ਸ਼ਹੀਦ ਜਸਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਜੰਮੂ-ਕਸ਼ਮੀਰ ਦੇ ਪੁੰਛ ’ਚ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਜਸਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਅੱਜ ਸਰਕਾਰੀ ਸਨਮਾਨਾਂ ਨਾਲ ਹੋਇਆ ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ, ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਤੇ ਹੋਰ ਅਧਿਕਾਰੀ ਵੱਡੀ ਗਿਣਤੀ ’ਚ ਮੌਜ਼ੂਦ ਸਨ।

ਸ਼ਹੀਦ ਜਸਵਿੰਦਰ ਸਿੰਘ ਦੀ ਮਿ੍ਰਤਕ ਦੇਹ ਕਪੂਰਥਲਾ ਜ਼ਿਲ੍ਹੇ ’ਚ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਲਿਆਂਦੀ ਗਈ ਸ਼ਹੀਦ ਜਸਵਿੰਦਰ ਸਿੰਘ ਦੀ ਮਿ੍ਰਤਕ ਦੇਹ ਨੂੰ ਤਿਰੰਗੇ ’ਚ ਲਿਪੇਟ ਕੇ ਘਰ ਤੋਂ ਸ਼ਮਸ਼ਾਨਘਾਟ ਤੱਕ ਲਿਆਂਦਾ ਗਿਆ। ਇਸ ਦੌਰਾਨ ਪੂਰਾ ਪਿੰਡ ਮੌਜ਼ੂਦ ਰਿਹਾ ਅੰਤਿਮ ਸੰਸਕਾਰ ਤੋਂ ਪਹਿਲਾਂ ਸਿੱਖ ਰੇਜੀਮੇਂਟ ਦੇ ਜਵਾਨਾਂ ਨੇ ਸ਼ਹੀਦ ਨੂੰ ਸਲਾਮੀ ਦਿੱਤੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕੈਬਿਨਟ ਮੰਤਰੀ ਗੁਰਜੀਤ ਸਿੰਘ ਰਾਣਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਿੱਥੇ ਪਿੰਡ ਦੇ ਸ਼ਮਸ਼ਾਨਘਾਟ ’ਚ ਦੁਪਹਿਰ ਇੱਕ ਵਜੇ ਸ਼ਹੀਦ ਜਸਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਜੰਮੂ ਦੇ ਪੁੰਛ ’ਚ ਬੀਤੇ ਸੋਮਵਾਰ ਨੂੰ ਅੱਤਵਾਦੀਆਂ ਦੇ ਘੁਸਪੈਠ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਆਪ੍ਰੇਸ਼ਨ ਸ਼ੁਰੂ ਕੀਤਾ ਸੀ ਇਸ ਦੌਰਾਨ ਅੱਤਵਾਦੀਆਂ ਦੀ ਗੋਲੀਬਾਰੀ ’ਚ ਇੱਕ ਅਫ਼ਸਰ ਸਮੇਤ 5 ਜਵਾਨ ਸ਼ਹੀਦ ਹੋ ਗਏ ਸਨ ਇਨ੍ਹਾਂ ’ਚ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਵੀ ਸ਼ਹੀਦ ਹੋ ਗਿਆ ਜਸਵਿੰਦਰ ਸਿੰਘ ਦੇ ਪਰਿਵਾਰ ’ਚ ਪਤਨੀ ਸੁਖਪ੍ਰੀਤ ਕੌਰ ਤੋਂ ਇਲਾਵਾ ਦੋ ਬੱਚੇ, 13 ਸਾਲਾ ਪੁੱਤਰ ਵਿਕਰਮਜੀਤ ਤੇ 11 ਸਾਲਾ ਦੀ ਪੁੱਤਰੀ ਹਰਨੂਰ ਕੌਰ ਤੇ ਮਾਂ ਮਨਜੀਤ ਕੌਰ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ