ਗੋਲਡੀ ਬਰਾੜ ਕੋਰਟ ਵੱਲੋਂ ਭਗੌੜਾ ਕਰਾਰ

Goldy Brar

(ਸੱਚ ਕਹੂੰ ਨਿਊਜ਼) ਚੰਡੀਗੜ੍ਹ l ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੋਲਡੀ ਬਰਾੜ ਵੱਡਾ ਖੁਲਾਸਾ ਕੀਤਾ ਹੈ। ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰ ਗੋਲਡੀ ਬਰਾੜ ਨੂੰ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਹੈ। ਅਦਾਲਤ ਨੇ ਇਹ ਕਾਰਵਾਈ ਚੰਡੀਗੜ੍ਹ ਦੇ ਇਕ ਵਪਾਰੀ ਦੀ ਸ਼ਿਕਾਇਤ ‘ਤੇ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਲਤ ਨੇ ਇਸ ਮਾਮਲੇ ‘ਚ ਮਨਜੀਤ ਸਿੰਘ ‘ਤੇ ਵੀ ਦੋਸ਼ ਆਇਦ ਕੀਤੇ ਹਨ। ਹੁਣ ਮਾਮਲੇ ਦੀ ਸੁਣਵਾਈ ਸ਼ੁਰੂ ਹੋਵੇਗੀ।

ਕੀ ਹੈ ਮਾਮਲਾ

ਤੁਹਾਨੂੰ ਦੱਸ ਦੇਈਏ ਕਿ ਮਾਮਲੇ ਦੇ ਮੁਤਾਬਕ ਚੰਡੀਗੜ੍ਹ ਦੇ ਕਾਰੋਬਾਰੀ ਨੂੰ ਇਸ ਸਾਲ 25 ਜਨਵਰੀ ਨੂੰ ਵਟਸਐਪ ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਆਪਣੇ ਆਪ ਨੂੰ ਗੋਲਡੀ ਬਰਾੜ ਦੱਸਿਆ ਸੀ ਅਤੇ 1 ਕਰੋੜ ਦੀ ਫਿਰੌਤੀ ਮੰਗੀ ਸੀ। ਫਿਰ ਸ਼ਿਕਾਇਤਕਰਤਾ ਦਾ 27 ਜਨਵਰੀ ਨੂੰ ਦੁਬਾਰਾ ਫੋਨ ਆਇਆ। ਫੋਨ ਕਰਨ ਵਾਲੇ ਨੇ ਕਿਹਾ ਕਿ ਜੇਕਰ ਫਿਰੌਤੀ ਦੀ ਰਕਮ ਅਦਾ ਨਾ ਕੀਤੀ ਗਈ ਤਾਂ ਉਸਦੇ ਬੱਚਿਆਂ ਨੂੰ ਅਗਵਾ ਕਰ ਲਿਆ ਜਾਵੇਗਾ। ਦੂਜੇ ਪਾਸੇ ਸ਼ਿਕਾਇਤਕਰਤਾ ਨੇ ਕਿਹਾ ਸੀ ਕਿ ਉਹ 5 ਲੱਖ ਰੁਪਏ ਦੇ ਸਕਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here