ਨਵੀਂ ਦਿੱਲੀ। Gold Price Today : ਅੱਜ 27 ਜੁਲਾਈ ਦਿਨ ਸ਼ਨੀਵਾਰ ਨੂੰ ਸੋਨੇ ਦੀ ਕੀਮਤ ਡਿੱਗ ਗਈਆਂ। ਦੇਸ਼ ਦੇ ਜ਼ਿਆਦਾਤਰ ਸੂਬਿਆਂ ’ਚ ਪਿਛਲੇ ਇਕ ਹਫਤੇ ’ਚ ਸੋਨਾ 6,000 ਰੁਪਏ ਸਸਤਾ ਹੋ ਗਿਆ ਹੈ। ਰਾਜਧਾਨੀ ਦਿੱਲੀ ’ਚ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 68,870 ਰੁਪਏ ਹੈ। ਮੁੰਬਈ ’ਚ 24 ਕੈਰੇਟ ਸੋਨੇ ਦੀ ਕੀਮਤ 68,720 ਰੁਪਏ ਪ੍ਰਤੀ 10 ਗ੍ਰਾਮ ਹੈ। ਚਾਂਦੀ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ 84,400 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਅੱਜ ਦਿੱਲੀ ਵਿੱਚ 22 ਕੈਰੇਟ ਸੋਨੇ ਦੀ ਕੀਮਤ ਲਗਭਗ 63,140 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ ਲਗਭਗ 68,870 ਰੁਪਏ ਪ੍ਰਤੀ 10 ਗ੍ਰਾਮ ਹੈ।
ਸ਼ੁੱਕਰਵਾਰ ਨੂੰ ਸਰਾਫਾ ਬਾਜ਼ਾਰ ’ਚ ਸੋਨਾ ਇਸ ਕੀਮਤ ’ਤੇ ਬੰਦ ਹੋਇਆ | Gold Price Today
ਮਜ਼ਬੂਤ ਵਿਦੇਸ਼ੀ ਬਾਜ਼ਾਰਾਂ ਦੇ ਵਿਚਕਾਰ, ਪਿਛਲੇ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ੁੱਕਰਵਾਰ ਨੂੰ ਸਥਾਨਕ ਸਰਾਫਾ ਬਾਜ਼ਾਰ ’ਚ ਸੋਨੇ ਦੀ ਕੀਮਤ 50 ਰੁਪਏ ਮਜ਼ਬੂਤ ਹੋ ਕੇ 70,700 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਈ। ਪਿਛਲੇ ਕਾਰੋਬਾਰੀ ਸੈਸ਼ਨ ’ਚ ਸੋਨਾ 70,650 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਇਆ ਸੀ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ 99.9 ਫੀਸਦੀ ਅਤੇ 99.5 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 50-50 ਰੁਪਏ ਵਧ ਕੇ ਕ੍ਰਮਵਾਰ 70,700 ਰੁਪਏ ਅਤੇ 70,350 ਰੁਪਏ ਪ੍ਰਤੀ ਦਸ ਗ੍ਰਾਮ ਹੋ ਗਈ। ਚਾਂਦੀ ਦੀ ਕੀਮਤ ਵੀ 400 ਰੁਪਏ ਵਧ ਕੇ 84,400 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। (Gold Price Today)
Read Also : Haryana Metro News: ਹਰਿਆਣਾ ਦੇ ਇਨ੍ਹਾਂ ਸ਼ਹਿਰਾਂ ’ਚੋਂ ਲੰਘੇਗੀ ਮੈਟਰੋ, ਨਵੇਂ ਸਟੇਸ਼ਨਾਂ ਦੀ ਸੂਚੀ ਜਾਰੀ














