Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ, ਜਿਸ ਵਿੱਚ ਕਈ ਮਹੱਤਵਪੂਰਨ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਸਮੇਂ ਦੌਰਾਨ, ਜਦੋਂ ਬਜ਼ਟ ਦੀਆਂ ਤਰੀਕਾਂ ਦਾ ਐਲਾਨ ਹੋਇਆ, ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ੀ ਦੀ ਖ਼ਬਰ ਆਈ। ਅੱਜ ਦੀ ਮੀਟਿੰਗ ’ਚ ਸਕੂਲਾਂ ਸਬੰਧੀ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ’ਚ ਇਸ ਸਬੰਧ ’ਚ ਜਾਣਕਾਰੀ ਦਿੱਤੀ। ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ’ਚ 40 ਹੁਨਰ ਸਕੂਲ ਸਥਾਪਿਤ ਕੀਤੇ ਜਾਣਗੇ। Cabinet Meeting
ਇਹ ਖਬਰ ਵੀ ਪੜ੍ਹੋ : Punjab Traffic Rules: ਬੁਰੇ ਫਸੇ ਵਾਹਨ ਚਾਲਕ! 1.5 ਕਰੋੜ ਤੋਂ ਵੱਧ ਚਲਾਨ ਜਾਰੀ ਕੀਤੇ ਗਏ ਹਨ, ਹੋ ਜਾਓ ਸਾਵਧਾਨ……
ਇਸ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਉੱਚ ਸਿੱਖਿਆ ਹਾਸਲ ਕਰਨ ’ਚ ਕੋਈ ਮੁਸ਼ਕਲ ਨਹੀਂ ਆਵੇਗੀ। ਇਸ ਦੇ ਨਾਲ ਹੀ ਮੀਟਿੰਗ ’ਚ ਪੰਜਾਬ ਸਰਕਾਰ ਨੇ ਬੱਚਿਆਂ ਨੂੰ ਅੰਗਰੇਜ਼ੀ ਸਿਖਾਉਣ ਲਈ ਬ੍ਰਿਟਿਸ਼ ਕੌਂਸਲ ਨਾਲ 2 ਸਾਲਾਂ ਦੇ ਸਮਝੌਤੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਗੲਂੀ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਦੀ ਕੈਬਨਿਟ ਮੀਟਿੰਗ ’ਚ ਪੰਜਾਬ ਦੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਵੀ ਐਲਾਨ ਕੀਤਾ ਗਿਆ ਹੈ। ਬਜ਼ਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਵੇਗਾ ਤੇ 28 ਮਾਰਚ ਤੱਕ ਚੱਲੇਗਾ ਤੇ ਆਮ ਬਜਟ 26 ਤਰੀਕ ਨੂੰ ਪੇਸ਼ ਕੀਤਾ ਜਾਵੇਗਾ। Cabinet Meeting