ਵੈੱਬਸਾਈਟ ਰਾਹੀਂ ਕਿਸਾਨ ਕਰਜ਼ੇ ਸਬੰਧੀ ਲੈ ਸਕਣਗੇ ਵਧੇਰੇ ਜਾਣਕਾਰੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਖਜ਼ਾਨਾ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਦੀ ਸਹੂਲਤ ਲਈ ਅੱਜ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ’ ਦੀ ਵੈੱਬਸਾਈਟ (Agricultural Website) ਲਾਂਚ ਕੀਤੀ ਹੈ। ਕਿਸਾਨਾਂ ਨੂੰ ਇਸ ਵੈਬਸਾਈਟ ਰਾਹੀਂ ਖੇਤੀਬਾੜੀ ’ਤੇ ਕਰਜ਼ਾ ਲੈਣਾ ਸੌਖਾ ਹੋ ਜਾਵੇਗਾ ਜੋ ਕਿ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗਾ।
ਕਿਸਾਨ www.agribankpunjab.dronicsoft.com ਵੈਬਸਾਈਟ ’ਤੇ ਜਾ ਕੇ ਕਿਰਸਾਨੀ ਕਰਜੇ ਸਬੰਧੀ ਜਾਣਕਾਰੀ ਲੈ ਸਕਦੇ ਹਨ। ਵੈਬਸਾਈਟ ਲਾਂਚ ਕਰਨ ਤੋਂ ਬਾਅਦ ਹਰਪਾਲ ਚੀਮਾ ਨੇ ਕਿਹਾ ਕਿ ਵੈੱਬਸਾਈਟ ਨਾਲ ਬੈਂਂਕ ਦੀ ਪਾਰਦਰਸ਼ਤਾ ਵਿੱਚ ਵਧੇਰੇ ਸੁਧਾਰ ਆਵੇਗਾ ਅਤੇ ਕਿਸਾਨਾਂ ਨੂੰ ਕਰਜ਼ਾ ਸਕੀਮਾਂ ਅਤੇ ਕਰਜ਼ਾ ਲੈਣ ਦੀ ਪ੍ਰਕਿਰਿਆਵਾਂ ਬਾਰੇ ਸੌਖ ਹੋਵੇਗੀ। ਬੈਂਕ ਵੱਲੋਂ ਫਾਇਨਾਂਸ ਕੀਤੇ ਗਏ ਪ੍ਰੋਜੈਕਟ ਅਤੇ ਕਿਸਾਨਾਂ ਦੀ ਸਫ਼ਲਤਾਵਾਂ ਦੀਆਂ ਕਹਾਣੀਆਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਲਈ ਪ੍ਰੇਰਣਾ ਦਾ ਸਰੋਤ ਬਣਨਗੀਆਂ।
ਹਰਪਾਲ ਚੀਮਾ ਨੇ ਕਿਹਾ ਕਿ ਵੈੱਬਸਾਈਟ ਰਾਹੀਂ ਉਪਭੋਗਤਾ ਅਸਾਨੀ ਨਾਲ ਆਪਣੇ ਸੁਝਾਅ ਬੈਂਕ ਨੂੰ ਭੇਜ ਸਕਣਗੇ ਜਿਸ ਨਾਲ ਬੈਂਕ ਨੂੰ ਆਪਣੀਆਂ ਸੇਵਾਵਾਂ ਵਿੱਚ ਸੁਧਾਰ ਕਰਨ ਅਤੇ ਕਿਸਾਨਾਂ ਨੂੰ ਵਧੀਆ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨ ’ਚ ਸਹਾਇਤਾ ਮਿਲੇਗੀ। ਪੰਜਾਬ ਰਾਜ ਦੇ ਸਾਰੇ ਪ੍ਰਾਇਮਰੀ ਬੈਂਕਾਂ ਦਾ ਪਤਾ ਅਤੇ ਸੰਪਰਕ ਕਰਨ ਦੇ ਵੇਰਵੇ ਤੇ ਜ਼ਰੂਰੀ ਸੂਚਨਾਵਾਂ ਵੈਬਸਾਈਟ ’ਤੇ ਮਿਲਣਗੀਆਂ। ਬੈਂਕ ਦੇ ਕਰਮਚਾਰੀਆਂ ਅਤੇ ਗਾਹਕਾਂ ਦੀਆਂ ਸਹੂਲਤਾਂ ਲਈ ਜ਼ਰੂਰੀ ਸਰਕੂਲਰ/ਦਸਤਾਵੇਜ ‘ਡਾਊਨਲੋਡ ਸੈਕਸ਼ਨ’ ਵਿੱਚ ਉਪਲੱਬਧ ਹੋਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ