ਸੁਨੀਲ ਜਾਖੜ ‘ਤੇ ਡਿੱਗ ਸਕਦੀ ਹੈ ਗਾਜ, ਕਾਂਗਰਸ ਹਾਈਕਮਾਂਡ ਦੇ ਨੋਟਿਸ ਦਾ ਨਹੀਂ ਦਿੱਤਾ ਜਵਾਬ

Congress-2

ਸੁਨੀਲ ਜਾਖੜ ‘ਤੇ ਡਿੱਗ ਸਕਦੀ ਹੈ ਗਾਜ, ਕਾਂਗਰਸ ਹਾਈਕਮਾਂਡ ਦੇ ਨੋਟਿਸ ਦਾ ਨਹੀਂ ਦਿੱਤਾ ਜਵਾਬ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ। ਜਿਸ ਦਾ ਜਵਾਬ ਉਨ੍ਹਾਂ ਨੇ ਇਕ ਹਫਤੇ ਅੰਦਰ ਦੇਣਾ ਸੀ ਜਿਸ ਦੀ ਮਿਆਦ ਸੋਮਵਾਰ ਨੂੰ ਖਤਮ ਹੋ ਗਈ। ਜਿਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਸਖ਼ਤ ਰੁਖ਼ ਦਿਖਾਉਂਦੇ ਹੋਏ ਉਸ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਕਾਂਗਰਸ ਦੇ ਜਨਰਲ ਸਕੱਤਰ ਤਾਰਿਕ ਅਨਵਰ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। ਇਹ ਸਮਾਂ ਬੀਤ ਚੁੱਕਾ ਹੈ। ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਇੱਕ-ਦੋ ਦਿਨਾਂ ਵਿੱਚ ਹੋਵੇਗੀ। ਜੋ ਕਾਰਵਾਈ ਬਣਗੇ ਉਹ ਕੀਤੀ ਜਾਵੇਗੀ।

ਕਮੇਟੀ ਇਸ ਬਾਰੇ ਅੰਤਿਮ ਫੈਸਲਾ ਲਵੇਗੀ ਕਿ ਉਸ ਨੂੰ ਕਾਂਗਰਸ ਵਿੱਚੋਂ ਮੁਅੱਤਲ ਕੀਤਾ ਜਾਵੇਗਾ, ਕੱਢਿਆ ਜਾਵੇਗਾ ਜਾਂ ਨੋਟਿਸ ਦਿੱਤਾ ਜਾਵੇਗਾ। ਜਾਖੜ ਨੂੰ ਵੀ ਦਿੱਲੀ ਤਲਬ ਕੀਤਾ ਜਾ ਸਕਦਾ ਹੈ। ਹਾਲਾਂਕਿ ਪਾਰਟੀ ਦੇ ਰਵੱਈਏ ਤੋਂ ਨਾਰਾਜ਼ ਜਾਖੜ ਵੀ ਪਾਰਟੀ ਛੱਡ ਸਕਦੇ ਹਨ। ਉਹ ਪਹਿਲਾਂ ਹੀ ਸਰਗਰਮ ਰਾਜਨੀਤੀ ਤੋਂ ਕਿਨਾਰਾ ਕਰ ਚੁੱਕੇ ਹਨ। ਜਾਖੜ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਵਿਵਾਦਤ ਟਿੱਪਣੀ ਲਈ ਨੋਟਿਸ ਜਾਰੀ ਕੀਤਾ ਗਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ