ਜਲ ਸਪਲਾਈ ਵਿਭਾਗ ਅੱਗੇ ਗਰਜ਼ੇ ਕੱਚੇ ਕਾਮੇ

Water Supply Department
ਪਟਿਆਲਾ : ਜਲ ਸਪਲਾਈ ਕਾਮਿਆਂ ਵੱਲੋਂ ਪਰਿਵਾਰਾਂ, ਬੱਚਿਆਂ ਸਮੇਤ ਲਾਏ ਦੌਰਾਨ ਸੰਬੋਧਨ ਕਰਦੇ ਹੋਏ ਯੂਨੀਅਨ ਆਗੂ।

ਤਪਦੀ ਗਰਮੀ ’ਚ ਪਰਿਵਾਰਾਂ ਸਮੇਤ ਪੁੱਜੇ ਕਾਮੇ, ਸਰਕਾਰ ਅਤੇ ਵਿਭਾਗ ਖਿਲਾਫ਼ ਖੋਲ੍ਹਿਆ ਮੋਰਚਾ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਇੱਥੇ ਨਾਭਾ ਰੋਡ ’ਤੇ ਸਥਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ (Water Supply Department) ਦੇ ਮੁੱਖ ਦਫਤਰ ਅੱਗੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਗਿਆ ਉਂਜ ਯੂਨੀਅਨ ਵੱਲੋਂ ਅੱਜ ਅਣਮਿੱਥੇ ਸਮੇਂ ਦਾ ਧਰਨਾ ਸੀ, ਪਰ ਵਿਭਾਗ ਦੇ ਅਧਿਕਾਰੀਆਂ ਵੱਲੋਂ 19 ਜੂਨ ਤੱਕ ਦੇ ਸਮੇਂ ਦਾ ਭਰੋਸਾ ਮਿਲਣ ਤੋਂ ਬਾਅਦ ਇਹ ਧਰਨਾ ਖਤਮ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : WFI ਦੀਆਂ ਚੋਣਾਂ ਦਾ ਐਲਾਨ, ਬ੍ਰਿਜ ਭੂਸ਼ਨ ਦੇ ਖਿਲਾਫ਼ ਬਿਆਨ ਦੇਣ ਵਾਲਾ ਰੈਫ਼ਰੀ ਹਟਾਇਆ

ਸੂਬਾ ਪੱਧਰੀ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਸੂਬਾ ਜਨਰਲ ਕੁਲਦੀਪ ਸਿੰਘ ਬੁੱਢੇਵਾਲ ਨੇ ਕਿਹਾ ਕਿ ਜਲ ਸਪਲਾਈ ਵਿਭਾਗ ’ਚ ਪਿਛਲੇ 10-15 ਸਾਲਾਂ ਦੇ ਅਰਸ਼ੇ ਤੋਂ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮ ਜੋ ਕਿ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫਤਰਾਂ ’ਚ ਸੇਵਾਵਾਂ ਦੇ ਰਹੇ ਹਨ ਅਤੇ ਆਪਣੀ ਜਵਾਨੀ ਲਗਭਗ ਠੇਕਾ ਪ੍ਰਣਾਲੀ ਦੀ ਚੱਕੀ ’ਚ ਗੁਜਾਰ ਲਈ ਗਈ ਹੈ, ਇਨ੍ਹਾਂ ਵਰਕਰਾਂ ਨੂੰ ਸਾਲਾਂਬੱਧੀ ਅਰਸ਼ੇ ਦੇ ਕੰਮ ਕਰਨ ਦੇ ਤਜਰਬੇ ਦੇ ਅਧਾਰ ’ਤੇ ਵਿਭਾਗ ’ਚ ਮਰਜ ਕਰਕੇ ਰੈਗੂਲਰ ਕਰਨ ਵਾਲੀ ਪਾਲਸੀ ਬਣਾਉਣ ਦੀ ਮੰਗ ਲਈ ਉਕਤ ਯੂਨੀਅਨ ਦੇ ਚੱਲ ਰਹੇ ਸੰਘਰਸ਼ ਦੇ ਮੱਦੇਨਜਰ 12 ਦਸੰਬਰ 2022 ਨੂੰ ਕੈਬਨਿਟ ਮੰਤਰੀਆਂ ਦੀ ‘ਸਬ-ਕਮੇਟੀ’ ਦਾ ਗਠਨ ਕੀਤਾ ਗਿਆ।

ਰੈਗੂਲਰ ਕਰਨ ਵਾਲੀ ਪਾਲਸੀ ਤੁਰੰਤ ਤਿਆਰ ਕਰਕੇ ਲਾਗੂ ਕਰਨ ਲਈ ਸਰਕਾਰ ਕੋਲ ਭੇਜੇ: ਵਰਿੰਦਰ ਮੋਮੀ

Water-Supply-Department
ਪਟਿਆਲਾ : ਜਲ ਸਪਲਾਈ ਕਾਮਿਆਂ ਵੱਲੋਂ ਪਰਿਵਾਰਾਂ, ਬੱਚਿਆਂ ਸਮੇਤ ਲਾਏ ਦੌਰਾਨ ਸੰਬੋਧਨ ਕਰਦੇ ਹੋਏ ਯੂਨੀਅਨ ਆਗੂ।

ਸਬ-ਕਮੇਟੀ ਦੇ ਮੈਂਬਰ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ ਅਤੇ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਵਿਭਾਗੀ ਅਧਿਕਾਰੀਆਂ ਨੂੰ ਮਈ 2023 ਦੇ ਪਹਿਲੇ ਹਫਤੇ ਤੱਕ ਵਰਕਰਾਂ ਨੂੰ ਵਿਭਾਗ ਵਿੱਚ ਲੈ ਕੇ ਰੈਗੂਲਰ ਕਰਨ ਵਾਲੀ ਪ੍ਰਪੋਜਲ (ਪਾਲਸੀ) ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਵਿਭਾਗ ਦੇ ਮੁੱਖ ਅਧਿਕਾਰੀਆਂ ਨਾਲ ਅਨੇਕਾਂ ਮੀਟਿੰਗਾਂ ਹੋਣ ਤੇ ਬਾਅਦ ਵੀ ਪਿਛਲੇ 6 ਮਹੀਨੇ ਬੀਤ ਜਾਣ ਦੇ ਬਾਵਜੂਦ ਸਮੂਹ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜਮਾਂ ਦੇ ਪੱਕੇ ਰੁਜਗਾਰ ਲਈ ਕੋਈ ਨੀਤੀ ਜਾਂ ਪਾਲਸੀ ਤਿਆਰ ਨਹੀਂ ਕੀਤੀ ਗਈ। (Water Supply Department)

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਵੱਲੋਂ ਯੂਨੀਅਨ ਦੇ ਨਾਲ ਬਣੀ ਸਹਿਮਤੀ ਮੁਤਾਬਿਕ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਹੈ ਇਸ ਮੌਕੇ ਹਾਕਮ ਸਿੰਘ ਧਨੇਠਾ, ਭੁਪਿੰਦਰ ਸਿੰਘ ਕੁਤਬੇਵਾਲ, ਸਤਨਾਮ ਸਿੰਘ ਫਲੀਆਂਵਾਲਾ, ਪ੍ਰਦੂਮਣ ਸਿੰਘ, ਰੁਪਿੰਦਰ ਸਿੰਘ, ਸੰਦੀਪ ਖਾਨ, ਬਲਜੀਤ ਸਿੰਘ ਭੱੱਟੀ, ਓਮਕਾਰ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਸਰਕਾਰ ਅਤੇ ਮਨੈਜਮੇਂਟ ਨੂੰ ਚੇਤਾਵਨੀ ਦਿੱਤੀ ਕਿ ਲੋਕ ਅਤੇ ਵਰਕਰ ਵਿਰੋਧੀ ਨੀਤੀਆਂ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤੀਆਂ ਜਾਣਗੀਆਂ ਅਤੇ ਸਖਤ ਵਿਰੋਧ ਕੀਤਾ ਜਾਵੇਗਾ

ਜੋਗਿੰਦਰ ਉਗਰਾਹਾਂ ਵੀ ਜਥੇਬੰਦੀ ਦੇ ਹੱਕ ’ਚ ਪੁੱਜੇ

ਇਸ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੀ ਪੁੱਜੇ ਅਤੇ ਉਨ੍ਹਾਂ ਵੱਲੋਂ ਜਥੇਬੰਦੀ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਆਖਿਆ ਕਿ ਆਪ ਸਰਕਾਰ ਜਥੇਬੰਦੀ ਨਾਲ ਕੀਤਾ ਵਾਅਦਾ ਪੂਰਾ ਕਰੇ। ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ਵੱਲੋਂ ਮੰਤਰੀਆਂ ਦੇ ਨਿਰਦੇਸ਼ਾਂ ਨੂੰ ਹੀ ਟਿੱਚ ਕਰਕੇ ਜਾਣਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਲੱਗ ਰਹੇ ਧਰਨਿਆਂ ਦੇ ਬਾਵਜੂਦ ਗੱਲ ਸੁਣਨ ਤੋਂ ਪਾਸਾ ਵੱਟਿਆ ਜਾ ਰਿਹਾ ਹੈ।