GNDU ਮੁਡ਼ ਕਰਵਾਏਗੀ PSTET ਪ੍ਰੀਖਿਆ, ਨਹੀਂ ਦੇਣਗੀ ਪਵੇਗੀ ਫੀਸ 

PSTET Exam

ਸਿੱਖਿਆ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

(ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਪੰਜਾਬ ਸਰਕਾਰ ਵੱਲੋਂ ਐਤਵਾਰ ਨੂੰ ਲਈ ਗਈ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਪੀਐਸਟੀਈਟੀ) PSTET Exam)ਵਿਵਾਦਾਂ ਵਿੱਚ ਘਿਰ ਜਾਣ ਤੋਂ ਬਾਅਦ ਵਿਵਾਦ ਖਡ਼ਾ ਹੋ ਗਿਆ ਹੈ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰੀਖਿਆ ਦੁਬਾਰਾ ਕਰਵਾਉਣ ਦੀ ਗੱਲ ਕਹੀ ਹੈ। ਇਸ ਦੀ ਜਾਣਕਾਰੀ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ। ਮੰਤਰੀ ਬੈਂਸ ਨੇ ਕਿਹਾ- GNDU ਨੇ ਅਫਸੋਸ ਜਤਾਇਆ ਹੈ ਅਤੇ ਬਿਨਾਂ ਕਿਸੇ ਫੀਸ ਤੋਂ ਪ੍ਰੀਖਿਆ ਦੁਬਾਰਾ ਕਰਵਾਏਗੀ। ਭਵਿੱਖ ਵਿੱਚ ਅਜਿਹਾ ਹੋਣ ਤੋਂ ਰੋਕਣ ਲਈ, ਮੈਂ ਆਪਣੇ ਵਿਭਾਗ ਨੂੰ ਤੀਜੀਆਂ ਧਿਰਾਂ ਨਾਲ MOU ਸਾਈਨ ਕਰਦੇ ਸਮੇਂ ਉਮੀਦਵਾਰਾਂ ਲਈ ਮੁਆਵਜ਼ੇ ਦੀ ਧਾਰਾ ਸ਼ਾਮਲ ਕਰਨ ਦਾ ਹੁਕਮ ਦਿੱਤਾ ਹੈ। ਇਸ ਵਿੱਚ ਪ੍ਰੀਖਿਆਰਥੀਆਂ ਨੂੰ ਪਰੇਸ਼ਾਨੀ ਕਿਉਂ ਹੋਵੇ। (PSTET Exam)

ਜਿਕਰਯੋਗ ਹੈ ਕਿ ਐਤਵਾਰ ਨੂੰ ਲਈ ਗਈ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਪੀਐਸਟੀਈਟੀ) ਦੇ ਪੇਪਰ ਵਿੱਚ 60 ਵਿੱਚੋਂ 57 ਉੱਤਰ ਹਾਈਲਾਈਟ ਕੀਤੇ ਗਏ ਸਨ। ਜਿਸ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ।

ਹਰਜੋਤ ਬੈਂਸ ਵੱਲੋਂ PSTET ’ਚ ਉੱਤਰ ਲੀਕ ਮਾਮਲੇ ’ਚ ਜਾਂਚ ਦੇ ਹੁਕਮ ਜਾਰੀ

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪੀਐੱਸਟੈੱਟ ਪੇਪਰ ਵਿੱਚ ਉੱਤਰ ਲੀਕ (PSTET Leak) ਮਾਮਲੇ ’ਚ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੀ ਪ੍ਰੀਖਿਆ ਪ੍ਰਕਿਰਿਆ ਵਿੱਚ ਪੂਰੀ ਨਿਰਪੱਖਤਾ ਬਣਾਈ ਰੱਖਣ ਲਈ, A++ NAAC ਗ੍ਰੇਡ ਯਾਨੀ GNDU ਵਾਲੀ ਤੀਜੀ ਧਿਰ ਦੁਆਰਾ ਕਰਵਾਈ ਪੀਐੱਸਟੈੱਟ ਪ੍ਰੀਖਿਆ ਦੇਖਣ ਲਈ ਇੱਕ ਪਿ੍ਰੰਸੀਪਲ ਸੈਕਟਰੀ ਪੱਧਰ ਦੀ ਜਾਂਚ ਦਾ ਆਦੇਸ਼ ਦਿੱਤਾ ਗਿਆ ਹੈ।

ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ’ਤੇ ਅਪਰਾਧਿਕ ਲਾਪ੍ਰਵਾਹੀ ਲਈ ਮੁਕੱਦਮਾ ਦਰਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੀਐੱਨਡੀਯੂ ਨੇ ਅਫਸੋਸ ਪ੍ਰਗਟਾਇਆ ਹੈ ਅਤੇ ਬਿਨਾ ਕਿਸੇ ਫੀਸ ਦੇ ਇਮਤਿਹਾਨ ਦੁਬਾਰਾ ਲਿਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।