Punjab Farmers News: ਪੰਜਾਬ ਦੇ 6 ਜ਼ਿਲ੍ਹਿਆਂ ਦੇ ਕਿਸਾਨਾਂ ਲਈ ਚੰਗੀ ਖਬਰ, ਹੁਣ ਸਰਕਾਰ ਨੇ ਦਿੱਤੀ ਹੱਲਾਸ਼ੇਰੀ, 10 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦਾ ਐਲਾਨ

Punjab Farmers News
Punjab Farmers News: ਪੰਜਾਬ ਦੇ 6 ਜ਼ਿਲ੍ਹਿਆਂ ਦੇ ਕਿਸਾਨਾਂ ਲਈ ਚੰਗੀ ਖਬਰ, ਹੁਣ ਸਰਕਾਰ ਨੇ ਦਿੱਤੀ ਹੱਲਾਸ਼ੇਰੀ, 10 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦਾ ਐਲਾਨ

Punjab Farmers News: ਕੇਂਦਰ ਵੱਲੋਂ ਪੈਟਰੋਲ ’ਚ 20 ਫੀਸਦੀ ਐਥਾਨੋਲ ਮਿਲਾਉਣ ਨੂੰ ਹਰੀ ਝੰਡੀ

Punjab Farmers News: ਸੰਗਰੂਰ (ਗੁਰਪ੍ਰੀਤ ਸਿੰਘ)। ਕੇਂਦਰ ਸਰਕਾਰ ਵੱਲੋਂ ਪੈਟਰੋਲ ਵਿੱਚ 20 ਫੀਸਦੀ ਐਥਾਨੋਲ ਮਿਲਾਉਣ ਨੂੰ ਹਰੀ ਝੰਡੀ ਮਿਲਣ ਪਿਛੋਂ ਕਿਸਾਨਾਂ ਦਾ ਧਿਆਨ ਮੱਕੀ ਦੀ ਫਸਲ ਵੱਲ ਲਾਉਣ ਦੀਆਂ ਕੋਸ਼ਿਸ਼ਾਂ ਆਰੰਭ ਹੋ ਗਈਆਂ ਹਨ ਕਿਉਂਕਿ ਐਥਾਨੋਲ ਮੱਕੀ ਦੀ ਫਸਲ ਵਿੱਚੋਂ ਹੀ ਨਿੱਕਲਦਾ ਹੈ ਪੰਜਾਬ ਸਰਕਾਰ ਨੇ ਪੰਜਾਬ ਦੇ ਛੇ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੱਕੀ ਦੀ ਬਿਜਾਈ ਵੱਡੇ ਪੱਧਰ ’ਤੇ ਕਰਨ ਲਈ ਕਿਹਾ ਹੈ ਅਤੇ ਇਸ ਦੇ ਬਦਲੇ ਸਰਕਾਰ ਨੇ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਦਾ ਫੈਸਲਾ ਵੀ ਕੀਤਾ ਹੈ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ 6 ਜ਼ਿਲ੍ਹਿਆਂ ਸੰਗਰੂਰ, ਬਠਿੰਡਾ, ਪਠਾਨਕੋਟ, ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਵਿੱਚ 10000 ਹੈਕਟੇਅਰ ਰਕਬੇ ਵਿੱਚ ਕਿਸਾਨਾਂ ਨੂੰ ਝੋਨੇ ਤੋਂ ਬਦਲ ਕੇ ਮੱਕੀ ਦੀ ਕਾਸਤ ਕਰਵਾਉਣ ਦਾ ਟੀਚਾ ਹੈ। ਇਹ ਵੀ ਦੱਸਣਯੋਗ ਹੈ ਕਿ ਮੱਕੀ ਦੀ 2400 ਰੁਪਏ ਐੱਮਐੱਸਪੀ ’ਤੇ ਖਰੀਦ ਯਕੀਨੀ ਬਣਾਈ ਜਾਵੇਗੀ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਪੈਟਰੋਲ ਵਿੱਚ 20 ਫੀਸਦੀ ਐਥਾਨੋਲ ਮਿਲਾਉਣ ਨੂੰ ਹਰੀ ਝੰਡੀ ਦੇਣ ਨਾਲ ਐਥਾਨੋਲ ਦੀ ਡਿਮਾਂਡ ਵਧ ਗਈ ਹੈ। Punjab Farmers News

Read Also : Punjab News: ਪੰਜਾਬ ਦੇ ਇਹ ਜ਼ਿਲ੍ਹੇ ਨੂੰ 11 ਜੂਨ ਨੂੰ ਮਿਲੇਗਾ ਵੱਡਾ ਤੋਹਫ਼ਾ!

ਐਥਾਨੋਲ ਮੱਕੀ ਦੀ ਫਸਲ ਵਿੱਚੋਂ ਪ੍ਰਾਪਤ ਕੀਤਾ ਜਾ ਸਕਦਾ ਹੈ, ਜਿਸ ਕਾਰਨ ਮੱਕੀ ਦੀ ਵੀ ਮੰਗ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਇਸ ਮੰਗ ਨੂੰ ਪੂਰਾ ਕਰਨ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਮੱਕੀ ਦੀ ਫਸਲ ਦੀ ਪੈਦਾਵਾਰ ਕਰਨ ਵੱਲ ਉਤਸਾਹਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੱਕੀ ਦੀ ਫਸਲ ਬੀਜਣ ਨਾਲ ਜਿੱਥੇ ਸੂਬੇ ਵਿੱਚ ਖੇਤੀ ਵਿਭਿੰਨਤਾ ਆਵੇਗੀ, ਉਥੇ ਹੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਕਿਸਾਨਾਂ ਦੀ ਆਰਥਿਕ ਉੱਨਤੀ ਦਾ ਰਾਹ ਵੀ ਪੱਧਰਾ ਹੋਵੇਗਾ।

Punjab Farmers News

ਪੰਜਾਬ ਸਰਕਾਰ ਵੱਲੋਂ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹਾ ਸੰਗਰੂਰ ਅਤੇ ਗੁਰਦਾਸਪੁਰ ਵਿੱਚ 2000-2000 ਹੈਕਟੇਅਰ, ਪਠਾਨਕੋਟ, ਜਲੰਧਰ, ਬਠਿੰਡਾ ਅਤੇ ਕਪੂਰਥਲਾ ਵਿੱਚ 1500-1500 ਹੈਕਟੇਅਰ ਝੋਨੇ ਵਾਲੀ ਖੇਤਾਂ ਵਿਚ ਮੱਕੀ ਦੀ ਖੇਤੀ ਕਰਾਉਣ ਦਾ ਟੀਚਾ ਹੈ। ਸਿਰਫ ਉਹਨਾਂ ਖੇਤਾਂ ਵਿੱਚ ਹੀ ਮੱਕੀ ਬਿਜਵਾਈ ਜਾਵੇਗੀ, ਜਿੱਥੇ ਪਹਿਲਾਂ ਝੋਨਾ ਬੀਜਿਆ ਜਾਂਦਾ ਰਿਹਾ ਹੈ। ਟੀਚੇ ਨੂੰ ਪ੍ਰਾਪਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੱਕੀ ਬੀਜਣ ਵਾਲੇ ਕਿਸਾਨਾਂ ਦੀ ਰਜਿਸਟ੍ਰੇਸਨ, ਖੇਤ ਮੁੱਦਿਆਂ ਅਤੇ ਤਕਨੀਕੀ ਸਲਾਹ ਵਿੱਚ ਮਦਦ ਲਈ ਹਰ ਪਿੰਡ ਵਿੱਚ ਸਿਖਲਾਈ ਪ੍ਰਾਪਤ ਕਿਸਾਨ ਮਿੱਤਰ (ਕਿਸਾਨ ਦੋਸਤ) ਨਿਯੁਕਤ ਕੀਤੇ ਗਏ ਹਨ, ਜੋ ਕਿਸਾਨਾਂ ਹਰ ਤਰ੍ਹਾਂ ਦੀ ਸਹਾਇਤਾ ਲਈ ਮੌਜੂਦ ਰਹਿਣਗੇ। ਮੱਕੀ ਦੀ ਨਵੀਨਤਮ ਮਸੀਨਰੀ ’ਤੇ ਸਬਸਿਡੀ ਉਪਲੱਬਧ ਕਰਵਾਈ ਜਾ ਰਹੀ ਹੈ।

ਪੰਜਾਬ ਦੇ ਬਾਕੀ ਦੇ ਖੇਤਰ ਅਤੇ ਜ਼ਿਲ੍ਹਿਆਂ ਨੂੰ ਸੀਡੀਪੀ/ਆਰਕੇਵੀ ਵਾਈ ਸਕੀਮ ਤਹਿਤ 35000 ਹੈਕਟੇਅਰ ਪ੍ਰਦਰਸਨੀਆਂ ਤੇ 10,000 ਪ੍ਰਤੀ ਹੈਕਟੇਅਰ ਦੀ ਦਰ ਨਾਲ ਕਿਸਾਨਾਂ ਨੂੰ ਮੱਕੀ ਦਾ ਬੀਜ ਅਤੇ ਹੋਰ ਇਨਪੁਟਸ ਜਿਵੇਂ ਕਿ ਖਾਦਾਂ, ਦਵਾਈਆਂ ਆਦਿ ਸਹਾਇਤਾ ਦੇ ਤੌਰ ’ਤੇ ਦਿੱਤੇ ਜਾਣਗੇ। ਸੰਗਰੂਰ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਨਾਲ ਮਿਲ ਕੇ ਮੱਕੀ ਦੀ ਖੇਤੀ ਨੂੰ ਨਵੀਂ ਉਚਾਈਆਂ ’ਤੇ ਲਿਜਾਣ ਵਿੱਚ ਸਹਿਯੋਗ ਕਰਨ।

ਜ਼ਿਲ੍ਹਾ ਸੰਗਰੂਰ ਦੇ ਮੁੱਖ ਖੇਤੀਬਾੜੀ ਅਫਸਰ ਧਰਮਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ 9 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋਣੀ ਹੈ। ਮੱਕੀ ਦੀ ਬਿਜਾਈ ਜੂਨ ਮਹੀਨੇ ਦੀ ਅਖੀਰ ਤੱਕ ਕੀਤੀ ਜਾ ਸਕਦੀ ਹੈ। ਜਿਸ ਲਈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਿ ਉਹ ਝੋਨੇ ਦੀ ਬਿਜਾਏ ਮੱਕੀ ਬੀਜਣ ਨੂੰ ਪਹਿਲ ਦੇਣ।