Punjab News: ਜਲਦੀ ਕਰਵਾ ਲਵੋ ਆਪਣੇ ਵਾਹਨ ਦੀ ਟੈਂਕੀ ਫੁੱਲ! ਇਸ ਦਿਨ ਬੰਦ ਰਹਿਣਗੇ ਪੈਟਰੋਲ ਪੰਪ

Punjab News
Punjab News: ਜਲਦੀ ਕਰਵਾ ਲਵੋ ਆਪਣੇ ਵਾਹਨ ਦੀ ਟੈਂਕੀ ਫੁੱਲ! ਇਸ ਦਿਨ ਬੰਦ ਰਹਿਣਗੇ ਪੈਟਰੋਲ ਪੰਪ

ਲੁਧਿਆਣਾ (ਜਸਵੀਰ ਸਿੰਘ ਗਹਿਲ)। Punjab News:  ਪੰਜਾਬ ਦੇ ਲੁਧਿਆਣਾ ਤੋਂ ਵੱਡੀ ਖਬਰ ਆ ਰਹੀ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਦੇ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਪੰਪ ਡੀਲਰਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਐਤਵਾਰ ਸਵੇਰੇ 6 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਪੈਟਰੋਲ ਪੰਪ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਲੁਧਿਆਣਾ ਸ਼ਹਿਰ ਦੇ ਸਾਰੇ ਪੈਟਰੋਲ ਪੰਪ, ਚਾਹੇ ਉਹ ਪੇਂਡੂ ਖੇਤਰ ਜਾਂ ਸ਼ਹਿਰੀ ਖੇਤਰ, ਪੂਰੀ ਤਰ੍ਹਾਂ ਬੰਦ ਰਹਿਣਗੇ।

Read This : Vinesh Phogat: ਦਿੱਲੀ ਏਅਰਪੋਰਟ ‘ਤੇ ਵਿਨੇਸ਼ ਫੋਗਾਟ ਦਾ ਸ਼ਾਨਦਾਰ ਸੁਆਗਤ, ਚੋਣ ਜ਼ਾਬਤੇ ਕਾਰਨ ਸਰਕਾਰੀ ਪ੍ਰੋਗਰਾਮ …

ਪੈਟਰੋਲ ਪੰਪ ਡੀਲਰਾਂ ਨੇ ਆਪਣੇ ਖਰਚੇ ਘਟਾਉਣ ਲਈ ਇਹ ਫੈਸਲਾ ਲਿਆ ਹੈ। ਐਸੋਸੀਏਸ਼ਨ ਨੇ ਕਿਹਾ ਕਿ ਅਗਲੇ ਐਤਵਾਰ ਤੋਂ ਪੰਜਾਬ ਭਰ ’ਚ ਪੈਟਰੋਲ ਪੰਪ ਬੰਦ ਰਹਿਣਗੇ। ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਗਾਂਧੀ ਨੇ ਕਿਹਾ ਕਿ ਜਦੋਂ ਤੱਕ ਤੇਲ ਕੰਪਨੀਆਂ ਤੇ ਕੇਂਦਰ ਸਰਕਾਰ ਪੈਟਰੋਲੀਅਮ ਵਪਾਰੀਆਂ ਦੇ ਹੱਕਾਂ ਦੀ ਰਾਖੀ ਲਈ ਢੁਕਵੇਂ ਕਦਮ ਨਹੀਂ ਚੁੱਕਦੀ ਤੇ ਡੀਲਰ ਭਾਈਚਾਰੇ ਨੂੰ ਪੈਟਰੋਲ ਤੇ ਡੀਜ਼ਲ ਦੀ ਵਿਕਰੀ ’ਤੇ ਮਿਲਣ ਵਾਲੀ ਕਮਿਸ਼ਨ ਦੀ ਰਕਮ ’ਚ ਵਾਧਾ ਨਹੀਂ ਕਰਦੀ, ਉਦੋਂ ਤੱਕ ਪੈਟਰੋਲੀਅਮ ਕੰਪਨੀਆਂ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ। ਕਾਰੋਬਾਰੀ ਜਾਰੀ ਰਹਿਣਗੇ। Punjab News