ਸਾਡੇ ਨਾਲ ਸ਼ਾਮਲ

Follow us

12.9 C
Chandigarh
Saturday, February 21, 2026
More
    Home Breaking News ਫਿਰੋਜ਼ਪੁਰ ਜੇਲ...

    ਫਿਰੋਜ਼ਪੁਰ ਜੇਲ ‘ਚ ਬੰਦ ਭੋਲਾ ਸ਼ੂਟਰ ਦੀ ਮੌਤ

    Gangster Bhola Shooter

    ਕਈ ਮਾਮਲਿਆਂ ‘ਚ ਲੋੜੀਂਦਾ ਸੀ

    (ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਪੰਜਾਬ ਦੀ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਗੈਂਗਸਟਰ ਭੋਲਾ ਸ਼ੂਟਰ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਭੋਲਾ ਦੀ ਤਬੀਅਤ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਭੋਲਾ ਸ਼ੂਟਰ ਦੀ ਦੇਰ ਰਾਤ ਕਰੀਬ 12 ਵਜੇ ਅਚਾਨਕ ਤਬੀਅਤ ਵਿਗੜ ਗਈ ਉਸ ਤੋਂ ਬਾਅਦ ਉਸ ਨੂੰ ਕਰੀਬ ਢਾਈ ਵਜੇ ਫਿਰੋਜ਼ਪੁਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਆਂਦਾ ਗਿਆ ਪਰ ਤਬੀਅਤ ਜ਼ਿਆਦਾ ਵਿਗੜਨ ਕਰ ਕੇ ਸਵੇਰੇ ਕਰੀਬ ਸਾਢੇ ਪੰਜ ਵਜੇ ਉਸਦੀ ਮੌਤ ਹੋ ਗਈ। ਗੈਂਗਸਟਰ ਭੋਲਾ ਸ਼ੂਟਰ ਕਤਲ ਅਤੇ ਲੁੱਟ-ਖੋਹ ਦੇ ਮਾਮਲਿਆਂ ਵਿੱਚ ਕਈ ਸੂਬਿਆਂ ਵਿੱਚ ਲੋੜੀਂਦਾ ਸੀ। ਭੋਲਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸੀ ਅਤੇ ਫਰੀਦਕੋਟ ਦੇ ਕੋਟਕਪੂਰਾ ਦਾ ਰਹਿਣ ਵਾਲਾ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here