(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਪੂਰਬੀ ਤੋਂ ਭਾਜਪਾ ਦੇ ਸਾਂਸਦ ਗੌਤਮ ਗੰਭੀਰ (Gautam Gambhir) ਨੇ ਸਿਆਸਤ ਛੱਡਣ ਦਾ ਐਲਾਨ ਕੀਤਾ ਹੈ। ਉਨਾਂ ਇਹ ਜਾਣਕਾਰੀ ਆਪਣੇ ਟਵਿੱਟਰ ’ਤੇ ਪੋਸਟ ਕਰ ਦਿੱਤੀ। ਗੰਭੀਰ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਟੈਗ ਕੀਤਾ ਹੈ। ਉਨ੍ਹਾਂ ਨੇ ਜੇਪੀ ਨੱਡਾ ਨੂੰ ਸਿਆਸੀ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਕੀਤੀ। ਗੌਤਮ ਗੰਭੀਰ ਨੇ ਸਿਆਸੀ ਜ਼ਿੰਮੇਵਾਰੀਆਂ ਛੱਡਣ ਦਾ ਕਾਰਨ ਦੱਸਦਿਆਂ ਲਿਖਿਆ- ਹੁਣ ਉਹ ਕ੍ਰਿਕਟ ਨਾਲ ਜੁੜੇ ਆਪਣੇ ਵਾਅਦੇ ਪੂਰੇ ਕਰਨਾ ਚਾਹੁੰਦਾ ਹੈ। ਗੰਭੀਰ ਨੇ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਦਾ ਵੀ ਧੰਨਵਾਦ ਕੀਤਾ।
ਇਹ ਵੀ ਪੜ੍ਹੋ: Murder : ਭਿਆਨਕ ਵਾਰਦਾਤ, ਪਤੀ ਨੇ ਪਹਿਲਾਂ ਪਤਨੀ ਦੀ ਲਈ ਜਾਨ, ਫਿਰ ਖੁਦ ਨੂੰ ਵੀ ਕੀਤਾ ਮੌਤ ਹਵਾਲੇ
ਜਿਕਰਯੋਗ ਹੈ ਕਿ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਓਪਨਰ ਬੱਲੇਬਾਜ਼ ਗੌਤਮ ਗੰਭੀਰ (Gautam Gambhir) 22 ਮਾਰਚ 2019 ਨੂੰ ਭਾਜਪਾ ’ਚ ਸ਼ਾਮਲ ਹੋਏ ਸਨ। ਭਾਜਪਾ ਨੇ ਉਸ ਨੂੰ ਦੋ ਮਹੀਨੇ ਬਾਅਦ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪੂਰਬੀ ਦਿੱਲੀ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਤੇ ਉਸ ’ਚ ਵੱਡੀ ਜਿੱਤ ਪ੍ਰਾਪਤ ਕੀਤੀ ਸੀ।