ਪੁਲਿਸ ਭਰਤੀ ਦੀ ਉਡੀਕ ‘ਚ ਬੈਠੀਆਂ ਕੁੜੀਆਂ ਮੁਬਾਇਲ ਟਾਵਰ ‘ਤੇ ਚੜ੍ਹੀਆਂ

Girls

2016 ਤੋਂ ਨਿਯੁਕਤੀ ਪੱਤਰ ਹਾਸਲ ਕਰਨ ਲਈ ਲੜ ਰਹੇ ਹਾਂ : ਆਗੂ | Girls

ਸੰਗਰੂਰ (ਗੁਰਪ੍ਰੀਤ ਸਿੰਘ)। 2016 ਵਿੱਚ ਪੰਜਾਬ ਪੁਲਿਸ ਵਿੱਚ ਭਰਤੀ ਹੋ ਚੁੱਕੀਆਂ ਨਿਯੁਕਤੀ ਪੱਤਰ ਉਡੀਕ ਰਹੀਆਂ ਕੁੜੀਆਂ ਤੇ ਮੁੰਡੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਲਾਗਲੇ ਗੁਰਦੁਆਰਾ ਸਿਧਾਣਾ ਸਾਹਿਬ ਨੇੜੇ ਬਣੇ ਮੁਬਾਇਲ ਟਾਵਰ ਤੇ ਚੜ੍ਹ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨ ਲੱਗੀਆਂ। (Girls)

ਹੇਠਾਂ ਧਰਨਾ ਦੇ ਕੇ ਪ੍ਰਦਰਸ਼ਨਕਾਰੀਆਂ ਦੇ ਅਗੂ ਜਗਜੀਤ ਸਿੰਘ ਨੇ ਦੱਸਿਆ ਕਿ 300 ਤੋਂ ਵੱਧ ਮੁੰਡੇ ਕੁੜੀਆਂ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੀ ਸਾਰੀ ਪ੍ਰਕ੍ਰਿਆ 2016 ਤੋਂ ਪੂਰੀ ਕਰੀ ਬੈਠੇ ਹਨ ਪਰ ਸੱਤ ਸਾਲਾਂ ਤੋਂ ਕਿਸੇ ਵੀ ਸਰਕਾਰ ਵੱਲੋਂ ਉਨ੍ਹਾਂ ਨੂੰ ਨੌਕਰੀਆਂ ਤੇ ਨਹੀਂ ਰੱਖਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਅਸੀਂ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀਆਂ ਕੋਲ ਆਪਣੀ ਮੰਗ ਰੱਖ ਚੁੱਕੇ ਹਾਂ ਪਰ ਕਿਸੇ ਨੇ ਵੀ ਹਾਲੇ ਤੱਕ ਸਾਡੀ ਸੁਣਵਾਈ ਨਹੀਂ ਕੀਤੀ ਜਿਸ ਕਾਰਨ ਕੁੜੀਆਂ ਨੇ ਅੱਕ ਕੇ ਟਾਵਰ ਤੇ ਚੜ੍ਹ ਕੇ ਆਪਣਾ ਰੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਾਡਾ ਇਹ ਸੰਘਰਸ਼ ਉਨਾ ਚਿਰ ਜਾਰੀ ਰਹੇਗਾ ਜਦੋਂ ਤੱਕ ਸਾਡੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ।

Girls

ਦੂਜੇ ਪਾਸੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਪੰਜਾਬ ਪੁਲਿਸ ਵੱਡੀ ਗਿਣਤੀ ਵਿੱਚ ਟਾਵਰ ਦੇ ਕੋਲ ਪੁੱਜ ਗਈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਹੇਠਾਂ ਉਤਾਰਣ ਤੋਂ ਬਾਅਦ ਹੀ ਕੋਈ ਗੱਲਬਾਤ ਕਰਵਾਈ ਜਾਵੇਗੀ ਪਰ ਪ੍ਰਦਰਸ਼ਨਕਾਰੀ ਇਸ ਗੱਲ ਤੇ ਅੜੇ ਹੋਏ ਹਨ ਕਿ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਤੱਕ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕ ਹੋਰਨਾਂ ਤੋਂ ਇਲਾਵਾ ਅਮਨਦੀਪ ਸਿੰਘ, ਜਗਸੀਰ ਸਿੰਘ ਸਮੇਤ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਮੌਜ਼ੂਦ ਸਨ। ਖ਼ਬਰ ਲਿਖੇ ਜਾਣ ਤੱਕ ਪ੍ਰਦਰਸ਼ਨਕਾਰੀ ਮੁਬਾਇਲ ਟਾਵਰ ਤੇ ਚੜ੍ਹੇ ਹੋਏ ਸਨ।

ਇਹ ਵੀ ਪੜ੍ਹੋ : ਪਿਸਤੌਲ ਦਿਖਾ ਕੇ ਕਾਰ ਲੁੱਟ ਕੇ ਫਰਾਰ