ਸਾਡੇ ਨਾਲ ਸ਼ਾਮਲ

Follow us

11.9 C
Chandigarh
Thursday, January 22, 2026
More
    Home Breaking News ਕਿਸਾਨਾਂ ਲਈ ਖੁ...

    ਕਿਸਾਨਾਂ ਲਈ ਖੁਸ਼ਖਬਰੀ, ਇਸ ਯੋਜਨਾ ਤਹਿਤ ਮਿਲਣਗੇ 7000 ਰੁਪਏ

    Farmers

    ਪਾਣੀ ਦੀ ਬੱਚਤ ਦੇ ਮਕਸਦ ਦੇ ਤਹਿਤ ਹਰਿਆਣਾ ਸਰਕਾਰ ਨੇ ‘ਮੇਰੀ ਪਾਣੀ-ਮੇਰੀ ਵਿਰਾਸਤ’ ਯੋਜਨਾ ਸ਼ੁਰੂ ਕੀਤੀ ਹੈ। ਇਸ ਤਹਿਤ ਝੋਨੇ ਦੀ ਬਜਾਏ ਹੋਰ ਫ਼ਸਲਾਂ ਉਗਾਉਣ ਵਾਲੇ ਕਿਸਾਨਾਂ (Farmers) ਨੂੰ 7000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ। ਦਰਅਸਲ, ਪਾਣੀ ਦੀ ਘਾਟ ਕਾਰਨ ਹਰਿਆਣਾ ਵਿੱਚ ਝੋਨੇ ਦੀ ਖੇਤੀ ਸੰਭਵ ਨਹੀਂ ਹੈ, ਜਿਸ ਕਾਰਨ ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਕਿਸਾਨਾਂ ਨੂੰ ਇਹ ਬੇਨਤੀ ਕੀਤੀ ਗਈ ਹੈ।

    ਕਿਸਾਨਾਂ ਨੂੰ ਉਨ੍ਹਾਂ ਥਾਵਾਂ ‘ਤੇ ਝੋਨਾ ਨਹੀਂ ਲਗਾਉਣਾ ਚਾਹੀਦਾ ਜਿੱਥੇ ਪਾਣੀ ਦੀ ਘਾਟ ਹੈ। ਇਸ ਲਈ ਹਰਿਆਣਾ ਸਰਕਾਰ ਇਸ ਸਮੇਂ ਇਸ ਹਰਿਆਣਾ ਮੇਰੀ ਪਾਣੀ ਮੇਰੀ ਵਿਰਾਸਤ ਯੋਜਨਾ ਦੇ ਮਾਧਿਅਮ ਨਾਲ ਉਨ੍ਹਾਂ ਕਿਸਾਨਾਂ ਨੂੰ 7,000 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪ੍ਰਦਾਨ ਕਰ ਰਹੀ ਹੈ ਜੋ ਝੋਨੇ ਦੀ ਕਾਸ਼ਤ ਵਿੱਚ ਝੋਨੇ ਦੀ ਬਜਾਏ ਹੋਰ ਫਸਲਾਂ ਦੀ ਬਿਜਾਈ ਕਰ ਰਹੇ ਹਨ। ਇਸ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੇ ਕਿਸਾਨਾਂ (Farmers) ਨੂੰ ਪਾਣੀ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ ਹੈ।

    ਤਾਏ ਚਾਚੇ ਦੀਆਂ ਕੁੜੀਆਂ ਨੇ ਵੂਡਨ ਤੇ ਆਪਣੇ ਜੌਹਰ ਦਿਖਾਉਂਦੇ ਹੋਏ ਨੈਸ਼ਨਲ ਪੱਧਰ ’ਤੇ ਚਮਕਾਇਆ ਨਾਂਅ

    ਇਸ ਸਕੀਮ ਰਾਹੀਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ ਹੈ। ਇਸ ‘ਮੇਰਾ ਪਾਣੀ ਮੇਰੀ ਵਿਰਾਸਤ’ ਸਕੀਮ ਦੀ ਸਫ਼ਲਤਾ ਲਈ ਸੂਬਾ ਸਰਕਾਰ ਵੱਲੋਂ ਵਿਆਪਕ ਪ੍ਰਚਾਰ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਹੈ ਕਿ ਜਿਨ੍ਹਾਂ ਗ੍ਰਾਮ ਪੰਚਾਇਤਾਂ ਵਿੱਚ ਪਾਣੀ ਦਾ ਪੱਧਰ 35 ਮੀਟਰ ਡੂੰਘਾ ਹੈ, ਉੱਥੇ ਝੋਨੇ ਦੀ ਕਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਕੀਮ ਤਹਿਤ ਖੇਤਾਂ ਵਿੱਚ ਤੁਪਕਾ ਸਿੰਚਾਈ ਸਿਸਟਮ ਲਗਾਉਣ ‘ਤੇ 85 ਫੀਸਦੀ ਸਬਸਿਡੀ ਦਿੱਤੀ ਜਾਵੇਗੀ।

    ਲੋੜੀਂਦੇ ਦਸਤਾਵੇਜ਼ | Farmers

    • ਪਾਸਪੋਰਟ ਸਾਈਜ਼ ਦੀ ਫੋਟੋ
    • ਪਹਿਚਾਨ ਪਤਰ
    • ਬੈਂਕ ਖਾਤੇ ਦੀ ਪਾਸਬੁੱਕ
    • ਖੇਤੀਬਾੜੀ ਜ਼ਮੀਨ ਦੇ ਦਸਤਾਵੇਜ਼
    • ਮੋਬਾਇਲ ਨੰਬਰ
    • ਆਧਾਰ ਕਾਰਡ

    LEAVE A REPLY

    Please enter your comment!
    Please enter your name here