ਸਾਡੇ ਨਾਲ ਸ਼ਾਮਲ

Follow us

11.5 C
Chandigarh
Tuesday, January 20, 2026
More
    Home Breaking News Ghaggar River...

    Ghaggar River: ਘੱਗਰ ਦਰਿਆ ’ਚ ਪਾਣੀ ਘੱਟਣ ਦੇ ਆਸਾਰ : ਬਰਿੰਦਰ ਗੋਇਲ

    Ghaggar River
    ਮੂਣਕ : ਕੈਬਨਿਟ ਮੰਤਰੀ ਬਰਿੰਦਰ ਗੋਇਲ ਮਕੋਰੜ ਸਾਹਿਬ ਵਿਖੇ ਘੱਗਰ ਦਰਿਆ ਦੇ ਪੁੱਲ ਤੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਮੋਹਨ ਸਿੰਘ

    ਕੈਬਨਿਟ ਮੰਤਰੀ ਵੱਲੋਂ ਲੋਕਾਂ ਨੂੰ ਅਵੇਸਲੇ ਨਾ ਹੋਣ ਦੀ ਸਲਾਹ

    Ghaggar River: (ਮੋਹਨ ਸਿੰਘ) ਮੂਣਕ। ਘੱਗਰ ਦਰਿਆ ਦੇ ਪਾਣੀ ਨਾਲ ਚੱਲ ਰਹੀ ਕਈ ਦਿਨਾਂ ਤੋਂ ਕਸਮਕਸ ਦੌਰਾਨ ਚੰਗੀ ਖਬਰ ਸਾਹਮਣੇ ਆਈ ਹੈ ਕਿ 10 ਸਤੰਬਰ ਤੱਕ ਘੱਗਰ ਦਰਿਆ ’ਚ 4-5 ਇੰਚ ਪਾਣੀ ਘਟਣ ਦੇ ਆਸਾਰ ਹਨ ਇਹ ਜਾਣਕਾਰੀ ਪੰਜਾਬ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਘੱਗਰ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕਰਨ ਦੌਰਾਨ ਦਿੱਤੀ।

    ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਅੱਜ 9 ਸਤੰਬਰ ਨੂੰ ਘੱਗਰ ਦਰਿਆ ’ਚ 750.5 ਫੁੱਟ (14425 ਕਿਊਸਿਕ) ਪਾਣੀ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਲਾਏ ਗਏ ਅਨੁਮਾਨ ਅਨੁਸਾਰ ਕੱਲ੍ਹ ਤੱਕ 4-5 ਇੰਚ ਪਾਣੀ ਘਟਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਰਮਾਤਮਾ ਦੀ ਅਪਾਰ ਕਿਰਪਾ ਅਤੇ ਲੋਕਾਂ ਦੀ ਹਿੰਮਤ ਦੇ ਸਦਕਾ ਇਹ ਇਲਾਕਾ ਹੜ੍ਹ ਵਿੱਚ ਡੁੱਬਣ ਤੋਂ ਬਚ ਗਿਆ ਹੈ।

    ਇਹ ਵੀ ਪੜ੍ਹੋ: Punjab Flood News: ਐਮਪੀ ਸੀਚੇਵਾਲ ਔਖੇ ਸਮੇਂ ’ਚ ਲੋਕਾਂ ਵਿਚਕਾਰ ਰਹਿ ਕੇ ਕਰ ਰਹੇ ਹਨ ਮੱਦਦ

    ਉਹਨਾਂ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਸ ਔਖੀ ਅਤੇ ਇਮਤਿਹਾਨ ਦੀ ਘੜੀ ਵਿੱਚ ਉਹਨਾਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਨੂੰ ਬਚਾਉਣ ਲਈ ਉਸਾਰੂ ਯੋਗਦਾਨ ਦੇਣਾ ਚਾਹੀਦਾ ਹੈ। ਉਹਨਾਂ ਤੰਜ ਕੱਸਦਿਆਂ ਕਿਹਾ ਕਿ 20 ਦਿਨਾਂ ਵਿੱਚ 1 ਵਾਰ ਗੇੜਾ ਮਾਰ ਕੇ ਪੀੜਤ ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਘਟਾਇਆ ਨਹੀਂ ਜਾ ਸਕਦਾ। ਉਹਨਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਲੋਕਾਂ ਦੀ ਹਰ ਤਰ੍ਹਾਂ ਨਾਲ ਮੱਦਦ ਕਰ ਰਹੀ ਹੈ। ਜੇਕਰ ਸੂਬਾ ਸਰਕਾਰ ਨੇ ਆਪਣੀ ਜਿੰਮੇਵਾਰੀ ਬਾਖੂਬੀ ਨਾ ਨਿਭਾਈ ਹੁੰਦੀ ਤਾਂ ਹਾਲਾਤ 7-8 ਦਿਨ ਪਹਿਲਾਂ ਹੀ ਖਰਾਬ ਹੋ ਜਾਣੇ ਸਨ। ਪਰ ਪਰਮਾਤਮਾ ਦੀ ਅਪਾਰ ਕਿਰਪਾ ਅਤੇ ਲੋਕਾਂ ਦੀ ਹਿੰਮਤ ਦੇ ਸਦਕਾ ਇਹ ਇਲਾਕਾ ਡੁੱਬਣ ਤੋਂ ਬਚ ਗਿਆ ਹੈ।

    ਉਹਨਾਂ ਕਿਹਾ ਕਿ ਜੇਕਰ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਅਗਲੇ 4-5 ਦਿਨਾਂ ਵਿੱਚ ਘੱਗਰ ਦਰਿਆ ਵਿੱਚ ਪਾਣੀ ਖਤਰੇ ਦੇ ਨਿਸਾਨ ਤੋਂ ਹੇਠਾਂ ਆ ਜਾਵੇਗਾ। ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ 18 ਕਿਲੋਮੀਟਰ ਵਿੱਚ ਪੈਂਦੇ ਘੱਗਰ ਖੇਤਰ ਦੀ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ। ਵਿਭਾਗ ਦੇ ਬੇਲਦਾਰ ਤੋਂ ਲੈ ਕੇ ਨਿਗਰਾਨ ਇੰਜੀਨੀਅਰ ਤੱਕ ਦੇ ਅਧਿਕਾਰੀ ਬੰਨ੍ਹ ਉੱਤੇ ਲਗਾਤਾਰ ਡਿਊਟੀ ਉੱਤੇ ਤਾਇਨਾਤ ਹਨ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਵੇਸਲੇ ਨਾ ਹੋਣ ਸਗੋਂ ਦਰਿਆ ਉੱਤੇ ਚੱਲ ਰਹੇ ਹਰ ਤਰ੍ਹਾਂ ਦੇ ਕੰਮ ਦੀ ਖੁਦ ਵੀ ਨਿਗਰਾਨੀ ਕਰਨ। ਇਸ ਮੌਕੇ ਉਹਨਾਂ ਨਾਲ ਵੱਡੀ ਗਿਣਤੀ ਵਿੱਚ ਆਮ ਲੋਕ ਅਤੇ ਅਧਿਕਾਰੀ ਕਰਮਚਾਰੀ ਵੀ ਹਾਜ਼ਰ ਸਨ।