ਭਾਕਿਯੂ (ਉਗਰਾਹਾਂ) ਦੇ ਚਾਰ ਜ਼ਿਲ੍ਹਿਆਂ ਦੇ ਆਗੂਆਂ ਦੀ ਹੋਈ ਇਕੱਤਰਤਾ
ਭਵਾਨੀਗੜ, (ਵਿਜੈ ਸਿੰਗਲਾ) ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੰਗਰੂਰ, ਬਰਨਾਲਾ, ਪਟਿਆਲਾ ਅਤੇ ਲੁਧਿਆਣਾ ਜਿਲ੍ਹਿਆਂ ਦੀ ਸਾਂਝੀ ਮੀਟਿੰਗ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਫੱਗੂਵਾਲਾ ਵਿਖੇ ਕੀਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਰੂਪ ਸਿੰਘ ਛੰਨਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਿਵੇਂ ਕਰਜ਼ਾ ਮੁਆਫੀ ਅਤੇ ਪਰਾਲੀ ਦੇ ਸਬੰਧ ਵਿੱਚ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰਜਾ ਮਾਫ ਨਾ ਹੋਣ ਕਾਰਨ ਪੰਜਾਬ ਦੀ ਕਿਸਾਨੀ ਵਿੱਚ ਖੁਦਕੁਸ਼ੀਆਂ ਦਾ ਰੁਝਾਨ ਹੋਰ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਅਦਾ ਖਿਲਾਫੀ ਵਿਰੁੱਧ 15 ਸਤੰਬਰ ਤੋਂ 20 ਸਤੰਬਰ ਤੱਕ ਪੱਕਾ ਮੋਰਚਾ ਪਟਿਆਲੇ ਵਿਖੇ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਟਿਆਲੇ ਵਿੱਚ ਪੰਜਾਬ ਸਰਕਾਰ ਦੇ ਘਿਰਾਓ ਲਈ ਪਿੰਡਾਂ ਵਿੱਚੋਂ ਵੱਡੀ ਪੱਧਰ ‘ਤੇ ਕਿਸਾਨ ਔਰਤਾਂ ਅਤੇ ਨੌਜਵਾਨ ਇੱਕਠ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਮਨਜੀਤ ਸਿੰਘ ਨਿਆਲ, ਅਮੀਰਕ ਸਿੰਘ ਗੰਢੂਆਂ, ਸੁਦਾਗਰ ਸਿੰਘ ਘੁਡਾਣੀ ਕਲਾਂ, ਚਮਕੌਰ ਸਿੰਘ ਨੇਣੈਵਾਲ, ਜਗਤਾਰ ਸਿੰਘ ਕਾਲਾਝਾੜ, ਬਲੌਰ ਸਿੰਘ ਛੰਨਾਂ, ਮਨਜੀਤ ਸਿੰਘ ਘਰਾਚੋਂ, ਬਹਾਲ ਸਿੰਘ ਢੀਂਡਸਾ ਅਤੇ ਜਸਵੰਤ ਸਿੰਘ ਤੋਲਾਵਾਲ ਮੀਟਿੰਗ ਵਿੱਚ ਹਾਜਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.