Punjab News: ਹੁਣ ਤੱਕ 78 ਦੁਕਾਨਾਂ ਅਤੇ ਸਹਿਕਾਰੀ ਸਭਾਵਾਂ ਦੀ ਕੀਤੀ ਗਈ ਚੈਕਿੰਗ
Punjab News: ਫਿਰੋਜ਼ਪੁਰ (ਜਗਦੀਪ ਸਿੰਘ)। ਡੀਏਪੀ ਖਾਦ ਦੀ ਕਿਸੇ ਵੀ ਪ੍ਰਕਾਰ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਫਿਰੋਜ਼ਪੁਰ ਜ਼ਿਲ੍ਹੇ ਵਿਚ ਸਿਵਲ ਅਧਿਕਾਰੀਆਂ ਦੀ ਅਗਵਾਈ ਵਿੱਚ ਜ਼ਿਲ੍ਹੇ ਦੀਆਂ 6 ਬਲਾਕਾਂ ਵਿੱਚ 6 ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਨ੍ਹਾਂ ਵੱਲੋਂ ਹੁਣ ਤੱਕ 78 ਦੁਕਾਨਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਦੱਸਿਆ ਕਿ ਇਹ ਟੀਮ ਅਵੈਧ ਭੰਡਾਰਨ ਦੀ ਜਾਂਚ ਕਰਨ ਦੇ ਨਾਲ-ਨਾਲ ਹੀ ਇਹ ਵੀ ਜਾਂਚ ਕਰ ਰਹੀਆਂ ਹਨ ਕਿ ਕਿਤੇ ਕਿਸਾਨਾਂ ਨੂੰ ਡੀਏਪੀ ਖਾਦ ਦੇ ਨਾਲ ਕੋਈ ਹੋਰ ਦਵਾਈ ਜ਼ਬਰਦਸਤੀ ਤਾਂ ਨਹੀਂ ਦਿੱਤੀ ਜਾ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਲਈ ਸਰਕਾਰ ਵੱਲੋਂ ਸ਼ਿਕਾਇਤ ਲਈ ਨੰਬਰ ਵੀ ਜਾਰੀ ਕੀਤਾ ਗਿਆ ਹੈ।
Read Also : Jammu and Kashmir: ਫਿਰ ਅਸ਼ਾਂਤੀ ਵੱਲ ਵਧਦਾ ਕਸ਼ਮੀਰ
ਫਾਇਰ ਬਿ੍ਰਗੇਡ ਨਾਲ ਕਈ ਥਾਵਾਂ ’ਤੇ ਪਰਾਲੀ ਨੂੰ ਲੱਗੀ ਅੱਗ ਬੁਝਾਈ | Punjab News

ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸਾਸਨ ਵੱਲੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਪਰਾਲੀ ਸਾੜਨ ਦੇ ਰੁਝਾਨ ਨੂੰ ਤੁਰੰਤ ਰੋਕਣ ਲਈ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟਿ੍ਰਬਿਊਨਲ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸਨਰ ਦੀਪਸ਼ਿਖ ਸ਼ਰਮਾ ਵੱਲੋਂ ਜ਼ਿਲ੍ਹੇ ਦੀ ਸਬ-ਡਵੀਜ਼ਨ ਜ਼ੀਰਾ ਦੇ ਪਿੰਡ ਮੱਲੋਵਾਲਾ, ਸਭਰਾਓ, ਮੱਲਾਂਵਾਲਾ, ਗੱਟਾ ਬਾਦਸਾਹ, ਮੱਖੂ ਅਤੇ ਹਰੀਕੇ ਆਦਿ ਸਮੇਤ ਹੋਰਨਾਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਅਤੇ ਯੋਗ ਪ੍ਰਬੰਧਨ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਇੱਕ-ਦੋ ਥਾਵਾਂ ’ਤੇ ਅੱਗ ਲੱਗਣ ਦੀ ਘਟਨਾ ਸਾਹਮਣੇ, ਜਿਸ ਨੂੰ ਫਾਇਰ ਬਿ੍ਰਗੇਡ ਦੀ ਮੱਦਦ ਨਾਲ ਤੁਰੰਤ ਬੁਝਾ ਦਿੱਤਾ ਗਿਆ। Punjab News














