Barnala Chemical Factory: ਬਰਨਾਲਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਗੈਸ ਲੀਕ ਹੋਣ ਦੀ ਘਟਨਾ ’ਚ ਹਰਿਆਣਾ ਦੇ ਰਹਿਣ ਵਾਲੇ ਆਈਓਐਲ ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਦੇ ਇੱਕ ਕਰਮਚਾਰੀ ਦੀ ਮੌਤ ਹੋ ਗਈ। ਜਦੋਂ ਕਿ 4 ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 10 ਘੰਟੇ ਬਾਅਦ ਵੀ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਹੀਂ ਲਿਜਾਇਆ ਗਿਆ। ਮ੍ਰਿਤਕ ਦੀ ਲਾਸ਼ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ’ਚ ਰੱਖੀ ਗਈ ਹੈ। ਬਰਨਾਲਾ ਦੇ ਡੀਐਸਪੀ ਸਤਵੀਰ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। Barnala Chemical Factory
ਇਹ ਖਬਰ ਵੀ ਪੜ੍ਹੋ : Mandsaur News: ਮੰਦਸੌਰ ’ਚ ਬਾਈਕ ਨਾਲ ਟਕਰਾ ਖੂਹ ’ਚ ਡਿੱਗੀ ਕਾਰ, 6 ਦੀ ਮੌਤ, ਬਚਾਉਣ ਗਏ ਵਿਅਕਤੀ ਦੀ ਵੀ ਮੌਤ
ਡੀਐਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:30 ਵਜੇ ਫਤਿਹਗੜ੍ਹ ਛੰਨਾ ਸਥਿਤ ਆਈਓਐਲ ਯੂਨਿਟ ’ਚ ਗੈਸ ਲੀਕ ਹੋਈ। ਇਸ ਹਾਦਸੇ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂ ਕਿ ਚਾਰ ਦੀ ਹਾਲਤ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਰਹਿਣ ਵਾਲੇ ਅਨਮੋਲ ਚੰਪਾ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦੋਂ ਕਿ ਹਿਸਾਰ ਦੇ ਰਹਿਣ ਵਾਲੇ ਵਿਕਾਸ ਸ਼ਰਮਾ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਯੁਗਮ ਖੰਨਾ ਅਤੇ ਲਵਪ੍ਰੀਤ ਸਿੰਘ ਨੂੰ ਸੀਐਮਸੀ ਲੁਧਿਆਣਾ ਰੈਫਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਧਨੌਲਾ ਥਾਣੇ ਦੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਹੈ ਤੇ ਘਟਨਾ ਦੀ ਜਾਂਚ ਕਰ ਰਹੀ ਹੈ। ਇਸ ਮੌਕੇ ਫੈਕਟਰੀ ਡਾਇਰੈਕਟਰ ਤੇ ਫੈਕਟਰੀ ਅਧਿਕਾਰੀ ਵੀ ਉੱਥੇ ਪਹੁੰਚ ਗਏ। Barnala Chemical Factory