ਸਾਡੇ ਨਾਲ ਸ਼ਾਮਲ

Follow us

20 C
Chandigarh
Saturday, January 31, 2026
More
    Home Breaking News Gangster Gold...

    Gangster Goldy Brar: ਗੈਂਗਸਟਰ ਗੋਲਡੀ ਬਰਾਡ਼ ਦੇ ਸੱਤ ਗੁਰਗੇ ਹਥਿਆਰਾਂ ਸਮੇਤ ਕਾਬੂ

    Gangster Goldy Brar
    Gangster Goldy Brar: ਗੈਂਗਸਟਰ ਗੋਲਡੀ ਬਰਾਡ਼ ਦੇ ਸੱਤ ਗੁਰਗੇ ਹਥਿਆਰਾਂ ਸਮੇਤ ਕਾਬੂ

    ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਕ ’ਚ ਸਨ | Gangster Goldy Brar

    (ਸੱਚ ਕਹੂੰ ਨਿਊਜ਼) ਜਲੰਧਰ। ਜਲੰਧਰ ਦੇਹਾਤ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ (Gangster Goldy Brar) ਅਤੇ ਰਵੀ ਬਲਾਚੌਰੀਆ ਦੇ 7 ਸਾਥੀਆਂ ਨੂੰ ਹਥਿਆਰਾਾਂ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਸ਼ਾਮਲ ਹੈ। ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਦੋਸ਼ੀਆਂ ਦੀ ਮੱਦਦ ਕਰਦਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ 4 ਨਾਜਾਇਜ਼ ਹਥਿਆਰ, 7 ਜਿੰਦਾ ਕਾਰਤੂਸ, 1000 ਅਲਪਰਾਜ਼ੋਲਮ ਗੋਲੀਆਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਲਗਜ਼ਰੀ ਕਾਰ ਵੀ ਜ਼ਬਤ ਕੀਤੀ ਗਈ ਹੈ।

    ਇਹ ਵੀ ਪੜ੍ਹੋ: Suicide: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ’ਚ ਵਿਦਿਆਰਥੀ ਵੱਲੋਂ ਖੁਦਕੁਸ਼ੀ

    ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਐਸਪੀ ਜਸਰੂਪ ਕੌਰ ਬਾਠ ਦੀ ਅਗਵਾਈ ‘ਚ ਇੱਕ ਅਪਰੇਸ਼ਨ ਚਲਾਇਆ ਗਿਆ। ਪੁਲਿਸ ਨੇ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ 7 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਗਿਰੋਹ ਦਾ ਸਰਗਨਾ ਅੰਕੁਸ਼ ਸੱਭਰਵਾਲ ਹੈ। ਮੁਲਜ਼ਮ ਹੁਸ਼ਿਆਰਪੁਰ ਅਤੇ ਜਲੰਧਰ ਵਿੱਚ 4 ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਦੋਵਾਂ ਥਾਵਾਂ ‘ਤੇ ਦੋ ਕਤਲ ਕੀਤੇ ਜਾਣੇ ਸਨ।

    ਗ੍ਰਿਫ਼ਤਾਰ ਕੀਤੇ ਗਏ ਪੁਲਿਸ ਮੁਲਾਜ਼ਮ ਨਕੋਦਰ ਸਦਰ ਥਾਣੇ ਵਿੱਚ ਕਾਂਸਟੇਬਲ ਦੇ ਤੌਰ ‘ਤੇ ਤਾਇਨਾਤ ਸੀ, ਅਤੇ ਗੈਂਗਸਟਰਾਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰਦਾ ਸੀ। ਫੜੇ ਗਏ ਕਾਂਸਟੇਬਲ ਦੀ ਪਛਾਣ ਆਰੀਅਨ ਸਿੰਘ ਵਜੋਂ ਹੋਈ ਹੈ। ਜਿਸ ਨੂੰ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। Gangster Goldy Brar

    LEAVE A REPLY

    Please enter your comment!
    Please enter your name here