ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰ ਮਾਈਂਡ ਰੋਮੀ ਨੂੰ ਪੰਜਾਬ ਪੁਲਿਸ ਹਾਂਗਕਾਂਗ ਤੋਂ ਲਿਆ ਰਹੀ ਹੈ ਭਾਰਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰ ਮਾਈਂਡ ਰਮਨਜੀਤ ਸਿੰਘ ਰੋਮੀ (Gangster Romi) ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਹਾਂਗਕਾਂਗ ਤੋਂ ਉਸ ਦੀ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਪੰਜਾਬ ਪੁਲਿਸ ਦੀ ਟੀਮ ਉਸ ਨੂੰ ਦਿੱਲੀ ਲੈ ਕੇ ਆ ਰਹੀ ਹੈ। ਇਸ ਤੋਂ ਪਹਿਲਾਂ ਗੈਂਗਸਟਰ ਰੋਮੀ ਦੇ ਲਾਪਤਾ ਹੋਣ ਤੋਂ ਬਾਅਦ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Holiday : ਛੁੱਟੀ ਦਾ ਐਲਾਨ, 26 ਅਗਸਤ ਨੂੰ ਜਨਤਕ ਛੁੱਟੀ, ਜਾਣੋ ਕਾਰਨ…
ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਉਸ ਨੂੰ ਭਾਰਤ ਲਿਆਉਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਐਸਪੀ, ਦੋ ਡੀਐਸਪੀ ਸਮੇਤ ਛੇ ਮੈਂਬਰਾਂ ਦੀ ਟੀਮ ਉਸ ਨੂੰ ਲੈਣ ਗਈ ਹੈ। ਪੰਜਾਬ ਪੁਲਿਸ ਖੁਦ ਉਸ ਨੂੰ ਹਾਂਗਕਾਂਗ ਤੋਂ ਲਿਆ ਰਹੀ ਹੈ। ਉਸ ਖ਼ਿਲਾਫ਼ ਪੰਜਾਬ ਵਿੱਚ ਤਿੰਨ ਕੇਸ ਦਰਜ ਹਨ।
ਰੋਮੀ ਦਾ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ | Gangster Romi
ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰ ਮਾਈਂਡ ਰਮਨਜੀਤ ਸਿੰਘ ਰੋਮੀ ਦੇ ਲਾਪਤਾ ਹੋਣ ਤੋਂ ਬਾਅਦ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਸਾਲ 2016-17 ਵਿੱਚ ਜਲੰਧਰ ਅਤੇ ਲੁਧਿਆਣਾ ਵਿੱਚ ਹੋਏ ਕਤਲਾਂ ਵਿੱਚ ਵੀ ਰੋਮੀ ਦੇ ਸ਼ਾਮਲ ਹੋਣ ਦਾ ਸ਼ੱਕ ਹੈ। ਪੰਜਾਬ ਪੁਲਿਸ ਅਨੁਸਾਰ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸ਼ੇਖ ਦੇ ਸੰਪਰਕ ਵਿੱਚ ਸੀ।