ਕੈਨੇਡਾ ਦੇ 25 ਚੋਟੀ ਦੇ ਅਪਰਾਧੀਆਂ ਦੀ ਸੂਚੀ ‘ਚ ਨਾਂਅ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਉਰਫ ਗੋਲਡੀ ਬਰਾੜ (Gangster Goldie Brar) ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਗੋਲਡੀ ਬਰਾੜ ਨੂੰ ਕੈਨੇਡਾ ਵਿੱਚ ਵੀ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਉਹ ਭਾਰਤ ’ਚ ਵੀ ਮੋਸਟ ਵਾਂਟੇਡ ਹੈ।
ਇਹ ਵੀ ਪੜ੍ਹੋ : ਈਡੀ ਦੀ ਚਾਰਜਸੀਟ ’ਚ ਆਇਆ ‘ਆਪ’ ਸਾਂਸਦ ਰਾਘਵ ਚੱਢਾ ਦਾ ਨਾਂਅ
ਕੈਨੇਡਾ ਸਰਕਾਰ ਦੁਆਰਾ “ਬੀ ਆਨ ਦਿ ਲੁੱਕ ਆਉਟ” ਸੂਚੀ ਵਿੱਚ ਰੱਖਿਆ ਗਿਆ ਹੈ। ਗੋਲਡੀ ਬਰਾੜ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਜੋ ਕਿ ਲਾਰੈਂਸ ਦੇ ਤਿਹਾੜ ਜੇਲ੍ਹ ਵਿੱਚ ਬੰਦ ਹੋਣ ਤੋਂ ਬਾਅਦ ਵਿਦੇਸ਼ ਵਿੱਚ ਬੈਠ ਕੇ ਆਪਣਾ ਗੈਂਗ ਚਲਾ ਰਿਹਾ ਹੈ। ਗੋਲਡੀ ਬਰਾਡ਼ ਨੂੰ ਕੈਨੇਡਾ ਦੇ ਟਾਪ 25 ਮੋਸਟ ਵਾਂਟੇਡ ਭਗੌੜਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸੂਚੀ ਵਿੱਚ ਗੋਲਡੀ ਬਰਾੜ ਨੂੰ 15ਵਾਂ ਸਥਾਨ ਦਿੱਤਾ ਹੈ। ਗੋਲਡੀ ਨੂੰ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਦੇ ਕਹਿਣ ‘ਤੇ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਗੋਲਡੀ ਬਰਾੜ ਨੇ ਕਰਵਾਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ (Gangster Goldie Brar)
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਵੀ ਗੋਲਡੀ ਬਰਾੜ ਨੇ ਕਰਵਾਇਆ ਸੀ। ਪਿਛਲੇ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਦਿਨ ਦਿਹਾੜੇ ਅਂਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕੀਤਾ ਗਿਆ ਸੀ। ਇਸ ਤੋਂ ਬਾਅਦ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਕੇ ਕਤਲ ਦੀ ਗੱਲ ਕਬੂਲੀ। ਉਨ੍ਹਾਂ ਕਿਹਾ ਕਿ ਮੂਸੇਵਾਲਾ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਸ਼ਾਮਲ ਸੀ। ਮੂਸੇਵਾਲਾ ਦੇ ਮੈਨੇਜਰ ਸ਼ਰਨਦੀਪ ਨੇ ਸ਼ੂਟਰਾਂ ਨੂੰ ਪਨਾਹ ਦਿੱਤੀ ਅਤੇ ਉਨ੍ਹਾਂ ਨੂੰ ਨਿਸ਼ਾਨੇ ਬਾਰੇ ਜਾਣਕਾਰੀ ਦਿੱਤੀ। ਜਦੋਂ ਪੁਲੀਸ ਨੇ ਮੂਸੇਵਾਲਾ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਉਸ ਨੂੰ ਕਤਲ ਕਰਨ ਲਈ ਮਜਬੂਰ ਕਰ ਦਿੱਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ