ਸਿਸਵਾਂ ਫਾਰਮ ‘ਤੇ ਗਜੇਂਦਰ ਸ਼ੇਖਾਵਤ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ

amrinder singh

ਸਿਸਵਾਂ ਫਾਰਮ ‘ਤੇ ਗਜੇਂਦਰ ਸ਼ੇਖਾਵਤ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਚੋਣ ਨਤੀਜਿਆਂ ਤੋਂ ਪਹਿਲਾਂ ਹਲਚਲ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਸਾਰੀਆਂ ਪਾਰਟੀਆਂ ਦੇ ਆਗੂ ਆਪਣੇ ਆਪਣੇ ਪੱਧਰ ’ਤੇ ਜਿੱਤ ਦੀਆਂ ਤਿਆਰੀਆਂ ਲਈ ਚਰਚਾ ਕਰ ਰਹੇ ਹਨ। ਜਿਸ ਦੇ ਤਹਿਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਿਸਵਾਂ ਫਾਰਮ ਵਿਖੇ ਅੱਜ ਭਾਜਪਾ ਲੀਡਰ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਮੁਲਾਕਾਤ ਕੀਤੀ ਗਈ।

ਇਸ ਦੌਰਾਨ ਦੋਵਾਂ ਆਗੂਆਂ ਦਰਮਿਆਨ ਪੰਜਾਬ ਦੇ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ। ਚੋਣਾਂ ਨਤੀਜਿਆਂ ਤੋਂ ਪਹਿਲਾਂ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰ ਚੁੱਕੇ ਹਨ। ਜਿਕਰਯੋਗ ਹੈ ਪੰਜਾਬ ’ਚ ਚੋਣਾਂ ਦੇ ਨਤੀਜੇ 10 ਮਾਰਚ ਨੂੂੰ ਐਲਾਨੇ ਜਾਣਗੇ। ਜਿਸ ਨੂੰ ਲੈ ਕੇ ਸੂਬੇ ’ਚ ਹਲਚਲ ਤੇਜ਼ ਹੋ ਗਈਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ