ਗੈਂਗਸਟਰ ਬਾਕਸਰ ਗ੍ਰਿਫਤਾਰ, ਵਿਦੇਸ਼ਾਂ ‘ਚ ਬੈਠੇ ਗੈਂਗਸਟਰਾਂ ‘ਤੇ ਸਿਕੰਜ਼ਾ

Gangster Deepak Boxer

ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ਤੋਂ ਗ੍ਰਿਫਤਾਰ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਵਿਦੇਸ਼ ‘ਚ ਰਹਿੰਦੇ ਬਦਮਾਸ਼ਾਂ ਖਿਲਾਫ ਕਾਰਵਾਈ ਸ਼ੁਰੂ ਹੋ ਗਈ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਨੇ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਦੀ ਮੱਦਦ ਨਾਲ ਰਾਸ਼ਟਰੀ ਰਾਜਧਾਨੀ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਦੀਪਕ ‘ਬਾਕਸਰ’ (Gangster Deepak Boxer) ਨੂੰ ਮੈਕਸੀਕੋ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਪੈਸ਼ਲ ਬਰਾਂਚ ਦੀ ਟੀਮ ਇਸ ਸਮੇਂ ਮੈਕਸੀਕੋ ਵਿੱਚ ਹੈ ਅਤੇ ਇਸ ਗੈਂਗਸਟਰ ਨੂੰ ਫੜ ਲਿਆ ਹੈ। ਉਸ ਨੂੰ ਭਾਰਤ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਮ’ ਇਸ ਦਿਨ ਹੋਵੇਗਾ ਰਿਲੀਜ਼

ਦੀਪਕ ਪਿਛਲੇ ਸਾਲ ਦਿੱਲੀ ਦੇ ਰੋਹਿਣੀ ਕੋਰਟ ਕੰਪਲੈਕਸ ‘ਚ ਗੈਂਗਸਟਰ ਜਤਿੰਦਰ ਗੋਗੀ ਦੀ ਹੱਤਿਆ ਤੋਂ ਬਾਅਦ ‘ਗੋਗੀ ਗੈਂਗ’ ਚਲਾ ਰਿਹਾ ਸੀ। ਪੁਲਿਸ ਸੂਤਰਾਂ ਅਨੁਸਾਰ ਉਹ ਬਿਲਡਰ ਅਮਿਤ ਗੁਪਤਾ ਦੀ ਹੱਤਿਆ ਦੇ ਮਾਮਲੇ ਵਿਚ ਲੋੜੀਂਦਾ ਸੀ, ਜਿਸ ਦੀ ਪਿਛਲੇ ਸਾਲ 23 ਅਗਸਤ ਨੂੰ ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੀਪਕ ‘ਬਾਕਸਰ’ ਖਿਲਾਫ ਹੋਰ ਵੀ ਕਈ ਮਾਮਲੇ ਦਰਜ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here