Government Employees: ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਤੋਹਫ਼ਾ, ਮਿਲ ਸਕਦੈ ਇਹ ਲਾਭ

8th Pay Commission
8th Pay Commission: ਇਸ ਦੀਵਾਲੀ ’ਤੇ ਕਰਮਚਾਰੀਆਂ ਦੀ ਹੋ ਗਈ ਬੱਲੇ-ਬੱਲੇ! ਬੇਸਿਕ ਤਨਖ਼ਾਹ ’ਚ ਕੀਤਾ ਜਾਵੇਗਾ ਐਨੇਂ ਹਜ਼ਾਰ ਦਾ ਵਾਧਾ...

Government Employees: ਰੇਲਵੇ ਮੰਤਰਾਲੇ ਨੇ ਆਪਣੇ 11 ਲੱਖ ਕਰਮਚਾਰੀਆਂ ਨੂੰ ਬੋਨਸ ਦਾ ਤੋਹਫਾ ਦਿੱਤਾ ਹੈ। ਹੁਣ ਖਬਰ ਆ ਰਹੀ ਹੈ ਕਿ ਦੀਵਾਲੀ ਤੋਂ ਪਹਿਲਾਂ ਸਰਕਾਰ ਕੇਂਦਰੀ ਕਰਮਚਾਰੀਆਂ ਦੀ ਬੇਸਿਕ ਤਨਖਾਹ ਵਧਾਉਣ ਜਾ ਰਹੀ ਹੈ। ਇਸ ਦਾ ਐਲਾਨ ਅਗਲੇ ਹਫਤੇ ਯਾਨੀ ਦੀਵਾਲੀ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨਾਲ ਗੱਲਬਾਤ ਦੌਰਾਨ ਫਿਟਮੈਂਟ ਫੈਕਟਰ ‘ਤੇ ਸਹਿਮਤੀ ਬਣ ਗਈ ਹੈ। ਜਿਸ ਤੋਂ ਬਾਅਦ ਮੁਲਾਜ਼ਮਾਂ ਦੀ ਤਨਖ਼ਾਹ ਵਧ ਕੇ 26000 ਰੁਪਏ ਦੱਸੀ ਜਾ ਰਹੀ ਹੈ। ਹਾਲਾਂਕਿ, ਦੱਸ ਦਈਏ ਕਿ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। 8th pay commission
ਹੁਣ ਇੰਨੀ ਤਨਖਾਹ ਮਿਲਦੀ ਹੈ

ਦਰਅਸਲ, ਮੌਜੂਦਾ ਸਮੇਂ ਵਿੱਚ ਕੇਂਦਰੀ ਕਰਮਚਾਰੀਆਂ ਨੂੰ 18000 ਰੁਪਏ ਬੇਸਿਕ ਤਨਖ਼ਾਹ ਮਿਲਦੀ ਹੈ। ਪਰ ਦੀਵਾਲੀ ਤੋਂ ਪਹਿਲਾਂ ਸਰਕਾਰ ਬੇਸਿਕ ਤਨਖ਼ਾਹ ਵਧਾ ਕੇ 26,000 ਰੁਪਏ ਕਰਨ ਦੀ ਤਿਆਰੀ ਕਰ ਰਹੀ ਹੈ। ਯਾਨੀ ਜੇਕਰ ਤੁਸੀਂ ਕੇਂਦਰੀ ਕਰਮਚਾਰੀ ਹੋ ਤਾਂ ਤੁਹਾਡੇ ਖਾਤੇ ਵਿੱਚ ਸਾਲਾਨਾ 96 ਹਜ਼ਾਰ ਰੁਪਏ ਦਾ ਵਾਧਾ ਹੋਵੇਗਾ। ਜਾਣਕਾਰੀ ਅਨੁਸਾਰ ਇਸ ਸਮੇਂ ਮੁਲਾਜ਼ਮਾਂ ਨੂੰ ਫਿਟਮੈਂਟ ਫੈਕਟਰ ਤਹਿਤ 2.57 ਫੀਸਦੀ ਦੀ ਦਰ ਨਾਲ ਤਨਖਾਹ ਦਿੱਤੀ ਜਾਂਦੀ ਹੈ। ਸਰਕਾਰ ਇਸ ਨੂੰ ਵਧਾ ਕੇ 3.68 ਫੀਸਦੀ ਕਰਨ ਦੀ ਤਿਆਰੀ ਕਰ ਰਹੀ ਹੈ। ਅਜਿਹਾ ਹੋਣ ‘ਤੇ ਮੁਲਾਜ਼ਮਾਂ ਦੀ ਤਨਖਾਹ ‘ਚ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਾ ਸਿੱਧਾ ਵਾਧਾ ਹੋਵੇਗਾ। ਤੁਹਾਨੂੰ ਇਸ ਆਧਾਰ ’ਤੇ ਡੀਏ ਦਾ ਲਾਭ ਵੀ ਮਿਲੇਗਾ ਕਿਉਂਕਿ ਮਹਿੰਗਾਈ ਭੱਤਾ ਸਿਰਫ਼ ਮੂਲ ਤਨਖਾਹ ’ਤੇ ਨਿਰਭਰ ਕਰਦਾ ਹੈ।

8th pay commission

ਮਹਿੰਗਾਈ ਭੱਤੇ ਵਿੱਚ ਚਾਰ ਫੀਸਦੀ ਵਾਧਾ ਕਰਨ ਦੀ ਗੱਲ ਚੱਲ ਰਹੀ ਹੈ ਕਿਉਂਕਿ ਮਹਿੰਗਾਈ ਭੱਤੇ ਵਿੱਚ ਛੇ ਮਹੀਨੇ ਪਹਿਲਾਂ ਹੀ ਵਾਧਾ ਕੀਤਾ ਗਿਆ ਸੀ। ਹੁਣ ਇਹ ਭੱਤਾ ਜੁਲਾਈ ਵਿੱਚ ਫਿਰ ਵਧਾਇਆ ਜਾਣਾ ਹੈ। ਸੂਤਰਾਂ ਦਾ ਦਾਅਵਾ ਹੈ ਕਿ ਇਸ ਮਹੀਨੇ ਯਾਨੀ ਦੀਵਾਲੀ ਤੋਂ ਪਹਿਲਾਂ ਮਹਿੰਗਾਈ ਭੱਤੇ ਵਿੱਚ ਵੀ ਚਾਰ ਫ਼ੀਸਦੀ ਦਾ ਵਾਧਾ ਕੀਤਾ ਜਾਵੇਗਾ। ਇਸ ਸਮੇਂ ਕੇਂਦਰੀ ਕਰਮਚਾਰੀਆਂ ਨੂੰ 50 ਫੀਸਦੀ ਮਹਿੰਗਾਈ ਭੱਤਾ ਦਿੱਤਾ ਜਾਂਦਾ ਹੈ। ਇਸ ਨੂੰ ਵਧਾ ਕੇ 54 ਫੀਸਦੀ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ… ਹਾਲਾਂਕਿ ਇਸ ਦਾ ਅਧਿਕਾਰਤ ਐਲਾਨ ਅਜੇ ਨਹੀਂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਦੀਵਾਲੀ ਤੋਂ ਪਹਿਲਾਂ ਸਰਕਾਰ ਮੁਲਾਜ਼ਮਾਂ ਨੂੰ ਖੁਸ਼ਖਬਰੀ ਦੇਣ ਜਾ ਰਹੀ ਹੈ।

Read Also : Haryana Election Results 2024: ਜੁਲਾਨਾ ਤੋਂ ਪਹਿਲਵਾਨ ਵਿਨੇਸ਼ ਫੋਗਾਟ ਨੇ ਹਾਸਲ ਕੀਤੀ ਵੱਡੀ ਜਿੱਤ, ਗੋਪਾਲ ਕਾਂਡਾ ਚੋਣ ਹਾਰੇ

LEAVE A REPLY

Please enter your comment!
Please enter your name here