ਗੈਂਗਸਟਰ ਬਾਬਾ ਅਤੇ ਜੱਸੀ ਗੈਂਗ ਦਾ ਮੈਂਬਰ 5 ਪਿਸਟਲਾਂ ਅਤੇ ਹਾਂਡਾ ਸਿਟੀ ਕਾਰ ਸਮੇਤ ਗ੍ਰਿਫਤਾਰ

Gangster

ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਪੁਲਿਸ ਵੱਲੋਂ ਗੈਂਗਸਟਰਾਂ (Gangster) ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ, (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਰਹਿਨੁਮਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਵੱਲੋਂ ਕੀਤੀ ਨਾਕਾਬੰਦੀ ਨਾਕਾਬੰਦੀ ਭੁਰੂ ਚੌਂਕ, ਖਰੜ ਤੋ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਅਤੇ ਜਸਪਾਲ ਸਿੰਘ ਉਰਫ ਜੱਸੀ ਗੈਂਗ ਦੇ ਮੈਂਬਰ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਬਿੰਜੋ, ਥਾਣਾ ਮਾਹਿਲਪੁਰ, ਜਿਲ੍ਹਾ ਹੁਸ਼ਿਆਰਪੁਰ ਨੂੰ ਸਮੇਤ ਹਾਂਡਾ ਸਿਟੀ ਕਾਰ ਨੰਬਰ ਐਚ.ਆਰ-51-ਏ.ਡੀ-3867 ਰੰਗ ਚਿੱਟਾ ਅਤੇ ਉਨ੍ਹਾਂ ਕੋਲੋਂ ਪਿਸਟਲ .32\.30 ਬੋਰ ਦੇਸੀ 05, ਰੋਂਦ ਜਿੰਦਾਂ 32 ਬੋਰ 15 ਭੁਰੂ ਚੌਂਕ, ਖਰੜ੍ਹ ਤੋਂ ਗ੍ਰਿਫਤਾਰ ਕਰਕੇ ਹਥਿਆਰ ਬ੍ਰਾਮਦ ਕੀਤੇ ਗਏ ਹਨ। ਉਨ੍ਹਾਂ ’ਤੇ ਅ\ਧ 25-54-59 ਆਰਮਜ ਐਕਟ, ਥਾਣਾ ਸਿਟੀ ਖਰੜ੍ਹ ਵਿਖੇ ਮੁਕੱਦਮਾ ਨੰਬਰ 309 ਦਰਜ ਕੀਤਾ ਗਿਆ ਹੈ।

ਪਹਿਲਾਂ ਵੀ ਹਨ ਕਈ ਮੁਕੱਦਮ ਦਰਜ

(Gangster ) ਮੁਲਜ਼ਮ ਪਰਮਜੀਤ ਸਿੰਘ ਉਰਫ ਪੰਮਾ ਦੇ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਹੁਣ ਤੱਕ ਕਰੀਬ 18 ਮੁਕੱਦਮੇ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ ਅਤੇ ਦੋਸ਼ੀ ਸਾਲ 2014 ਤੋ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਅਤੇ ਜਸਪਾਲ ਸਿੰਘ ਉਰਫ ਜੱਸੀ ਦੀ ਗੈਂਗ ਦਾ ਐਕਟਿਵ ਮੈਂਬਰ ਚੱਲਿਆ ਆ ਰਿਹਾ ਹੈ, ਜੋ ਇਸ ਨੇ ਹੁਣ ਇਹ ਹਥਿਆਰ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨਾਲ ਗੈਂਗਵਾਰ ਕਰਨ ਲਈ ਲਿਆਂਦੇ ਸਨ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਇਮਾਂਡ ਹਾਸਿਲ ਕੀਤਾ ਜਾਵੇਗਾ। ਜਿਸ ਕੋਲੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ