰੀਜ਼ ਦੇ ਸਰੀਰ ਦਾ ਸਸਕਾਰ ਕਰਨ ਨਾਲ ਕੋਈ ਵਾਧੂ ਖ਼ਤਰਾ ਪੈਦਾ ਨਹੀਂ ਹੁੰਦਾ ਸ਼ਮਸ਼ਾਨਘਾਟ ਅਤੇ ਦਫ਼ਨਾਉਣ ਵਾਲੇ ਕਰਮਚਾਰੀਆਂ ਨੂੰ ਜਾਗਰੂਕ ਕਰਦਿਆਂ ਉਹਨਾਂ ਦੁਹਰਾਇਆ ਕਿ ਜੇ ਸਹੀ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇ ਤਾਂ ਸਸਕਾਰ ਨਾਲ ਕੋਈ ਬੁਰਾ ਪ੍ਰਭਾਵ ਨਹੀਂ ਪੈਂਦਾ ਇੱਥੋਂ ਤੱਕ ਕਿ ਰਾਖ ਨਾਲ ਵੀ ਕੋਈ ਖਤਰਾ ਪੈਦਾ ਨਹੀਂ ਹੁੰਦਾ ਅਤੇ ਅੰਤਿਮ ਸਸਕਾਰ ਦੀਆਂ ਰਸਮਾਂ ਲਈ ਰਾਖ ਇਕੱਠੀ ਕੀਤੀ ਜਾ ਸਕਦੀ ਹੈ

ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਮਸ਼ਾਨਘਾਟ ਅਤੇ ਦਫ਼ਨਾਉਣ ਵਾਲੇ ਕਰਮਚਾਰੀਆਂ ਨੂੰ ਹੱਥਾਂ ਦੀ ਸਫਾਈ, ਮਾਸਕ ਅਤੇ ਦਸਤਾਨਿਆਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ ਹੈ ਇਸ ਤੋਂ ਇਲਾਵਾ, ਰਿਸ਼ਤੇਦਾਰਾਂ ਨੂੰ ਮੂੰਹ ਦਿਖਾਉਣਾ ਅਤੇ ਧਾਰਮਿਕ ਰਸਮਾਂ ਜਿਵੇਂ ਕਿ ਧਾਰਮਿਕ ਪਾਠ ਪੜ੍ਹਨਾ, ਪਵਿੱਤਰ ਪਾਣੀ ਦਾ ਛਿੜਕਾਅ ਅਤੇ ਕੋਈ ਹੋਰ ਅੰਤਿਮ ਰਸਮ, ਜਿਸ ਨਾਲ ਸਰੀਰ ਨੂੰ ਛੂਹਣ ਦੀ ਜ਼ਰੂਰਤ ਨਹੀਂ ਹੁੰਦੀ, ਲਈ ਲਾਸ਼ ਨੂੰ ਦਿਖਾਉਣ ਲਈ ਬੈਗ ਨੂੰ (ਸਟਾਫ ਦੁਆਰਾ ਸਧਾਰਣ ਸਾਵਧਾਨੀਆਂ ਵਰਤ ਕੇ) ਖੋਲਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਪਰ, ਮ੍ਰਿਤਕ ਦੇਹ ਨੂੰ ਨਹਾਉਣ, ਚੁੰਮਣਾ, ਗਲੇ ਲਗਾਉਣ ਦੀ ਇਜਾਜ਼ਤ ਨਹੀਂ ਹੈ ਅਤੇ ਸਸਕਾਰ/ ਦਫ਼ਨਾਉਣ ਵਾਲੇ ਕਰਮਚਾਰੀਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਅੰਤਿਮ ਸਸਕਾਰ/ਦਫਨਾਉਣ ਤੋਂ ਬਾਅਦ ਹੱਥਾਂ ਦੀ ਸਫਾਈ ਕਰਨੀ ਚਾਹੀਦੀ ਹੈ ਇਸ ਤੋਂ ਇਲਾਵਾ, ਸ਼ਮਸ਼ਾਨਘਾਟ / ਦਫ਼ਨਾਉਣ ਵਾਲੇ ਸਥਾਨ ‘ਤੇ ਵੱਡੇ ਇਕੱਠ ਤੋਂ ਸਮਾਜਿਕ ਦੂਰੀਆਂ ਦੇ ਉਪਾਅ ਵਜੋਂ ਪਰਹੇਜ਼ ਕਰਨਾ ਚਾਹੀਦਾ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।