ਸਾਡੇ ਨਾਲ ਸ਼ਾਮਲ

Follow us

19.1 C
Chandigarh
Sunday, February 1, 2026
More
    Home ਇੱਕ ਨਜ਼ਰ ਕਾਂਗਰਸ &#8216...

    ਕਾਂਗਰਸ ‘ਚ ਜਾਣਾ ਵੱਡੀ ਭੁੱਲ ਸੀ : ਅਮਰਜੀਤ ਸਿੰਘ ਸੰਦੋਆ

    ਨਾ ਟਿਕਟ ਚਾਹੀਦੀ ਨਾ ਅਹੁਦਾ, ਆਮ ਵਲੰਟੀਅਰ ਬਣ ਕੇ ਪਾਰਟੀ ਲਈ ਕੰਮ ਕਰਾਂਗਾ

    ਚੰਡੀਗੜ, (ਅਸ਼ਵਨੀ ਚਾਵਲਾ)। ਰੋਪੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਅੱਜ ਮੁੜ ਪਾਰਟੀ ਵਿੱਚ ਵਾਪਸ ਆਉਣ ਦਾ ਐਲਾਨ ਕੀਤਾ ਗਿਆ। ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚੱ ਜਾਣਾ ਉਨ੍ਹਾਂ ਦੀ ਵੱਡੀ ਭੁੱਲ ਸੀ, ਹੁਣ ਗ਼ਲਤੀ ਦਾ ਅਹਿਸਾਸ ਹੋਣ ਤੋਂ ਬਾਅਦ ਉਹ ਦੁਬਾਰਾ ਆਮ ਆਦਮੀ ਪਾਰਟੀ ਵਿੱਚ ਵਾਪਸ ਆ ਰਿਹਾ ਹੈ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਐਲਾਨ ਕੀਤਾ ”ਮੈਨੂੰ ਨਾ ਤਾਂ ਟਿਕਟ ਚਾਹੀਦਾ ਹੈ ਅਤੇ ਨਾ ਹੀ ਕੋਈ ਅਹੁਦਾ, ਮੈਂ ਪਾਰਟੀ ਵਿੱਚ ਇੱਕ ਆਮ ਵਲੰਟੀਅਰ ਬਣ ਕੇ ਪਾਰਟੀ ਅਤੇ ਲੋਕਾਂ ਦੀ ਸੇਵਾ ਕਰਾਂਗਾ।”

    ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਲੜੇ ਜਾ ਰਹੇ ਸੰਘਰਸ਼ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ, ਹਰਿਆਣਾ ਦੀ ਭਾਜਪਾ ਅਤੇ ਕੇਂਦਰ ਦੀ ਮੋਦੀ ਸਰਕਾਰ ਜਿੱਥੇ ਕਿਸਾਨਾਂ ਨੂੰ ਕੁਚਲਣ ‘ਤੇ ਲੱਗੀ ਹੋਈ ਹੈ ਉੱਥੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਕਿਸਾਨਾਂ ਦੇ ਨਾਲ ਖੜ੍ਹਦੇ ਹੋਏ ਕਿਸਾਨ ਪੱਖੀ ਅਹਿਮ ਫ਼ੈਸਲੇ ਲਏ ਹਨ, ਜਿਨ੍ਹਾਂ ਤੋਂ ਉਹ ਬਹੁਤ ਪ੍ਰਭਾਵਿਤ ਹੋਇਆ ਹੈ।

    ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਕੋਈ ਤੋੜ ਨਹੀਂ ਹੈ, ਜਿਸ ਤੋਂ ਪ੍ਰਭਾਵਿਤ ਹੋਕੇ ਉਹ ਵਾਪਸ ਪਾਰਟੀ ਵਿੱਚ ਆਇਆ ਹੈ। ਉਨ੍ਹਾਂ ਕਿਹਾ, ”ਕਾਂਗਰਸ ਵਿੱਚ ਜਾਣਾ ਮੇਰੀ ਸਭ ਤੋਂ ਵੱਡੀ ਗ਼ਲਤੀ ਸੀ, ਇਸ ਗ਼ਲਤੀ ਕਰਕੇ ਮੈਂ ਸ਼ਰਮਿੰਦਾ ਹਾਂ। ਜੇਕਰ ਮੇਰੀ ਇਸ ਗ਼ਲਤੀ ਕਰਕੇ ਕਿਸੇ ਨੂੰ ਦੁੱਖ ਪਹੁੰਚਿਆ ਹੈ ਤਾਂ ਮੈਂ ਉਨ੍ਹਾਂ ਸਮੇਤ ਸਮੁੱਚੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਮੁਆਫ਼ੀ ਮੰਗਦਾ ਹਾਂ।” ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਰੋਪੜ ਹਲਕੇ ਸਮੇਤ ਪੂਰੇ ਪੰਜਾਬ ਲਈ ਕੁੱਝ ਨਹੀਂ ਕੀਤਾ, ਉਲਟਾ ਬਾਦਲਾਂ ਦੀ ਰਾਹ ‘ਤੇ ਚੱਲਦਿਆਂ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ।

    ਉਨ੍ਹਾਂ ਕਿਹਾ ਕਿ ਕੈਪਟਨ ਅਤੇ ਮੋਦੀ ਦੋਵੇਂ ਹੀ ਕਿਸਾਨ ਵਿਰੋਧੀ ਹਨ, ਦੋਵਾਂ ਦੀ ਮਿਲੀਭੁਗਤ ਕਰਕੇ ਹੀ ਅੱਜ ਪੰਜਾਬ ਸਮੇਤ ਪੂਰੇ ਦੇਸ਼ ਦੀ ਕਿਸਾਨੀ ਦੀ ਹੋਂਦ ਹੀ ਖ਼ਤਰੇ ‘ਚ ਪੈ ਗਈ ਹੈ। ਅਜਿਹੇ ਨਾਜ਼ੁਕ ਹਲਾਤ ‘ਚ ਜਦੋਂ ਅਰਵਿੰਦ ਕੇਜਰੀਵਾਲ ਡਟ ਕੇ ਕਿਸਾਨਾਂ ਨਾਲ ਖੜੇ ਹੋਏ ਹਨ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਸੇਵਾਦਾਰ ਵਜੋਂ ਕੰਮ ਕਰ ਰਹੇ ਹਨ ਤਾਂ ਮੇਰੇ ਸਮੇਤ ਹਰ ਕੋਈ ਉਨਾਂ (ਕੇਜਰੀਵਾਲ) ਤੋਂ ਪ੍ਰਭਾਵਿਤ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.