ਸਾਡੇ ਨਾਲ ਸ਼ਾਮਲ

Follow us

11.7 C
Chandigarh
Sunday, February 8, 2026
More
    Home Breaking News Crime News: ਗ...

    Crime News: ਗੈਂਗਸਟਰ ਲਾਰੈਂਸ ਅਤੇ ਗੌਰਵ ਪਟਿਆਲ ਗੈਂਗ ਦੇ ਚਾਰ ਗੁਰਗੇ ਹਥਿਆਰਾਂ ਸਮੇਤ ਕਾਬੂ

    Crime News
    Crime News: ਗੈਂਗਸਟਰ ਲਾਰੈਂਸ ਅਤੇ ਗੌਰਵ ਪਟਿਆਲ ਗੈਂਗ ਦੇ ਚਾਰ ਗੁਰਗੇ ਹਥਿਆਰਾਂ ਸਮੇਤ ਕਾਬੂ

    Crime News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ ਨੇ ਗੈਂਗਸਟਰ ਲੱਕੀ ਪਟਿਆਲ ਅਤੇ ਲਾਰੈਂਸ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਮੋਗਾ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

    ਇਹ ਵੀ ਪੜ੍ਹੋ: Ganderbal Terror Attack: ਗੰਦੇਰਬਲ ਅੱਤਵਾਦੀ ਹਮਲੇ ’ਚ ਡਾਕਟਰ ਸਮੇਤ 6 ਦੀ ਮੌਤ

    ਡੀਜੀਪੀ ਨੇ ਪੋਸਟ ਕਰਕੇ ਲਿਖਿਆ ਕਿ ਬੰਬੀਹਾ ਗੈਂਗ ਨਾਲ ਜੁੜੇ ਵਿਦੇਸ਼ੀ ਮੂਲ ਦੇ ਲੱਕੀ ਪਟਿਆਲ ਦੇ ਇੱਕ ਸਾਥੀ ਨੂੰ 3 ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ ਅਤੇ ਲਾਰੈਂਸ ਗੈਂਗ ਨਾਲ ਜੁੜੇ ਮਨਪ੍ਰੀਤ ਸਿੰਘ ਉਰਫ ਮਨੀ ਭਿੰਡਰ ਦੇ 3 ਸਾਥੀਆਂ ਨੂੰ 3 ਗੈਰ-ਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਤਹਿਤ ਗ੍ਰਿਫ਼ਤਾਰ ਕੀਤਾ ਹੈ। ਦੋ ਗਰੋਹ ਦੇ ਕੁੱਲ 4 ਸਾਥੀ 6 ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤੇ ਗਏ ਹਨ। ਇਹ ਮੁਲਜ਼ਮ ਕਾਰੋਬਾਰੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।

    LEAVE A REPLY

    Please enter your comment!
    Please enter your name here