ਪੰਜਾਬ ’ਚ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਜ਼ਰੂਰ ਦਿਓ : ਮਨੀਸ਼ ਸਿਸੌਦੀਆ

Manish Sisodia

ਸਾਹਨੇਵਾਲ ਤੋਂ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਮੁੰਡੀਆਂ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ Manish Sisodia

(ਸੱਚ ਕਹੂ ਨਿਊਜ਼) ਅਬੋਹਰ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਸਾਰੀਆਂ ਪਾਰਟੀਆਂ ਆਪਣੇ-ਆਪਣੇ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ Manish Sisodia ਅੱਜ ਸਾਹਨੇਵਾਲ ਪਹੁੰਚੇ। ਸਾਹਨੇਵਾਲ ਪਹੁੰਚਣ ’ਤੇ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ। ਮਨੀਸ਼ ਸਿਸੌਦੀਆ ਨੇ ਸਾਹਨੇਵਾਲ ਤੋਂ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਮੁੰਡੀਆਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਮਨੀਸ਼ ਸਿਸੋਦੀਆ ਨੇ ਲੋਕਾਂ ਨੂੰ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਮੁੰਡੀਆ ਨੂੰ ਵੋਟਾਂ ਪਾਉਣ ਦੀ ਅਪੀਲ ਕੀਤਾ। ਉਨਾਂ ਕਿਹਾ ਕਿ ਪੰਜਾਬ ’ਚ ਆਮ ਪਾਰਟੀ ਦੀ ਸਰਕਾਰ ਬਣਨ ’ਤੇ ਹਲਕੇ ਦਾ ਵਿਕਾਸ ਕੀਤਾ ਜਾਵੇਗਾ।

ਸਿਸੋਦੀਆ ਨੇ ਵਿਰੋਧੀ ਪਾਰਟੀਆਂ ‘ਤੇ ਵੀ ਤਿੱਖਾ ਨਿਸਾਨਾ ਸਾਧਿਆ। ਉਨਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸੀ ਨੇਤਾ ਘਰ-ਘਰ ਜਾਕੇ ਪੈਸੇ ਵੰਡ ਕੇ ਲੋਕਾਂ ਦੀਆਂ ਵੋਟਾਂ ਖਰੀਦਣ ਦੀ ਕੋਸ਼ਿਸ ਕਰ ਰਹੇ ਹਨ। ਕਿਸੇ ਵੀ ਪਾਰਟੀ ਦਾ ਲੀਡਰ ਪੈਸੇ ਦੇਵੇ ਤਾਂ ਲੈ ਲਵੋ, ਪਰ ਵੋਟ ਝਾੜੂ ਨੂੰ ਹੀ ਪਾਉਣਾ, ਕਿਉਂਕਿ ਪੰਜਾਬ ਦੇ ਸਕੂਲਾਂ ਦੀ ਹਾਲਤ ਸਿਰਫ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹੀ ਸੁਧਾਰ ਸਕਦੇ ਹਨ।

ਦੋਵਾਂ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨੂੰ ਲੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ

ਇਸ ਦੌਰਾਨ ਉਨਾਂ ਵਿਰੋਧੀ ਪਾਰਟੀਆਂ ਨੂੰ ਵੀ ਖੂਬ ਰਗੜੇ ਲਾਏ। ਉਨਾ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਅਕਾਲੀ ਦਲ ਅਤੇ ਕਾਂਗਰਸ ਨੂੰ ਮੌਕੇ ਦਿੱਤੇ। ਅਕਾਲੀ ਦਲ ਨੇ 26 ਸਾਲ ਅਤੇ ਕਾਂਗਰਸ ਨੇ 24 ਸਾਲ ਪੰਜਾਬ ‘ਤੇ ਰਾਜ ਕੀਤਾ। ਦੋਵਾਂ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨੂੰ ਲੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ ਉਨਾਂ ਪੰਜਾਬ ਦਾ ਸਰਕਾਰੀ ਖਜਾਨਾ ਖਾਲੀ ਕਰ ਦਿੱਤਾ। ਇਸ ਵਾਰ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦਿਓ ਜੇ ਪੰਜਾਬ ’ਚ ਵਿਕਾਸ ਨਾ ਹੋਇਆ ਤਾਂ ਤੁਸੀਂ ਮੁੜ ਕੇ ਆਮ ਆਦਮੀ ਪਾਰਟੀ ਨੂੰ ਵੋਟ ਨਹੀਂ ਪਾਉਣੀ। ਜਿਵੇਂ ਦਿੱਲੀ ’ਚ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ। ਦਿੱਲੀ ਦੇ ਲੋਕ ਹੁਣ ਸੁਖੀ ਹਨ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲ਼ੀ ’ਚ ਬਹੁਤ ਸਾਰੇ ਕੰਮ ਕਰਵਾਏ ਹਨ। ਦਿੱਲੀ ’ਚ ਲੋਕਾਂ ਨੂੰ ਮੁੜ ਕੇ ਸਰਕਾਰ ਬਦਲਣ ਦੀ ਲੋੜ ਨਹੀਂ ਪਈ। ਇਸ ਲਈ ਪੰਜਾਬ ’ਚ ਇੱਕ ਮੌਕਾ ਜ਼ਰੂਰੂ ਦਿਓ। ਪੰਜਾਬ ਦੇ ਇਮਾਨਾਦਾਰ ਆਗੂ ਭਗਵੰਤ ਮਾਨ ਨੂੰ ਇਸ ਵਾਰ ਮੁੱਖ ਮੰਤਰੀ ਬਣਾਓ।

ਉਨਾਂ ਕਿਹਾ ਕਿ ਅਸੀਂ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਸੁਧਾਰਿਆ, ਬਿਜਲੀ ਦੇ ਬਿੱਲ ਜੀਰੋ ਕੀਤੇ, ਨੌਜਵਾਨਾਂ ਨੂੰ ਰੁਜਗਾਰ ਦਿੱਤਾ। ਹੁਣ ਪੰਜਾਬ ਦੀ ਵਾਰੀ ਹੈ। ਅਸੀਂ ਪੰਜਾਬ ਵਿੱਚ ਚੰਗੇ ਸਕੂਲ, ਹਸਪਤਾਲ ਬਣਾਵਾਂਗੇ ਅਤੇ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਦੇਵਾਂਗੇ। ਅਸੀਂ ਕੰਮ ਕਰਕੇ ਦਿਖਾਵਾਂਗੇ ਕਿ ਵਿਕਾਸ ਕਿਵੇਂ ਕੀਤਾ ਜਾਂਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ