ਸਾਡੇ ਨਾਲ ਸ਼ਾਮਲ

Follow us

7.2 C
Chandigarh
Saturday, January 24, 2026
More
    Home Breaking News ਗੋਲਡੀ ਬਰਾੜ ਨੇ...

    ਗੋਲਡੀ ਬਰਾੜ ਨੇ ਪਾਈ ਪੋਸਟ, ਕਿਹਾ ਸ਼ੂਟਰਾਂ ਨੂੰ ਦਿੱਲੀ ਤੇ ਪੰਜਾਬ ਨੇ ਨਹੀਂ ਨੇਪਾਲ ਪੁਲਿਸ ਨੇ ਫੜਿਆ

    ਕੋਰਟ ਨੇ ਭੇਜਿਆ 6 ਦਿਨਾਂ ਦੇ ਪੁਲਿਸ ਰਿਮਾਂਡ ’ਤੇ

    ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਸਾਜ਼ਿਸ਼ਕਾਰ ਗੋਲਡੀ ਬਰਾੜ ਨੇ ਦਾਅਵਾ ਕੀਤਾ ਹੈ ਕਿ ਦੀਪਕ ਮੁੰਡੀ ਅਤੇ ਉਸ ਦੇ ਸਾਥੀਆਂ ਨੂੰ ਨੇਪਾਲ ਪੁਲਿਸ ਨੇ ਫੜ ਲਿਆ ਹੈ। ਤਿੰਨੋਂ ਦਿੱਲੀ ਅਤੇ ਪੰਜਾਬ ਪੁਲਿਸ ਦੇ ਹੱਥ ਨਹੀਂ ਆਏ ਹਨ। ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ’ਚ ਲਿਖਿਆ ਹੈ ਕਿ ਗਿ੍ਰਫਤਾਰ ਕੀਤੇ ਗਏ ਤਿੰਨ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇ ਅਤੇ ਉਨ੍ਹਾਂ ਨਾਲ ਜੋ ਵੀ ਕਾਰਵਾਈ ਕੀਤੀ ਜਾਵੇ, ਪੁਲਿਸ ਕਿਸੇ ਵੀ ਨਾਜਾਇਜ਼ ਨਾਲ ਧੱਕਾ ਨਾ ਕਰੇ। ਗੋਲਡੀ ਬਰਾੜ ਦੀ ਇਸ ਤਰ੍ਹਾਂ ਦੀ ਪੋਸਟ ਤੋਂ ਲੱਗਦਾ ਹੈ ਕਿ ਉਹ ਪੰਜਾਬ ਪੁਲਿਸ ਤੋਂ ਡਰਿਆ ਹੋਇਆ ਹੈ।

    ਉਸ ਨੂੰ ਡਰ ਲੱਗ ਰਿਹਾ ਹੈ ਕਿ ਕਿਤੇ ਉਸ ਦੇ ਤਿੰਨੋਂ ਸਾਥੀਆਂ ਦਾ ਐਨਕਾਊਂਟਰ ਨਾ ਹੋ ਜਾਵੇ। ਡੀਜੀਪੀ ਗੌਰਵ ਯਾਦਵ ਅਨੁਸਾਰ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇਨ੍ਹਾਂ ਗੈਂਗਸਟਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਹ ਸਾਰੇ ਪੱਛਮੀ ਬੰਗਾਲ-ਨੇਪਾਲ ਸਰਹੱਦ ਤੋਂ ਫੜੇ ਗਏ ਸਨ। ਐਤਵਾਰ ਨੂੰ ਤਿੰਨਾਂ ਨੂੰ ਮਾਨਸਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 6 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ।

    ਹੁਣ ਤੱਕ 6 ’ਚੋਂ 4 ਸ਼ੂਟਰ ਫੜੇ ਗਏ ਹਨ, 2 ਮੁਕਾਬਲੇ ’ਚ ਮਾਰੇ ਗਏ

    ਮੂਸੇਵਾਲਾ ਨੂੰ ਕੋਰੋਲਾ ਅਤੇ ਬੋਲੇਰੋ ਮੋਡਿਊਲ ’ਚ ਆਏ ਛੇ ਸ਼ੂਟਰਾਂ ਨੇ ਮਾਰ ਦਿੱਤਾ ਸੀ। ਇਨ੍ਹਾਂ ’ਚੋਂ ਬੋਲੇਰੋ ਮੋਡਿਊਲ ਲੀਡਰ ਸ਼ੂਟਰ ਪਿ੍ਰਆਵਰਤ ਫੌਜੀ, ਅੰਕਿਤ ਸੇਰਸਾ, ਕਸ਼ਿਸ਼ ਉਰਫ਼ ਕੁਲਦੀਪ ਤੋਂ ਬਾਅਦ ਪੁਲਿਸ ਨੇ ਦੀਪਕ ਮੁੰਡੀ ਨੂੰ ਵੀ ਫੜ ਲਿਆ ਹੈ। ਦੂਜੇ ਪਾਸੇ, ਕੋਰੋਲਾ ਮਾਡਿਊਲ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਭਕਨਾ ਪਿੰਡ ਵਿੱਚ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ।

    ਲਾਰੈਂਸ ਦੇ ਭਰਾ ਅਤੇ ਭਤੀਜੇ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ

    ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਲਾਰੈਂਸ ਗੈਂਗ ਨੇ ਰਚੀ ਸੀ। ਜਿਸ ਨੂੰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਅੰਜਾਮ ਦਿੱਤਾ ਸੀ। ਲਾਰੈਂਸ ਦਾ ਭਰਾ ਅਨਮੋਲ ਅਤੇ ਭਤੀਜਾ ਸਚਿਨ ਥਾਪਨ ਵੀ ਗੋਲਡੀ ਨਾਲ ਸਰਗਰਮ ਸਨ। ਸਚਿਨ ਥਾਪਨ ਨੂੰ ਅਜ਼ਰਬਾਈਜਾਨ ਅਤੇ ਅਨਮੋਲ ਨੂੰ ਕੀਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਦੋਵਾਂ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here