ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਾਣਜਾ ਸਚਿਨ ਥਾਪਨ ਅਰਜਬੈਜਾਨ ’ਚ ਗ੍ਰਿਫ਼ਤਾਰ

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਾਣਜਾ ਸਚਿਨ ਥਾਪਨ ਅਰਜਬੈਜਾਨ ’ਚ ਗ੍ਰਿਫ਼ਤਾਰ

ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ’ਚ ਗਿ੍ਰਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਕੀਨੀਆ ’ਚ ਹੈ। ਇਹ ਦੋਵੇਂ ਮੂਸੇਵਾਲਾ ਦੇ ਮਾਰੇ ਜਾਣ ਤੋਂ ਪਹਿਲਾਂ ਹੀ ਫਰਜ਼ੀ ਪਾਸਪੋਰਟਾਂ ’ਤੇ ਭਾਰਤ ਭੱਜ ਗਏ ਸਨ। ਇਸ ਦਾ ਪਤਾ ਲੱਗਦਿਆਂ ਹੀ ਪੰਜਾਬ ਪੁਲਿਸ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਮਿਲ ਕੇ ਸਚਿਨ ਨੂੰ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਵਿਦੇਸ਼ ਮੰਤਰਾਲੇ ਤੋਂ ਉਨ੍ਹਾਂ ਦਾ ਅਪਰਾਧਿਕ ਇਤਿਹਾਸ ਮੰਗਿਆ ਹੈ।

ਜਾਅਲੀ ਪਾਸਪੋਰਟ ਮਾਮਲੇ ’ਚ ਫੜਿਆ ਗਿਆ ਸਚਿਨ

ਸੂਤਰਾਂ ਮੁਤਾਬਕ ਸਚਿਨ ਨੂੰ ਕਰੀਬ ਇਕ ਮਹੀਨਾ ਪਹਿਲਾਂ ਫਰਜ਼ੀ ਪਾਸਪੋਰਟ ਰਾਹੀਂ ਅਜ਼ਰਬਾਈਜਾਨ ਪਹੁੰਚਣ ’ਤੇ ਫੜਿਆ ਗਿਆ ਸੀ। ਇਹ ਜਾਣਕਾਰੀ ਕੁਝ ਦਿਨ ਪਹਿਲਾਂ ਵਿਦੇਸ਼ ਮੰਤਰਾਲੇ ਨੂੰ ਦਿੱਤੀ ਗਈ ਸੀ। ਇਹ ਪਤਾ ਲੱਗਣ ਤੋਂ ਤੁਰੰਤ ਬਾਅਦ ਵਿਦੇਸ਼ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਸਚਿਨ ਥਾਪਨ ਦਾ ਪੂਰਾ ਅਪਰਾਧਿਕ ਰਿਕਾਰਡ ਮੰਗਿਆ ਹੈ। ਗਿ੍ਰਫਤਾਰੀ ਵਾਰੰਟ ਦੇ ਨਾਲ-ਨਾਲ ਸਿੱਧੂ ਮੂਸੇਵਾਲਾ ਦੀ ਇਸ ਮਾਮਲੇ ’ਚ ਭੂਮਿਕਾ ਬਾਰੇ ਵੀ ਰਿਪੋਰਟ ਮੰਗੀ ਗਈ ਹੈ। ਇਨ੍ਹਾਂ ਰਾਹੀਂ ਅਜ਼ਰਬਾਈਜਾਨ ਤੋਂ ਭਾਰਤ ਹਵਾਲੇ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਰਿਹਾ ਹੈ।

ਅਨਮੋਲ ਪਹਿਲਾਂ ਕੈਨੇਡਾ, ਫਿਰ ਕੀਨੀਆ ਭੱਜਿਆ

ਸੂਤਰਾਂ ਮੁਤਾਬਕ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਅਨਮੋਲ ਅਤੇ ਸਚਿਨ ਨੇਪਾਲ ਭੱਜ ਗਏ ਸਨ। ਉੱਥੋਂ ਭੱਜਣ ਤੋਂ ਪਹਿਲਾਂ ਉਸ ਨੇ ਜਾਅਲੀ ਪਾਸਪੋਰਟ ਬਣਾਇਆ। ਨੇਪਾਲ ਤੋਂ ਦੋਵੇਂ ਅਜ਼ਰਬਾਈਜਾਨ ਚਲੇ ਗਏ। ਉੱਥੇ ਪਹੁੰਚ ਕੇ ਅਨਮੋਲ ਕੈਨੇਡਾ ਚਲਾ ਗਿਆ। ਸਚਿਨ ਫਰਜ਼ੀ ਪਾਸਪੋਰਟ ਮਾਮਲੇ ’ਚ ਫੜਿਆ ਗਿਆ ਸੀ। ਜਦੋਂ ਇਸ ਗੱਲ ਦਾ ਪਤਾ ਲੱਗਾ ਤਾਂ ਅਨਮੋਲ ਕੈਨੇਡਾ ਤੋਂ ਕੀਨੀਆ ਭੱਜ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ