ਸਾਡੇ ਨਾਲ ਸ਼ਾਮਲ

Follow us

25.3 C
Chandigarh
Tuesday, February 17, 2026
More
    Home Breaking News ਗੈਂਗਸਟਰ ਲਾਰੈਂ...

    ਗੈਂਗਸਟਰ ਲਾਰੈਂਸ ਨੂੰ ਲਿਆਂਦਾ ਜਾਵੇਗਾ ਪੰਜਾਬ

    Lawrence Bishnoi

    ਗੈਂਗਸਟਰ ਲਾਰੈਂਸ ਨੂੰ ਲਿਆਂਦਾ ਜਾਵੇਗਾ ਪੰਜਾਬ

    ਚੰਡੀਗੜ੍ਹ। ਤਿਹਾੜ ਜੇਲ ’ਚ ਬੰਦ ਗੈਂਗਸਟਰ ਲਾਰੈਂਸ ਨੂੰ ਪੁਲਿਸ ਪੰਜਾਬ ਲਿਆਵੇਗੀ। ਲਾਰੈਂਸ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਅਜੇ ਵੀ ਆਰਮਜ਼ ਐਕਟ ਤਹਿਤ ਦਿੱਲੀ ਪੁਲਿਸ ਦੇ ਰਿਮਾਂਡ ’ਤੇ ਹੈ। ਉਸ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਲਾਰੈਂਸ ਤੋਂ ਮੂਸੇਵਾਲਾ ਕਤਲ ਕਾਂਡ ਵਿੱਚ ਰਚੀ ਗਈ ਸਾਜ਼ਿਸ਼ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਲਾਰੈਂਸ ਦੇ ਕੈਨੇਡੀਅਨ ਗੁੰਡੇ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

    ਗੈਂਗਸਟਰ ਲਾਰੈਂਸ ਪੰਜਾਬ ਨਹੀਂ ਆਉਣਾ ਚਾਹੁੰਦਾ। ਉਸ ਦੀ ਦਲੀਲ ਹੈ ਕਿ ਮੂਸੇਵਾਲਾ ਕਤਲ ਕਾਂਡ ਦੇ ਸਬੰਧ ਵਿਚ ਪੰਜਾਬ ਪੁਲਿਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ। ਇਸ ਮਾਮਲੇ ਵਿੱਚ ਲਾਰੈਂਸ ਨੇ ਐਨਆਈਏ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

    ਹਾਲਾਂਕਿ ਉਸ ਨੂੰ ਕੋਈ ਰਾਹਤ ਨਹੀਂ ਮਿਲੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਾਨਸਾ ਪੁਲਿਸ ਨੇ ਉਸਦੇ ਪਿਤਾ ਬਲਕੌਰ ਸਿੰਘ ਦੇ ਬਿਆਨ ਦਰਜ ਕੀਤੇ ਸਨ। ਜਿਸ ਵਿੱਚ ਉਨ੍ਹਾਂ ਕਿਹਾ ਕਿ ਮੂਸੇਵਾਲਾ ਨੂੰ ਲਾਰੈਂਸ ਗੈਂਗ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੁਲਿਸ ਨੇ ਸਿੱਧੇ ਤੌਰ ’ਤੇ ਲਾਰੈਂਸ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਪਰ ਬਿਆਨ ’ਚ ਉਸਦਾ ਨਾਮ ਦਰਜ ਹੈ। ਇਸ ਆਧਾਰ ’ਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਜਾਵੇਗੀ।

    LEAVE A REPLY

    Please enter your comment!
    Please enter your name here