ਬਲਾਕ ਬਠਿੰਡਾ ਦੇ 105ਵੇਂ ਸਰੀਰਦਾਨੀ ਬਣੇ ਗੋਬਿੰਦ ਰਾਮ ਇੰਸਾਂ

Body Donation
ਬਠਿੰਡਾ : ਇੰਜ. ਗੋਬਿੰਦ ਰਾਮ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਰਵਾਨਾ ਕਰਦੇ ਹੋਏ ਪਰਿਵਾਰਕ ਮੈਂਬਰ, ਸੇਵਾਦਾਰ ਅਤੇ ਸਾਧ ਸੰਗਤ। ਤਸਵੀਰ : ਸੁਖਨਾਮ

ਪਰਿਵਾਰ ਵੱਲੋਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ

(ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 161 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 105ਵਾਂ ਸਰੀਰਦਾਨ ਹੋਇਆ ਬਲਾਕ ਬਠਿੰਡਾ ਦੇ ਏਰੀਆ ਪ੍ਰਤਾਪ ਨਗਰ ਦੇ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। Body Donation

ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਇੰਜ. ਗੋਬਿੰਦ ਰਾਮ ਇੰਸਾਂ, ਗਲੀ ਨੰ.19, ਪ੍ਰਤਾਪ ਨਗਰ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੀ ਪਤਨੀ ਕਮਲੇਸ਼ ਇੰਸਾਂ, ਪੁੱਤਰ ਮਨੀਸ਼ ਇੰਸਾਂ, ਨੂੰਹ ਰਿਧੀ ਇੰਸਾਂ, ਪੁੱਤਰੀਆਂ ਅੰਜੂ ਇੰਸਾਂ, ਅਨੀਤਾ ਇੰਸਾਂ, ਰੰਜਨਾ ਇੰਸਾਂ, ਜਵਾਈ ਰਵਿੰਦਰ ਇੰਸਾਂ, ਗਗਨਦੀਪ ਇੰਸਾਂ, ਵਿਕਾਸ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਸ੍ਰੀ ਰਾਮ ਮੂਰਤੀ ਸਮਾਰਕ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਬਰੇਲੀ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ।

ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ

ਸਰੀਰਦਾਨੀ ਗੋਬਿੰਦ ਰਾਮ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਗੋਬਿੰਦ ਰਾਮ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। Body Donation

ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। ਇਸ ਮੌਕੇ 85 ਮੈਂਬਰ ਪੰਜਾਬ ਇੰਜ. ਬਾਰਾ ਸਿੰਘ ਇੰਸਾਂ ਨੇ ਦੱਸਿਆ ਕਿ ਬੀਤੀ ਸ਼ਾਮ ਗੋਬਿੰਦ ਰਾਮ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਉਨ੍ਹਾਂ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਡੇਰਾ ਸੱਚਾ ਸੌਦਾ ਵੱਲੋਂ ਚਲਾਈ ਗਈ ਰੀਤ ਧੀ-ਪੁੱਤਰ ਇੱਕ ਸਮਾਨ ’ਤੇ ਚੱਲਦਿਆਂ ਗੋਬਿੰਦ ਰਾਮ ਇੰਸਾਂ ਦੀਆਂ ਧੀਆਂ ਅਤੇ ਨੂੰਹ ਵੱਲੋਂ ਅਰਥੀ ਨੂੰ ਮੋਢਾ ਦਿੱਤਾ ਗਿਆ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਗੋਬਿੰਦ ਰਾਮ ਇੰਸਾਂ ਦੀ ਅੰਤਿਮ ਯਾਤਰਾ ’ਚ ਪਹੁੰਚਣ ਲਈ ਸਭਨਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ :18th Letter of Saint Dr. MSG : ਪੂਜਨੀਕ ਗੁਰੂ ਜੀ ਨੇ ਸਾਧ-ਸੰਗਤ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ, ਹੁਣੇ ਪੜ੍ਹੋ…

ਇਸ ਮੌਕੇ ਡੇਰਾ ਸੱਚਾ ਸੌਦਾ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਇੰਸਾਂ, 85 ਮੈਂਬਰ ਪੰਜਾਬ ਭੈਣ ਮੀਨੂੰ ਇੰਸਾਂ, ਵਿਨੋਦ ਇੰਸਾਂ, ਪ੍ਰੇਮੀ ਸੰਮਤੀ ਏਰੀਆ ਪ੍ਰਤਾਪ ਨਗਰ ਦੇ ਸੇਵਾਦਾਰ ਸੱਤਪਾਲ ਇੰਸਾਂ, ਜਤਿੰਦਰ ਇੰਸਾਂ, ਦੀਪਕ ਇੰਸਾਂ, ਜਗਜੀਤ ਇੰਸਾਂ, ਦਿਆਲ ਇੰਸਾਂ, ਸੁਨੀਲ ਇੰਸਾਂ, ਕਮਲਜੀਤ ਇੰਸਾਂ, ਭੈਣ ਸ਼ਕੁੰਤਲਾ ਇੰਸਾਂ, ਹਰਵਿੰਦਰ ਇੰਸਾਂ, ਰਾਜ ਇੰਸਾਂ, ਉਰਮਿਲਾ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜ਼ਰ ਸੀ।