ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਤਿੰਨ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ

Crime News
ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਤਿੰਨ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ

ਪਿਸਤੌਲ, 5 ਕਾਰਤੂਸ ਅਤੇ ਬਾਈਕ ਬਰਾਮਦ (Crime News)

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ ਨੇ ਫਿਰੌਤੀ ਨਾਲ ਜੁੜੇ ਇੱਕ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਅਮਰੀਕਾ ਵਿੱਚ ਲੁਕੇ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, ਪੰਜ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। Crime News

ਇਹ ਵੀ ਪੜ੍ਹੋ: Microsoft Server: ਵੱਡੀ ਖਬਰ, ਮਾਈਕ੍ਰੋਸਾਫਟ ਦਾ ਸਰਵਰ ਠੱਪ, ਦੁਨੀਆ ’ਤੇ ਅਸਰ, ਇਹ ਸੇਵਾਵਾਂ ਪ੍ਰਭਾਵਿਤ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਪਾ ਕੇ ਦੱਸਿਆ ਕਿ ਰਾਜਪੁਰਾ ਪੁਲਿਸ ਨੇ ਮਾਮਲਾ ਸੁਲਝਾ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਛੇਤੀ ਹੀ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। Crime News

ਜਿਕਰਯੋਗ ਹੈ ਲਾਰੈਂਸ ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ। ਅਜਿਹੇ ‘ਚ ਵਿਦੇਸ਼ ‘ਚ ਬੈਠਾ ਗੋਲਡੀ ਬਰਾੜ ਸਾਰਾ ਗੈਂਗ ਚਲਾ ਰਿਹਾ ਹੈ। ਇਸ ਤੋਂ ਇਲਾਵਾ ਇਹ ਫਿਰੌਤੀ ਅਤੇ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦਿੰਦਾ ਹੈ। ਪੰਜਾਬ ਪੁਲਿਸ ਇਨ੍ਹਾਂ ਗਰੋਹਾਂ ਦੇ ਨੈੱਟਵਰਕ ਨੂੰ ਤੋੜਨ ਲਈ ਕੰਮ ਕਰ ਰਹੀ ਹੈ।

LEAVE A REPLY

Please enter your comment!
Please enter your name here