ਫਰਲੋ ਪੂਜਨੀਕ ਗੁਰੂ ਜੀ ਦਾ ਹੱਕ, ਨਹੀਂ ਹਨ ਹਾਰਡ ਕੋਰ ਕ੍ਰਿਮਿਨਲ : ਹਾਈਕੋਰਟ

Hindi-language-is-not-applicable-in-Haryana-courts

ਪੂਜਨੀਕ ਗੁਰੂ ਜੀ ਦੀ ਫਰਲੋ ਖਿਲਾਫ ਪਟੀਸ਼ਨ ਰੱਦ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਹਰਿਆਣਾ ਸਰਕਾਰ ਵੱਲੋਂ ਦਿੱਤੀ ਗਈ ਫਰਲੋ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ। ਹਾਈਕੋਰਟ ਨੇ ਫੈਸਲੇ ’ਚ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਹਾਰਡ ਕੋਰ ਕ੍ਰਿਮਿਨਲ ਦੀ ਸ਼੍ਰੇਣੀ ’ਚ ਨਹੀਂ ਆਉਂਦੇ ਜਿਵੇਂ ਕਿ ਪਟੀਸ਼ਨ ’ਚ ਦਾਅਵਾ ਕੀਤਾ ਗਿਆ ਸੀ। ਹਾਲੇ ਵਿਸਥਾਰ ਫੈਸਲਾ ਆਉਣਾ ਬਾਕੀ ਹੈ।

ਜਿਕਰਯੋਗ ਹੈ ਕਿ ਫਰਲੋ ਨੂੰ ਪਰਮਜੀਤ ਸਿੰਘ ਸਹੋਲੀ ਨਾਂਅ ਦੇ ਆਜ਼ਾਦ ਉਮੀਦਵਾਰ ਵੱਲੋਂ ਚੁਣੌਤੀ ਦਿੱਤੀ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੀਤੀ 25 ਫਰਵਰੀ ਨੂੰ ਮਾਮਲੇ ’ਚ ਬਹਿਸ ਪੂਰੀ ਹੋਣ ਤੋਂ ਬਾਅਦ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਜਸਟਿਸ ਰਾਜ ਮੋਹਨ ਸਿੰਘ ਦੀ ਬੈਚ ਨੇ ਫੈਸਲਾ ਸੁਣਾਇਆ ਹੈ।

ਜਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ 7 ਫਰਵਰੀ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਇਸ ਦੌਰਾਨ ਪੂਜਨੀਕ ਗੁਰੂ ਜੀ ਵੱਲੋਂ ਗੁਰੂਗ੍ਰਾਮ ਆਸ਼ਰਮ ’ਚ ਨਿਵਾਸ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ