ਬਿਕਰਮ ਮਜੀਠੀਆ ਨੂੰ ਕੁੜੀ ਨੂੰ ਪੁੱਛਿਆ ਸੀ ਸਵਾਲ
(ਸੱਚ ਕਹੂੰ ਨਿਊਜ਼) ਜਲੰਧਰ। ਕਰਤਾਰਪੁਰ ਦੇ ਪਿੰਡ ਦਿਆਲਪੁਰ ਵਿੱਚ ਚੋਣ ਪ੍ਰਚਾਰ ਦੌਰਾਨ ਅਕਾਲੀ-ਬਸਪਾ ਦੀ ਰੈਲੀ ਦੌਰਾਨ ਇੱਕ ਕੁੜੀ ਨਾਲ ਕੁੱਟਮਾਰ ਕੀਤੀ ਗਈ। ਇਸ ਦੌਰਾਨ ਕੁੜੀ ਗੰਭੀਰ ਜਖਮੀ ਹੋ ਗਈ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Majithia ) ਤੇ ਬਸਪਾ ਆਗੂ ਬਲਵਿੰਦਰ ਸਿੰਘ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਇੱਕ ਲੜਕੀ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਪੁੱਛਿਆ ਕਿ ਕੀ 17.5 ਏਕੜ ਜ਼ਮੀਨ ਵਿੱਚੋਂ ਬੇਜ਼ਮੀਨੇ ਮਜ਼ਦੂਰਾਂ ਨੂੰ ਜ਼ਮੀਨ ਵੰਡੀ ਜਾਵੇਗੀ। ਇਸ ’ਤੇ ਅਕਾਲੀ ਵਰਕਰਾਂ ਨੇ ਲੜਕੀ ਨੂੰ ਗਲੇ ਤੋਂ ਫੜ ਲਿਆ ਤੇ ਉਸ ਨਾਲ ਕੁੱਟਮਾਰ ਕੀਤੀ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ, ਕੱਢਿਆ ਫਲੈਗ ਮਾਰਚ
ਇਸ ਘਟਨਾ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵਿਰੋਧੀਆਂ ਪਾਰਟੀਆਂ ਦੇ ਨਿਸ਼ਾਨੇ ’ਤੇ ਆ ਗਏ ਹਨ। ਪੰਜਾਬ ਦੇ ਵਿੱਤ ਮੰਤਰੀ ਅਤੇ ਲੋਕ ਸਭਾ ਜ਼ਿਮਨੀ ਚੋਣਾਂ ਦੇ ਇੰਚਾਰਜ ਹਰਪਾਲ ਚੀਮਾ ਨੇ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਤੁਰੰਤ ਪ੍ਰਭਾਵ ਨਾਲ ਮੁਆਫੀ ਮੰਗਣੀ ਚਾਹੀਦੀ ਹੈ। ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿੰਡ ਵਾਸੀਆਂ ਨੇ ਲਾਇਆ ਧਰਨਾ (Bikram Majithia )
ਪਿੰਡ ਦਿਆਲਪੁਰ ਵਿੱਚ ਲੜਕੀ ਨਾਲ ਕੁੱਟਮਾਰ ਦੀ ਘਟਨਾ ਤੋਂ ਬਾਅਦ ਉਥੋਂ ਦੇ ਪਿੰਡ ਵਾਸੀਆਂ ਨੇ ਧਰਨਾ ਦੇ ਕੇ ਬਿਕਰਮ ਮਜੀਠੀਆ, ਬਸਪਾ ਆਗੂ ਬਲਵਿੰਦਰ ਸਿੰਘ ਖਿਲ਼ਾਫ ਨਾਅਰੇਬਾਜੀ਼ ਕੀਤੀ। ਪਿੰਡ ਵਾਸੀਆਂ ਨੇ ਇਨਸਾਫ ਦੀ ਮੰਗ ਕੀਤੀ ਹੈ।