‘ਕਿਸਾਨ ਡੀਏਪੀ ਦੇ ਬਦਲ ਵਜੋਂ ਫਾਸਫੋਰਸ ਤੱਤਾਂ ਵਾਲੀਆਂ ਹੋਰ ਖਾਦਾਂ ਦੀ ਕਰਨ ਵਰਤੋਂ’
DAP News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਇੰਨੀ- ਦਿਨੀ ਜਦੋਂ ਡੀਏਪੀ ਖਾਦ ਦੀ ਕਿੱਲਤ ਨਾਲ ਜੂਝ ਰਿਹਾ ਹੈ ਤਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਬਦਲਵੇਂ ਸਰੋਤਾਂ ਨੂੰ ਅਪਣਾਉਣ ਦੀ ਸਲਾਹ ਦਿੱਤੀ ਗਈ ਹੈ। ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਕਣਕ ਦੀ ਫਸਲ ਲਈ ਡੀਏਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ।
ਇਹ ਵੀ ਪੜ੍ਹੋ: Diwali Bonus: ਰੋਡਵੇਜ਼ ਕਰਮਚਾਰੀਆਂ ਨੂੰ ਦੀਵਾਲੀ ’ਤੇ ਬੋਨਸ ਦਾ ਤੋਹਫ਼ਾ, ਮਹਿੰਗਾਈ ਭੱਤਾ ਵੀ ਵਧਿਆ
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਝੋਨੇ- ਕਣਕ ਫਸਲੀ ਚੱਕਰ ਵਿੱਚ ਵਰਤੀ ਜਾਂਦੀ ਹੈ। ਕਣਕ ਦੀ ਫਸਲ ਲਈ ਕਿਸਾਨ ਦੂਜੀਆਂ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨਾਲੋਂ ਡੀਏਪੀ ਨੂੰ ਤਰਜ਼ੀਹ ਦਿੰਦੇ ਹਨ। ਇਸਦਾ ਕਾਰਨ ਹੈ ਕਿ ਇਹ ਖਾਦ ਉੱਚ ਫਾਸਫੋਰਸ (46 ਪ੍ਰਤੀਸ਼ਤ) ਮਾਤਰਾ ਵਾਲੀ ਹੈ ਅਤੇ ਬਿਜਾਈ ਸਮੇਂ ਕਣਕ ਦੀ ਨਾਈਟ੍ਰੋਜਨ ਦੀ ਜ਼ਰੂਰਤ ਨੂੰ ਵੀ ਪੂਰਾ ਕਰਦੀ ਹੈ। ਪਿਛਲੇ ਸਾਲਾਂ ਦੌਰਾਨ ਅਸਾਨੀ ਨਾਲ ਮਿਲਣ ਕਰਕੇ ਕਿਸਾਨਾਂ ਨੇ ਇਸਨੂੰ ਭਰਪੂਰ ਮਾਤਰਾ ਵਿਚ ਇਸਤੇਮਾਲ ਕੀਤਾ। DAP News
ਡਾ. ਧਨਵਿੰਦਰ ਸਿੰਘ ਨੇ ਕਿਹਾ ਕਿ ਘੱਟ ਜੈਵਿਕ ਕਾਰਬਨ ਵਾਲੀ ਮਿੱਟੀ ਵਿੱਚ ਉੱਚ ਫਾਸਫੋਰਸ ਪੱਧਰ (9-20 ਕਿਲੋਗ੍ਰਾਮ/ਏਕੜ) ਵਾਲੀ ਜ਼ਮੀਨ ਲਈ ਫਾਸਫੋਰਸ ਤੱਤ ਦੀ ਵਰਤੋਂ 25 ਫੀਸਦ ਤੱਕ ਘਟਾਈ ਜਾ ਸਕਦੀ ਹੈ। ਦਰਮਿਆਨੀ ਜੈਵਿਕ ਕਾਰਬਨ ਮਾਤਰਾ (0.4 ਤੋਂ 0.75 ਫੀਸਦ) ਵਾਲੀ ਜ਼ਮੀਨ ਵਿੱਚ ਦਰਮਿਆਨੀ ਫਾਸਫੋਰਸ (5-9 ਕਿਲੋਗ੍ਰਾਮ/ਏਕੜ) ਅਤੇ ਉੱਚ ਫਾਸਫੋਰਸ (9-20 ਕਿਲੋਗ੍ਰਾਮ/ਏਕੜ) ਵਾਲੀ ਜ਼ਮੀਨ ਲਈ ਫਾਸਫੋਰਸ ਤੱਤ ਦੀ ਵਰਤੋਂ ਵਿੱਚ 50 ਫੀਸਦ ਕਟੌਤੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਜੈਵਿਕ ਖਾਦਾਂ ਦੀ ਵਰਤੋਂ ਨਾਲ ਵੀ ਫਾਸਫੋਰਸ ਤੱਤ ਦੀ ਪੂਰਤੀ ਹੋ ਸਕਦੀ ਹੈ। DAP News