Punjab Government Scheme: ਘਰ ਬੈਠੇ ਹੀ ਕਾਲ ਕਰਕੇ ਪ੍ਰਾਪਤ ਕੀਤੀਆਂ ਜਾ ਸਕਦੀਆਂ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ

Punjab Government Scheme
Punjab Government Scheme: ਘਰ ਬੈਠੇ ਹੀ ਕਾਲ ਕਰਕੇ ਪ੍ਰਾਪਤ ਕੀਤੀਆਂ ਜਾ ਸਕਦੀਆਂ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ

3260 ਲੋਕਾਂ ਨੇ ਹੁਣ ਤੱਕ 1076 ’ਤੇ ਕਾਲ ਕਰਕੇ ਲਿਆ ਲਾਭ | Punjab Government Scheme

Punjab Government Scheme: (ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਲੋਕ ਘਰ ਬੈਠੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਫਾਜ਼ਿਲਕਾ ਸ੍ਰੀ ਕੁਨਾਲ ਗੁੰਬਰ ਨੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ: Punjab Holiday News: ਪੰਜਾਬ ’ਚ ਤਿੰਨ ਦਿਨ ਦੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸੇਵਾ ਸਹਾਇਕ ਨੂੰ ਘਰ ਬੁਲਾ ਸਕਦੇ ਹਨ ਜਿੱਥੇ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਇਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਵਿੱਚ ਸੇਵਾ ਸਹਾਇਕ ਨਿਯੁਕਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਜ਼ਮ੍ਹਾਂਬੰਦੀ ਕਢਵਾਉਣ ਸਬੰਧੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ.ਸੀ., ਬੀ.ਸੀ. ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਸੇਵਾ ਕੇਂਦਰ ’ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜ਼ਿਟ ਫੀਸ ਅਲੱਗ ਤੋਂ ਲੱਗਦੀ ਹੈ। ਉਨ੍ਹਾਂ ਦੱਸਿਆ ਕਿ 3260 ਲੋਕਾਂ ਨੇ ਹੁਣ ਤੱਕ ਇਸ ਸੇਵਾ ਦਾ ਲਿਆ ਲਾਭ ਘਰ ਬੈਠਿਆਂ ਹੀ ਪ੍ਰਾਪਤ ਕੀਤਾ ਹੈ। Punjab Government Scheme

LEAVE A REPLY

Please enter your comment!
Please enter your name here