ਨਵ-ਵਿਆਹੁਤਾ ਨਾਲ ਸਮੂਹਿਕ ਜਬਰ ਜਿਨਾਹ

Lockdown

(ਸੱਚ ਕਹੂੰ ਨਿਊਜ਼) ਸਮਾਣਾ। ਸਮਾਣਾ ‘ਚ ਇੱਕ ਨਵ ਵਿਆਹੁਤਾ ਔਰਤ ਨਾਲ ਅੱਧੀ ਦਰਜਨ ਵਿਅਕਤੀਆਂ ਵੱਲੋਂ ਜ਼ਬਰਦਸਤੀ ਚੁੱਕ ਕੇ ਸਮੂਹਿਕ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਸਿਟੀ ਪੁਲਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਪਰ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਜਾਣਕਾਰੀ ਅਨੁਸਾਰ ਸਮਾਣਾ ਦੇ ਇੱਕ ਮੁਹੱਲੇ ਦੀ ਵਸਨੀਕ ਨਵ ਵਿਆਹੁਤਾ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਉਹ ਬੀਤੀ 23 ਦਸੰਬਰ ਨੂੰ ਮੰਦਰ ਪੈਦਲ ਜਾ ਰਹੀ ਸੀ ਕਿ ਰਸਤੇ ‘ਚ ਇਕ ਕਾਰ ‘ਚ ਸਵਾਰ ਵਿਅਕਤੀਆਂ ਨੇ ਉਸ ਨੂੰ ਜ਼ਬਰਦਸਤੀ ਚੁੱਕ ਕੇ ਕਾਰ ਵਿਚ ਸੁੱਟ ਲਿਆ ਤੇ ਇਸ ਤੋਂ ਬਾਅਦ ਉਸ ਨੂੰ ਕੋਈ ਨਸ਼ੀਲੀ ਵਸਤੂ ਸੁੰਘਾ ਕੇ ਕਿਸੇ ਅਣਪਛਾਤੀ ਥਾਂ ‘ਤੇ ਲੈ ਗਏ ਉਕਤ ਵਿਅਕਤੀ ਉਸ ਨਾਲ ਲਗਾਤਾਰ 6 ਦਿਨ ਤੱਕ ਜਬਰ-ਜ਼ਨਾਹ ਕਰਦੇ ਰਹੇ।

ਪੀੜਤਾ ਨੇ ਦੱਸਿਆ ਕਿ ਲਗਾਤਾਰ 6 ਦਿਨ ਤੱਕ ਜਬਰ-ਜ਼ਨਾਹ ਕਰਨ ਤੋਂ ਬਾਅਦ ਮੁਲਜ਼ਮ ਉਸ ਨੂੰ ਸ਼ਹਿਰ ਅਹਿਮਦਗੜ੍ਹ ਵਿਖੇ ਛੱਡ ਕੇ ਭੱਜ ਗਏ ਇਸ ਦੌਰਾਨ ਉਹ ਆਪਣੇ ਪੇਕੇ ਪਿੰਡ ਪਹੁੰਚੀ ਅਤੇ ਪਰਿਵਾਰ ਵਾਲਿਆਂ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਜਾਂਚ ਕਰ ਰਹੀ ਸਿਟੀ ਪੁਲਿਸ ‘ਚ ਤਾਇਨਾਤ ਮੁਲਾਜ਼ਮ ਸੁਰਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਪੀੜਤ ਔਰਤ ਦੇ ਬਿਆਨਾਂ ‘ਤੇ ਅੱਧੀ ਦਰਜ਼ਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਉਨ੍ਹਾਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ