ਜਨਰਲ ਜੇ ਜੇ ਸਿੰਘ ਨੇ ਕੱਢਿਆ ਰੋਡ ਸ਼ੋਅ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਜਰਨਲ ਜੇ. ਜੇ. ਸਿੰਘ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹਜ਼ਾਰਾਂ ਵਰਕਰਾਂ ਵੱਲੋਂ ਪਟਿਆਲਾ ਸ਼ਹਿਰ ਵਿੱਚ ਜਨਰਲ ਜੇ.ਜੇ. ਸਿੰਘ ਦੇ ਹੱਕ ਵਿੱਚ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਵਿੱਚ ਵਿਸ਼ੇਸ਼ ਤੌਰ ‘ਤੇ ਮਾਲਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਜਨੇਜਾ ਦੀ ਅਗਵਾਈ ਵਿੱਚ ਸੈਂਕੜੇ ਨੌਜਵਾਨ ਪੁੱਜੇ ਹੋਏ ਸਨ।

ਇਸ ਮੌਕੇ ਜਰਨਲ ਜੇ. ਜੇ. ਸਿੰਘ ਨੇ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਦੀ ਹਨ੍ਹੇਰੀ ਲਿਆਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਮੁੜ ਸੱਤਾ ਵਿਚ ਲਿਆ ਕੇ ਵਿਕਾਸ ਕਾਰਜਾਂ ਦੀ ਹਨ੍ਹੇਰੀ ਪਹਿਲਾਂ ਨਾਲੋਂ ਵੀ ਤੇਜ਼ ਕੀਤੀ ਜਾ ਸਕਦੀ ਹੈ ਜਦੋਂ ਕਿ ਵਿਰੋਧੀ ਪਾਰਟੀਆਂ ਦੇ ਸੱਤਾ ‘ਤੇ ਕਾਬਜ ਹੋਣ ਨਾਲ ਨਾ ਤਾਂ ਪੰਜਾਬ ‘ਤੇ ਨਾ ਹੀ ਪੰਜਾਬੀਆਂ ਦਾ ਵਿਕਾਸ ਹੋਣਾ ਹੈ । ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮਾਲਵਾ ਯੂਥ ਦੇ ਪ੍ਰਧਾਨ ਹਰਪਾਲ ਜੁਨੇਜਾ, ਹਲਕਾ ਇੰਚਾਰਜ਼ ਭਗਵਾਨ ਦਾਸ ਜਨੇਜਾ, ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ ਅਤੇ ਜਨਰਲ ਜੇ.ਜੇ. ਸਿੰਘ ਦੇ ਦਫ਼ਤਰ ਇੰਚਾਰਜ਼ ਨਰਦੇਵ ਸਿੰਘ ਆਕੜੀ, ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ, ਸੁਖਬੀਰ ਸਿੰਘ ਸਨੌਰ ਸੀਨੀਅਰ ਮੀਤ ਪ੍ਰਧਾਨ ਆਦਿ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ