ਸਾਡੇ ਨਾਲ ਸ਼ਾਮਲ

Follow us

12.7 C
Chandigarh
Sunday, February 1, 2026
More
    Home Breaking News ਅੰਮ੍ਰਿਤਸਰ ਏਅਰ...

    ਅੰਮ੍ਰਿਤਸਰ ਏਅਰਪੋਰਟ ’ਤੇ ਵਿਅਕਤੀ ਤੋਂ 10 ਲੱਖ ਦਾ ਸੋਨਾ ਬਰਾਮਦ

    ਅੰਮ੍ਰਿਤਸਰ ਏਅਰਪੋਰਟ ’ਤੇ ਵਿਅਕਤੀ ਤੋਂ 10 ਲੱਖ ਦਾ ਸੋਨਾ ਬਰਾਮਦ

    ਅੰਮ੍ਰਿਤਸਰ। ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਤਸਕਰ 10 ਲੱਖ ਰੁਪਏ ਦਾ ਸੋਨਾ ਸਰੀਰ ’ਚ ਛੁਪਾ ਕੇ ਹਵਾਈ ਅੱਡੇ ’ਤੇ ਪਹੁੰਚਿਆ ਸੀ। ਮੁਲਜ਼ਮ ਦੀ ਪਛਾਣ ਗੁਰਮੇਲ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ। ਫਿਲਹਾਲ ਉਸ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਲਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਗੁਰਮੇਲ ਸਿੰਘ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿੱਚ ਦੁਬਈ ਤੋਂ ਅੰਮ੍ਰਿਤਸਰ ਪਹੁੰਚਿਆ ਸੀ। ਉਹ ਸਾਰੀਆਂ ਸੁਰੱਖਿਆ ਜਾਂਚਾਂ, ਮੈਟਲ ਡਿਟੈਕਟਰਾਂ ਵਿੱਚੋਂ ਲੰਘਿਆ, ਪਰ ਜਦੋਂ ਉਹ ਐਕਸ-ਰੇ ਮਸ਼ੀਨ ’ਚੋਂ ਲੰਗਿਆ ਤਾਂ ਕਸਟਮ ਨੂੰ ਸ਼ੱਕ ਹੋਇਆ। ਉਸ ਦੇ ਸਰੀਰ ਵਿਚ ਕੁਝ ਅਜੀਬ ਜਿਹਾ ਨਜ਼ਰ ਆਇਆ। ਇਸ ਤੋਂ ਬਾਅਦ ਗੁਰਮੇਲ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਗਈ।

    10 ਲੱਖ ਰੁਪਏ ਦਾ ਸੋਨਾ ਜ਼ਬਤ

    ਜ਼ਬਤ ਕੀਤੇ ਗਏ ਸੋਨੇ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 10 ਲੱਖ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ, ਜਿਸ ਨੂੰ ਜ਼ਬਤ ਕਰ ਲਿਆ ਗਿਆ ਹੈ। ਕਸਟਮ ਵਿਭਾਗ ਪਹਿਲਾਂ ਵੀ ਕੀਤੀ ਗਈ ਤਸਕਰੀ ਬਾਰੇ ਜਾਣਨਾ ਚਾਹੁੰਦਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here