ਜਾਂਦੇ ਜਾਂਦੇ ਵੀ ਇਨਸਾਨੀਅਤ ਦੇ ਕੰਮ ਆਏ ਗਣੇਸ਼ ਦੇਵੀ ਇੰਸਾਂ

Humanity
ਦਿੜ੍ਹਬਾ: ਸਰੀਰਦਾਨੀ ਦੀ ਮ੍ਰਿਤਕ ਦੇਹ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਦੇ ਹੋਏ ਖ਼ਜਾਨਾ ਮੰਤਰੀ ਹਰਪਾਲ ਚੀਮਾ ਅਤੇ ਹੋਰ।

ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਕੀਤੀ ਦਾਨ, ਖਜਾਨਾ ਮੰਤਰੀ ਨੇ ਵਿਖਾਈ ਹਰੀ ਝੰਡੀ | Humanity

ਦਿੜ੍ਹਬਾ ਮੰਡੀ (ਰਾਮਪਾਲ ਸ਼ਾਦੀਹਰੀ)। ਡੇਰਾ ਸੱਚਾ ਸੌਦਾ ਵੱਲੋਂ ਚਲਾਈ ਗਈ ‘ਅਮਰ ਸੇਵਾ ਮੁਹਿੰਮ’ ਤਹਿਤ ਦਿੜ੍ਹਬਾ ਦੇ ਮਾਤਾ ਗਣੇਸ਼ ਦੇਵੀ ਇੰਸਾਂ ਪਤਨੀ ਤੁਲਸੀ ਦਾਸ ਨੇ ਦੇਹਾਂਤ ਉਪਰੰਤ ਸਰੀਰਦਾਨੀ ਬਣਨ ਦਾ ਮਾਣ ਹਾਸਲ ਕਰਕੇ ਸੁਨਹਿਰੀ ਅੱਖਰਾਂ ’ਚ ਆਪਣਾ ਨਾਂਅ ਦਰਜ ਕਰਵਾਇਆ ਹੈ। ਜਾਣਕਾਰੀ ਅਨੁਸਾਰ ਮਾਤਾ ਗਣੇਸ਼ ਦੇਵੀ ਇੰਸਾਂ ਆਪਣੀ ਸਵਾਸਾਂ ਰੂਪੀ ਪੂੰਜੀ ਪੂਰੀ ਕਰਕੇ ਸੱਚਖੰਡ ਜਾ ਬਿਰਾਜੇ ਸਨ। ਉਨ੍ਹਾਂ ਨੇ ਜਿਉਂਦੇ ਜੀ ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਤਹਿਤ ਦੇਹਾਂਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਕੀਤਾ ਹੋਇਆ ਸੀ। (Humanity)

ਦੇਹਾਂਤ ਉਪਰੰਤ ਅੱਜ ਉਹਨਾਂ ਦੀ ਇੱਛਾ ਅਨੁਸਾਰ ਪਰਿਵਾਰਿਕ ਮੈਂਬਰਾਂ ਨੇ ਆਪਣੀ ਸਹਿਮਤੀ ਨਾਲ ਉਨ੍ਹਾਂ ਦੀ ਮਿ੍ਰਤਕ ਦੇਹ ਅਲ ਫਲਾ ਸਕੂਲ ਮੈਡੀਕਲ ਸਾਇੰਸ ਐਂਡ ਰਿਸਰਚ ਸੈਂਟਰ ਦੋਜ ਫਰੀਦਾਬਾਦ ਹਰਿਆਣਾ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤੀ। ਮਿ੍ਰਤਕ ਦੇਹ ਵਾਲੀ ਐਂਬੂਲੈਂਸ ਨੂੰ ਪੰਜਾਬ ਸਰਕਾਰ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਬਿੱਟੂ ਖਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਜ਼ਿਕਰਯੋਗ ਹੈ ਕਿ ਮਾਤਾ ਗਣੇਸ਼ ਦੇਵੀ ਨੇ ਲਗਭਗ 1976 ’ਚ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਤੋਂ ਨਾਮ-ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਅਤੇ ਉਸ ਤੋਂ ਬਾਅਦ ਮਾਤਾ ਨੇ ਪੂਰੇ ਪਰਿਵਾਰ ਨੂੰ ਡੇਰਾ ਸੱਚਾ ਸੌਦਾ ਨਾਲ ਜੋੜਿਆ। ਇਸ ਮੌਕੇ ਪਰਿਵਾਰਕ ਮੈਂਬਰ, ਰਿਸ਼ਤੇਦਾਰ, ਸਾਕ-ਸਬੰਧੀ ਤੋਂ ਇਲਾਵਾ ਸੱਤਪਾਲ ਟੋਨੀ, ਬਲਾਕ ਪ੍ਰੇਮੀ ਸੇਵਕ ਪ੍ਰੇਮ ਸਿੰਘ ਕੈਂਪਰ, ਦਿੜ੍ਹਬਾ ਦੇ ਪ੍ਰੇਮੀ ਸੇਵਕ ਸੰਮੀ ਇੰਸਾਂ, ਸੁਖਚੈਨ ਸਿੰਘ ਸ਼ਾਦੀਹਰੀ, ਧਰਮਪਾਲ ਨਿਹਾਲਗੜ੍ਹ, 15 ਮੈਂਬਰੀ ਸੰਮਤੀ ਅਤੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਵਿੰਗ ਦੇ ਮੈਂਬਰ ਅਤੇ ਪਿੰਡਾਂ ਦੀ ਸਾਧ-ਸੰਗਤ ਵੀ ਹਾਜ਼ਰ ਸੀ।

ਡੇਰਾ ਸੱਚਾ ਸੌਦਾ ਦਾ ਇਹ ਬਹੁਤ ਵੱਡਾ ਉਪਰਾਲਾ: ਨਗਰ ਪੰਚਾਇਤ ਪ੍ਰਧਾਨ

ਇਸ ਮੌਕੇ ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਬਿੱਟੂ ਖਾਨ ਨੇ ਸਰੀਰਦਾਨੀ ਦੀ ਮ੍ਰਿਤਕ ਦੇਹ ਵਾਲੀ ਐਂਬੂਲੈਂਸ ਨੂੰ ਹਰੀ ਝੰਡੀ ਦੇਣ ਮੌਕੇ ਕਿਹਾ ਕਿ ਇਹ ਡੇਰਾ ਸੱਚਾ ਸੌਦਾ ਦਾ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਜਿਹੜੇ ਡਾਕਟਰੀ ਕੋਰਸ ਕਰਦੇ ਹਨ ਉਨ੍ਹਾਂ ਨੂੰ ਮ੍ਰਿਤਕ ਦੇਹ ਮਿਲ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੱਕ ਮਿ੍ਰਤਕ ਸਰੀਰ ’ਚੋਂ ਲਗਭਗ 15-20 ਡਾਕਟਰਾਂ ਨੂੰ ਮਨੁੱਖੀ ਸਰੀਰ ਬਾਰੇ ਗਿਆਨ ਮਿਲ ਜਾਂਦਾ ਹੈ।

Also Read : Lok Sabha Election 2024: ਲੋਕ ਸਭਾ ਚੋਣਾਂ ਬਣੀਆਂ ਸਿਰਕੱਢ ਆਗੂਆਂ ਦੀ ਇੱਜਤ ਦਾ ਸਵਾਲ

LEAVE A REPLY

Please enter your comment!
Please enter your name here