ਗੈਂਗਸਟਰ ਗੋਲਡੀ ਬਰਾੜ ਨੇ ਲਈ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ
(ਸੱਚ ਕਹੂੰ ਨਿਊਜ਼) ਮਾਨਸਾ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਨੇ ਕਤਲ ਦੀ ਜਿੰਮੇਵਾਰੀ ਲਈ ਹੈ।ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਅਤੇ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।
ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਮੂਸੇਵਾਲਾ ਦਾ ਕਤਲ ਕੀਤਾ ਗਿਆ ਹੈ। ਗੈਂਗਸਟਰ ਬਿਸ਼ਨੋਈ ਦੇ ਸਾਥੀ ਰਹੇ ਮਿੱਡੂਖੇੜਾ ਦਾ ਮੋਹਾਲੀ ‘ਚ ਕਤਲ ਕਰ ਦਿੱਤਾ ਗਿਆ ਸੀ। ਇਸ ਵਿੱਚ ਸਿੱਧੂ ਮੂਸੇਵਾਲਾ ਦੇ ਮੈਨੇਜਰ ਦਾ ਨਾਂਅ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਮੈਨੇਜਰ ਆਸਟ੍ਰੇਲੀਆ ਭੱਜ ਗਿਆ। ਉਹ ਦਿੱਲੀ ਪੁਲਿਸ ਨੂੰ ਲੋੜੀਂਦਾ ਹੈ। ਇਸ ਵਿੱਚ ਲਾਰੈਂਸ ਬਿਸ਼ਨੋਈ ਅਤੇ ਲੱਕੀ ਪਟਿਆਲ ਦੇ ਨਾਂਅ ਸਾਹਮਣੇ ਆ ਰਹੇ ਹਨ।
ਸਿੱਧੂ ਮੂਸੇਵਾਲਾ ਆਪਣੇ ਸਾਥੀਆਂ ਨਾਲ ਕਾਰ ਰਾਹੀਂ ਜਾ ਰਿਹਾ ਸੀ। ਉਸੇ ਸਮੇਂ ਕਾਲੇ ਰੰਗ ਦੀ ਕਾਰ ‘ਚ ਸਵਾਰ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਮੂਸੇਵਾਲਾ ਨੂੰ ਘਰ ਤੋਂ ਕਰੀਬ 5 ਕਿਲੋਮੀਟਰ ਦੂਰ ਗੋਲੀ ਮਾਰੀ ਗਈ ਸੀ। ਮੂਸੇਵਾਲਾ ਖੁਦ ਥਾਰ ਜੀਪ ਚਲਾ ਰਿਹਾ ਸੀ। ਉਨ੍ਹਾਂ ‘ਤੇ ਕਰੀਬ 30 ਤੋਂ 40 ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਇੰਨੀ ਤੇਜ਼ ਸੀ ਕਿ ਮੂਸੇਵਾਲਾ ਆਪਣੀ ਸੀਟ ਤੋਂ ਹਿੱਲ ਵੀ ਨਹੀਂ ਸਕਿਆ।
ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਜਿਸ ’ਤੇ ਹਮਲਾ ਹੋਇਆ।
ਇਸ ਘਟਨਾ ਨੇ ਪੁਲਿਸ ਵਿੱਚ ਹੜਕੰਪ ਮਚਾ ਦਿੱਤਾ ਹੈ। ਪੰਜਾਬ ‘ਚ CM ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸ਼ਨਿੱਚਰਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਕਰ ਦਿੱਤੀ ਸੀ। ਮੂਸੇਵਾਲਾ ਕੋਲ ਪਹਿਲਾਂ 8 ਤੋਂ 10 ਸੁਰੱਖਿਆ ਕਰਮੀ ਸਨ। ਮਾਨ ਸਰਕਾਰ ਦੀ ਕਾਰਵਾਈ ਤੋਂ ਬਾਅਦ ਸਿੱਧੂ ਮੂਸੇਵਾਲ ਕੋਲ ਸਿਰਫ਼ 2 ਗੰਨਮੈਨ ਹੀ ਰਹਿ ਗਏ ਸਨ।
ਵਿਜੇ ਸਿੰਗਲਾ ਖਿਲਾਫ ਕਾਂਗਰਸ ਦੀ ਟਿਕਟ ‘ਤੇ ਲੜੇ ਸਨ ਚੋਣ
ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਕਾਂਗਰਸ ਦੀ ਟਿਕਟ ’ਤੇ ਮਾਨਸਾ ਸੀਟ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ। ਜਿਸ ’ਚ ਉਸ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਜੈ ਸਿੰਗਲਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ