ਸਾਡੇ ਨਾਲ ਸ਼ਾਮਲ

Follow us

15.4 C
Chandigarh
Sunday, February 1, 2026
More
    Home Breaking News Crime News: ਕ...

    Crime News: ਕੂੜਾ ਇਕੱਠਾ ਕਰਨ ਵਾਲੇ ਨੌਜਵਾਨ ਦਾ ਸਾਥੀਆਂ ਵੱਲੋਂ ਕਤਲ

    Crime News
    ਸੰਕੇਤਕ ਫੋਟੋ।

    ਲੁਧਿਆਣਾ (ਜਸਵੀਰ ਸਿੰਘ ਗਹਿਲ)। Crime News: ਐਤਵਾਰ ਦੇਰ ਰਾਤ ਰੇਲਵੇ ਸਟੇਸ਼ਨ ਲਾਗੇ ਕੁੱਝ ਨੌਜਵਾਨਾਂ ਦਾ ਆਪਸ ’ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਇਸ ਹੱਦ ਤੱਕ ਪਹੁੰਚ ਗਿਆ ਕਿ ਇਸ ਦੌਰਾਨ ਗੰਭੀਰ ਰੂਪ ’ਚ ਜਖ਼ਮੀ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਸਲ ਕੀਤੀ ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਰੇਲਵੇ ਸਟੇਸ਼ਨ ਸਾਹਮਣੇ ਜੇਐੱਮਡੀ ਮਾਲ ਦੇ ਬਾਹਰ ਦੋ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਘੇਰ ਕੇ ਉਸ ’ਤੇ ਕਥਿੱਤ ਚਾਕੂ ਨਾਲ ਹਮਲਾ ਕਰ ਦਿੱਤਾ। ਜਿਸ ’ਚ ਜਖ਼ਮੀ ਨੌਜਵਾਨ ਗੰਭੀਰ ਰੂਪ ’ਚ ਜਖ਼ਮੀ ਹੋ ਗਿਆ।ਜਿਸ ਨੂੰ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੀ ਪੀਸੀਆਰ ਦੀ ਟੀਮ ਨੇ ਸਿਵਲ ਹਸਪਤਾਲ ਪਹੁੰਚਾਇਆ।

    Read This : Crime News: NRI ਦੇ ਘਰ ਵੜ ਕੇ ਮਾਰੀ ਗੋਲੀ, ਹਾਲਤ ਗੰਭੀਰ

    ਜਿੱਥੇ ਡਾਕਟਰਾਂ ਨੇ ਜਖ਼ਮੀ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਰੇਲਵੇ ਸਟੇਸ਼ਨ ਨਜ਼ਦੀਕ ਕੂੜਾ ਇਕੱਠਾ ਕਰਨ ਵਾਲੇ ਸੰਦੀਪ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮਿ੍ਰਤਕ ਦੇਹ ਸੰਭਾਲ ਘਰ ’ਚ ਰਖਵਾ ਦਿੱਤਾ ਗਿਆ ਤੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਜਾਂਚ ’ਚ ਲੱਗ ਗਈ ਹੈ। ਥਾਣਾ ਮੁਖੀ ਗਗਨਦੀਪ ਸਿੰਘ ਨੇ ਸੰਪਰਕ ਕੀਤੇ ਜਾਣ ’ਤੇ ਦੱਸਿਆ ਕਿ ਕਤਲ ਦੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਜਲਦ ਹੀ ਪੁਲਿਸ ਮਾਮਲੇ ਸਬੰਧੀ ਪੂਰੇ ਵੇਰਵੇ ਨਸ਼ਰ ਕਰੇਗੀ। Crime News

    LEAVE A REPLY

    Please enter your comment!
    Please enter your name here