ਪੰਜਾਬ ਨੂੰ ਕੌਮਾਂਤਰੀ ਮੰਚ ’ਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਜੀ-20 ਸੰਮੇਲਨ: ਭਗਵੰਤ ਮਾਨ

Amritsar

(Amritsar) ਸੰਮੇਲਨ ਨੂੰ ਸਫਲ ਬਣਾਉਣ ’ਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ, ਅੰਮ੍ਰਿਤਸਰ ’ਚ ਤਿਆਰੀਆਂ ਦਾ ਲਿਆ ਜਾਇਜ਼ਾ

(ਰਾਜਨ ਮਾਨ) ਅੰਮ੍ਰਿਤਸਰ।  ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ (Amritsar) ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਇਸ ਮੌਕੇ ਉਨ੍ਹਾਂ ਕਿਹਾ ਕਿ ਜੀ-20 ਸੰਮੇਲਨ ਕੌਮਾਂਤਰੀ ਮੰਚ ’ਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਤੇ ਸਾਨੂੰ ਆਪਣੀਆਂ ਪ੍ਰਾਪਤੀਆਂ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਣ ਦਾ ਮੌਕਾ ਮੁਹੱਈਆ ਕਰੇਗਾ। ਸੰਮੇਲਨ ਨੂੰ ਸਫਲ ਬਣਾਉਣ ’ਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਵਾਲੀ ਧਰਤੀ ਵਜੋਂ ਉਭਾਰਿਆ ਜਾ ਸਕਦਾ ਹੈ ਤਾਂ ਕਿ ਵੱਧ ਤੋਂ ਵੱਧ ਨਿਵੇਸ਼ ਲਿਆ ਕੇ ਅਸੀਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਸਿਰਜ ਸਕੀਏ।

ਇਹ ਵੀ ਪੜ੍ਹੋ : ਜਾਣੋ, ਪੰਜਾਬ ਦੀ ਸਾਧ-ਸੰਗਤ ਨੇ ਅਜਿਹਾ ਕੀ ਕੀਤਾ, ਜੋ ਪੂਜਨੀਕ ਗੁਰੂ ਜੀ ਨੂੰ ਯਾਦ ਆਈਆਂ 1970-72 ਦੀਆਂ ਯਾਦਾਂ

ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਥੇ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ ਮਹੀਨੇ ਹੋਣ ਵਾਲੇ ਇਸ ਸੰਮੇਲਨ ’ਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ’ਤੇ ਸੂਬਾ ਆਪਣੇ ਆਪ ਨੂੰ ਸੁਭਾਗਾ ਸਮਝਦਾ ਹੈ, ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਅਤੇ ਕਿਰਤ ਬਾਰੇ ਵਿਚਾਰ-ਵਟਾਂਦਰਾ ਕਰਨਗੇ।

ਇਸ ਮੌਕੇ ਪ੍ਰੋਗਰਾਮ ਦੀ ਸਫਲਤਾ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਮੈਂਬਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ।
ਮੀਟਿੰਗ ਉਪਰੰਤ ਮੁੱਖ ਮੰਤਰੀ ਨੇ ਮੰਤਰੀ ਸਹਿਬਾਨ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਪੰਜਾਬ ਵਾਸੀਆਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here