ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗੋਰਾ ਤੇ ਲਾਰੈਂਸ ਨੂੰ ਆਮਣੇ ਸਾਹਮਣੇ ਬਿਠਾ ਕੇ ਹੋਈ ਪੁੱਛਗਿੱਛ

Sidhu-Murder-Case-696x497

ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗੋਰਾ ਤੇ ਲਾਰੈਂਸ ਨੂੰ ਆਮਣੇ ਸਾਹਮਣੇ ਬਿਠਾ ਕੇ ਹੋਈ ਪੁੱਛਗਿੱਛ

ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੂੰ ਅਹਿਮ ਸੁਰਾਗ ਮਿਲੇ ਹਨ। ਗੈਂਗਸਟਰ ਲਾਰੈਂਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਗੈਂਗਸਟਰ ਗੁਰਬੀਰ ਗੋਰਾ ਨੂੰ ਹੁਸ਼ਿਆਰਪੁਰ ਜੇਲ ਤੋਂ ਲੈ ਕੇ ਆਈ। ਗੋਰਾ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਦਾ ਜੀਜਾ ਹੈ। ਜਿਸ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਲਾਰੈਂਸ ਅਤੇ ਗੋਰਾ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ। ਜਿਸ ਵਿੱਚ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਤ ਕਈ ਅਹਿਮ ਸੁਰਾਗ ਮਿਲੇ ਹਨ।

ਇਸ ਤੋਂ ਇਲਾਵਾ ਪੁਲਿਸ ਨੂੰ ਨਸੀਬ ਖਾਨ ਅਤੇ ਪਵਨ ਬਿਸ਼ਨੋਈ ਕੋਲੋਂ ਮੂਸੇਵਾਲਾ ਦੇ ਕਤਲ ਵਿੱਚ ਵਰਤੇ ਗਏ ਹਥਿਆਰਾਂ ਬਾਰੇ ਵੀ ਅਹਿਮ ਸੁਰਾਗ ਮਿਲੇ ਹਨ। ਇਹ ਹਥਿਆਰ ਮਾਨਸਾ ਨਾਲ ਲੱਗਦੀ ਪੰਜਾਬ-ਹਰਿਆਣਾ ਸਰਹੱਦ ’ਤੇ ਦੱਬੇ ਹੋਏ ਸਨ। ਪੁਲਿਸ ਉਨ੍ਹਾਂ ਨੂੰ ਜਲਦੀ ਹੀ ਬਰਾਮਦ ਕਰ ਸਕਦੀ ਹੈ।

ਤਿਹਾੜ ਜੇਲ੍ਹ ਤੋਂ ਲਿਆਂਦੇ ਗਏ ਲਾਰੈਂਸ ਨੂੰ ਮਾਨਸਾ ਅਦਾਲਤ ਨੇ 7 ਦਿਨ ਦਾ ਰਿਮਾਂਡ ਦਿੱਤਾ ਹੈ। ਕੱਲ੍ਹ ਪੂਰਾ ਦਿਨ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਵਿਸ਼ੇਸ਼ ਜਾਂਚ ਟੀਮ (ਐਸਆਈਟੀ), ਕਾਊਂਟਰ ਇੰਟੈਲੀਜੈਂਸ ਵਿਭਾਗ (ਸੀਆਈਡੀ) ਅਤੇ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓਸੀਸੀਯੂ) ਦੀਆਂ ਟੀਮਾਂ ਵੱਲੋਂ ਪੁੱਛਗਿੱਛ ਕੀਤੀ ਗਈ। ਸੀਆਈਏ ਸਟਾਫ਼ ਮਾਨਸਾ ਤੋਂ ਖਰੜ ਲਿਆ ਕੇ ਲਾਰੈਂਸ ਨੂੰ ਗੁਪਤ ਟਿਕਾਣੇ ’ਤੇ ਭੇਜ ਦਿੱਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ