ਗੈਂਗਸ਼ਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਗ੍ਰਿਫਤਾਰ 

Gangster Lawrence Bishnoi
ਗੈਂਗਸ਼ਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਗ੍ਰਿਫਤਾਰ 

ਚੰਡੀਗੜ੍ਹ-ਮੋਹਾਲੀ ‘ਚ ਫਿਰੌਤੀ ਦੀ ਮੰਗ ਕਰਦਾ ਸੀ ਬੌਬੀ ਸ਼ੂਟਰ

ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦੇ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਚੰਡੀਗੜ੍ਹ, ਮੁਹਾਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਲਾਰੈਂਸ ਬਿਸ਼ਨੋਈ ਦੇ ਨਾਂਅ ’ਤੇ ਪੈਸੇ ਵਸੂਲਦੇ ਸਨ। ਮੁਲਜ਼ਮ ਦੀ ਪਛਾਣ ਕਸ਼ਮੀਰ ਸਿੰਘ ਉਰਫ਼ ਬੌਬੀ ਸ਼ੂਟਰ (24 ਸਾਲ) ਵਜੋਂ ਹੋਈ ਹੈ। ਜੋ ਕਿ ਪਟਿਆਲਾ ਦਾ ਰਹਿਣ ਵਾਲਾ ਹੈ। ਉਹ ਟੈਕਸੀ ਡਰਾਈਵਰ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ : ਸਕੂਲ ਔਫ ਏਮੀਨੇਸ ਦੇ ਬੱਚਿਆਂ ਲਈ ਤਿਆਰ ਹੋਵੇਗੀ ਖਾਸ ਵਰਦੀ 

ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਦੇਸੀ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਓਸੀ ਦੇ ਆਈਜੀ ਅਸ਼ੀਸ਼ ਕਪੂਰ ਨੇ ਦੱਸਿਆ ਕਿ ਮੁਲਜ਼ਮ ਪਿਛਲੇ ਕਈ ਦਿਨਾਂ ਤੋਂ ਇਲਾਕੇ ਵਿੱਚ ਨਾਈਟ ਕਲੱਬ ਅਤੇ ਬਾਰ ਮਾਲਕਾਂ ਨੂੰ ਡਰਾਅ ਧਮਕਾ ਕੇ ਫਿਰੌਤੀ ਵਸੂਲ ਰਿਹਾ ਸੀ। ਇਹ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਨਾਂਅ ਲੈ ਕੇ ਲੋਕਾਂ ਨੂੰ ਧਮਕੀਆਂ ਦਿੰਦਾ ਸੀ। ਮੁਲਜ਼ਮ ਖ਼ਿਲਾਫ਼ ਜੂਨ ਮਹੀਨੇ ਵਿੱਚ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਫਿਲਹਾਲ ਮਾਮਲੇ ਦੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।